41.4 ਲੱਖ ਨਕਦ ਅਤੇ 800 ਗ੍ਰਾਮ ਸੋਨਾ ਲੁੱਟਣ ਵਾਲਾ ਗਿਰੋਹ ਕਾਬੂ , 7 ਗ੍ਰਿਫਤਾਰ
ਚੰਡੀਗੜ੍ਹ, 1ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਇੱਕ ਟੀਮ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੋਰਟ ਰੋਡ, ਅੰਮ੍ਰਿਤਸਰ ਵਿਖੇ ਇੱਕ ਸਨਸਨੀਖੇਜ਼ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਰਗਨਾ ਸਮੇਤ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰ-ਰਾਜੀ ਕਾਰਵਾਈ ਵਿੱਚ ਧੂਲੇ, ਮਹਾਰਾਸ਼ਟਰ ਤੋਂ ਤਿੰਨ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ। ਜਾਣਕਾਰੀ ਮੁਤਾਬਿਕ ਪੁਲਸ ਨੇ ₹41.4 ਲੱਖ ਨਕਦ ਅਤੇ 800 ਗ੍ਰਾਮ ਸੋਨਾ ਇਨ੍ਹਾਂ ਤੋਂ ਬਰਾਮਦ ਕੀਤਾ ਹੈ। ਜਾਣਕਾਰੀ ਚ ਦੱਸਿਆ ਗਿਆ ਕਿ ਪੁਲਿਸ ਟੀਮਾਂ ਨੇ ਡਕੈਤੀ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਪਰਾਧ ਨੂੰ ਕਾਬੂ ਕਰਨ ਲਈ ਵਚਨਬੱਧ ਹੈ। CHANDIGARH NEWS
https://whatsapp.com/channel/0029VaDatLx9mrGazXiIIA0b/264