ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਅੰਤਰਰਾਸ਼ਟਰੀ ਸੋਨ ਤਮਗਾ ਜੇਤੂ ਕੁਨਾਰ ਵੀ ਉਨ੍ਹਾਂ ਦੇ ਨਾਲ ਪਾਰਟੀ ਵਿੱਚ ਸ਼ਾਮਲ ਹੋਏ ਹਨ। ਗੋਨੀ ਨੇ ਕਿਹਾ ਕਿ ਉਹ ਪਾਰਟੀ ਦੁਆਰਾ ਸੌਂਪੀ ਗਈ ਕਿਸੇ ਵੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।
https://x.com/AAPPunjab/status/2089992250549998012
ਮਨਪ੍ਰੀਤ ਸਿੰਘ ਗੋਨੀ ਪੰਜਾਬ ਦੇ ਸਾਬਕਾ ਕ੍ਰਿਕਟਰ ਹਨ, ਜੋ ਭਾਰਤ ਲਈ ਦੋ ਵਨਡੇ ਮੈਚ ਵੀ ਖੇਡ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਲਈ ਫਰਸਟ-ਕਲਾਸ ਕ੍ਰਿਕਟ ਵਿੱਚ ਵੀ ਲੰਮਾ ਸਮਾਂ ਖੇਡਿਆ ਅਤੇ IPL ਵਿੱਚ ਚੇਨਈ ਸੁਪਰ ਕਿੰਗਜ਼ ਸਮੇਤ ਕਈ ਟੀਮਾਂ ਦੀ ਨੁਮਾਇੰਦਗੀ ਕੀਤੀ।























