SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ
ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਹੋਣ ਲਈ ਪਹੁੰਚੇ ਹਨ। ਉਨ੍ਹਾਂ ਦੇ ਸਮਰਥਕ ਮੀਂਹ ਦੌਰਾਨ ਦਫ਼ਤਰ ਦੇ ਬਾਹਰ ਇਕੱਠੇ ਹੋਏ ਹਨ।
SIT ਨੇ ਉਨ੍ਹਾਂ ਨੂੰ 16 ਜੁਲਾਈ ਨੂੰ ਸੰਮਨ ਜਾਰੀ ਕੀਤਾ ਸੀ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਗਠਿਤ SIT ਲਗਾਤਾਰ ਜਾਂਚ ਵਿੱਚ ਜੁਟੀ ਹੋਈ ਹੈ।























