36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ
ਕੈਬਨਿਟ ਸਬ-ਕਮੇਟੀ ਦੀ ਚੰਡੀਗੜ੍ਹ ਵਿੱਚ ਮੀਟਿੰਗ ਅੱਜ
ਚੰਡੀਗੜ੍ਹ,21 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਫਿਰ ਪੰਜਾਬ ਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਥਨ ਕੀਤਾ ਜਾਵੇਗਾ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਜਿਸ ਵਿੱਚ ਖੇਡ ਮੰਤਰੀ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਸ਼ਿਰਕਤ ਕਰਨਗੇ। ਪਿਛਲੀ ਮੀਟਿੰਗ ਵਿੱਚ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਦਾ ਰਿਕਾਰਡ ਨਹੀਂ ਦਿੱਤਾ ਸੀ। ਜਿਸ ਲਈ ਕਮੇਟੀ ਨੇ ਉਹਨਾਂ ਨੂੰ ਝਾੜ ਵੀ ਪਾਈ ਸੀ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਪੂਰਾ ਰਿਕਾਰਡ ਦੇਣ ਲਈ 2 ਦਿਨ ਦਾ ਸਮਾਂ ਦਿੱਤਾ ਗਿਆ। ਅੱਜ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਬਹੁਤ ਜਲਦ ਕੋਈ ਵੱਡੀ ਖੁਸ਼ਖਬਰੀ ਮਿਲ ਸਕਦੀ ਹੈ।