32 ਕਿਸਾਨ ਜੱਥੇਬੰਦੀਆਂ ਦੀ ਸਿਆਸੀ ਆਗੂਆਂ ਨਾਲ ਮੀਟਿੰਗ ਚੰਡੀਗੜ੍ਹ ਵਿੱਚ ਅੱਜ
ਬੈਠਕ ਵਿੱਚ ਸ਼ਾਮਲ ਹੋਣ ਲਈ ਪੁੱਜਣ ਲੱਗੇ ਸਿਆਸੀ ਆਗੂ
ਚੰਡੀਗੜ੍ਹ, 10ਸਤੰਬਰ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਨੂੰ ਚਲਦੇ ਹੋਏ 9ਮਹੀਨੇ ਹੋ ਗਏ ਹਨ। ਕਿਸਾਨ ਦਿੱਲੀ ਦੀਆ ਸਰਹੱਦਾਂ ਤੇ ਲਗਾਤਾਰ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਵਿੱਚ ਸ਼ਾਮਿਲ ਹੋਣ ਲਈ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਮੁਤਾਬਕ ਸਿਆਸੀ ਆਗੂ ਸੈਕਟਰ 38 ਵਿਚ ਮੀਟਿੰਗ ਵਾਲੀ ਥਾਂ ਪੁੱਜਣੇ ਸ਼ੁਰੂ ਹੋ ਗਏ ਹਨ। ਸਭ ਤੋਂ ਪਹਿਲਾਂ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਪੁੱਜੇ ਹਨ।
ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਬੈਠਕ ਵਿੱਚ ਗੱਲਬਾਤ ਲਈ ਪੁੱਜ ਗਏ ਹਨ, ਕਾਂਗਰਸ ਨਾਲ ਮੀਟਿੰਗ 12 ਵਜੇ ਦੇ ਕਰੀਬ ਹੋਵੇਗੀ।























