• Latest
  • Trending
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

1 hour ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

5 minutes ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

8 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

20 minutes ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

30 minutes ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

35 minutes ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

57 minutes ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

1 hour ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

1 hour ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

1 hour ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

1 hour ago
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

2 hours ago
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

2 hours ago
Hindi News
English News
Monday, June 8, 2026
No Result
View All Result
38 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਵਿਦੇਸ਼-ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ, ਪ੍ਰਾਪਤ ਕਰ ਰਹੇ ਸਨ ਹਥਿਆਰਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ

June 8, 2026
in ਖਬਰਾਂ, ਪੰਜਾਬ

ਸੁੱਕੇ ਮੇਵਿਆਂ ਦੇ ਕਾਰੋਬਾਰ ਦੀ ਆੜ ਵਿੱਚ ਹਵਾਲਾ ਨੈਟਵਰਕ ਚਲਾ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ ਇਸਮਾਇਲਖੇਲ ਤੌਹੀਦ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇਸਮਾਈਲਖੇਲ ਤੌਹੀਦ (30), ਵਾਸੀ ਅਫਗਾਨਿਸਤਾਨ , ਜੋ ਇਸ ਸਮੇਂ ਪੁਣੇ, ਮਹਾਰਾਸ਼ਟਰ ਵਿੱਚ ਰਹਿ ਰਿਹਾ ਹੈ; ਮੰਗਜੀਤ ਸਿੰਘ (20) ਅਤੇ ਸ਼ਮਸ਼ੇਰ ਸਿੰਘ (26) ਦੋਵੇਂ ਵਾਸੀ ਪਿੰਡ ਫਤਿਹਾਬਾਦ, ਤਰਨਤਾਰਨ ਅਤੇ ਗੁਰਲਾਲ ਸਿੰਘ (42) ਵਾਸੀ ਪਿੰਡ ਰਾਜਾਤਾਲ (ਅੰਮ੍ਰਿਤਸਰ ) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਬੇਰੇਟਾ, ਚਾਰ 9 ਐਮ.ਐਮ. ਗਲੋਕ ਅਤੇ ਤਿੰਨ .30 ਬੋਰ ਪਿਸਤੌਲ ਸਮੇਤ ਸੱਤ ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ, ਜੋ ਸੁੰਨਸਾਨ ਜਾਂ ਗੁਪਤ ਥਾਵਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪਾਂ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਭੇਜੇ ਜਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਵਿਦੇਸ਼ੀ-ਅਧਾਰਤ ਨੈੱਟਵਰਕ ਨਾਲ ਜੁੜੇ ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਮੰਗਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨਾਂ ਦੇ ਕਬਜ਼ੇ ਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਵਿਦੇਸ਼-ਅਧਾਰਤ ਤਸਕਰੀ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਗੁਰਲਾਲ ਸਿੰਘ ਵਜੋਂ ਪਛਾਣੇ ਗਏ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਲਾਲ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਉਸ ਵੱਲੋਂ ਦੱਸੇ ਗਏ ਟਿਕਾਣਿਆਂ ਤੋਂ ਦੋ ਹੋਰ ਪਿਸਤੌਲਾਂ ਦੀ ਬਰਾਮਦਗੀ ਹੋਈ ।

ਸੀ.ਪੀ. ਨੇ ਕਿਹਾ ਕਿ ਜਾਂਚ ਦੌਰਾਨ ਕੀਤੇ ਗਏ ਖੁਲਾਸਿਆਂ ਦੇ ਆਧਾਰ ’ਤੇ, ਪੁਲਿਸ ਨੇ ਇੱਕ ਹੋਰ ਕਾਰਕੁੰਨ, ਇਸਮਾਈਲਖੇਲ ਤੌਹੀਦ ਨੂੰ ਵੀ ਗ੍ਰਿਫਤਾਰ ਕੀਤਾ, ਜੋ ਸੁੱਕੇ ਮੇਵੇ ਦੇ ਕਾਰੋਬਾਰ ਦੀ ਆੜ ਵਿੱਚ ਹਵਾਲਾ ਨੈੱਟਵਰਕ ਚਲਾ ਰਿਹਾ ਸੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਨਾਲ ਜੁੜੇ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੰਗਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਇੱਕੋ ਪਿੰਡ ਦੇ ਵਸਨੀਕ ਹਨ ਅਤੇ ਦੋਵੇਂ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਹਨ। ਇਹ ਵੀ ਪਾਇਆ ਗਿਆ ਹੈ ਕਿ ਮੁਲਜ਼ਮ ਮੰਗਜੀਤ ਸਿੰਘ ਇੱਕ ਜੁਰਾਇਮ-ਪੇਸ਼ਾ ਮੁਜਰਿਮ ਹੈ ਅਤੇ ਉਸ ਵਿਰੁੱਧ ਪਹਿਲਾਂ ਵੀ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ ਅਧੀਨ ਕੇਸ ਦਰਜ ਹੈ।

ਇਸ ਸਬੰਧੀ ਦੋ ਵੱਖ-ਵੱਖ ਮਾਮਲੇ – ਐਫਆਈਆਰ ਨੰਬਰ 168 ਮਿਤੀ 4-6-2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ 25(7) ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਐਫਆਈਆਰ ਨੰਬਰ 162 ਮਿਤੀ 5-6-2026 ਨੂੰ ਅਸਲਾ ਐਕਟ ਦੀ ਧਾਰਾ 25, 25(8) ਅਤੇ 29 ਅਧੀਨ ਥਾਣਾ ਗੇਟ ਹਕੀਮਾ ਵਿਖੇ ਦਰਜ ਕੀਤੇ ਗਏ ਹਨ।

Tags: BREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

by Ankit
June 8, 2026
0

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

by Ankit
June 8, 2026
0

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

by Jaspreet Kaur
June 8, 2026
0

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

by Ankit
June 8, 2026
0

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
1 week ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 