ਪੀਯੂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਅੱਜ
ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਵਿਦਿਆਰਥੀ ਯੂਨੀਅਨ ਚੋਣਾਂ ਅੱਜ, 31 ਅਗਸਤ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਅਤੇ ਚੰਡੀਗੜ੍ਹ ਦੇ ਅੱਠ ਮਾਨਤਾ ਪ੍ਰਾਪਤ ਕਾਲਜਾਂ ਵਿੱਚ ਹੋ ਰਹੀਆਂ ਹਨ। ਅੱਜ 31 ਅਗਸਤ ਨੂੰ ਸਵੇਰੇ 9:30 ਵਜੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋਵੇਗੀ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਸਵੇਰੇ 11 ਵਜੇ ਤੋਂ ਬਾਅਦ ਸਾਰੇ ਵਿਭਾਗਾਂ ਵਿੱਚੋਂ ਅਹੁਦੇਦਾਰ ਉਮੀਦਵਾਰਾਂ ਦੀ ਚੋਣ ਵਾਲੀਆਂ ਬੈਲਟ ਪੇਟੀਆਂ ਰਿਟਰਨਿੰਗ ਅਫਸਰਾਂ ਤੋਂ ਪ੍ਰਾਪਤ ਕਰ ਕੇ ਜਿਮਨੇਜ਼ੀਅਮ ਹਾਲ ਪਹੁੰਚਾ ਦਿੱਤੀਆਂ ਜਾਣਗੀਆਂ। ਅੱਜ ਹੀ ਦੁਪਹਿਰ 12 ਵਜੇ ਡੀ ਆਰਾਂ ਦੇ ਨਤੀਜੇ ਘੋਸ਼ਿਤ ਕਰਕੇ ਸਬੰਧਤ ਵਿਭਾਗਾਂ ਵਿੱਚ ਡਿਸਪਲੇਅ ਕਰ ਦਿੱਤੇ ਜਾਣਗੇ।
ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੈਂਪਸ ਵਿੱਚ 140 ਯੂਨੀਵਰਸਿਟੀ ਸੁਰੱਖਿਆ ਕਰਮਚਾਰੀਆਂ ਦੇ ਨਾਲ 450 ਚੰਡੀਗੜ੍ਹ ਪੁਲਿਸ ਦੇ ਜਵਾਨ ਤਾਇਨਾਤ ਰਹਿਣਗੇ। ਸੰਵੇਦਨਸ਼ੀਲ ਥਾਵਾਂ ’ਤੇ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਅਤੇ ਵਾਧੂ ਸੀਸੀਟੀਵੀ ਵੀ ਲਗਾਏ ਗਏ ਹਨ।























