ਚੰਡੀਗੜ੍ਹ 7 ਜੁਲਾਈ – ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਕਾਲੀ ਭਾਜਪਾ ਸਰਕਾਰ ਵਲੋਂ ਠੇਕੇ , ਐਡਹਾਕ, ਆਊਟ ਸੌਰਸ ਕਰਮਚਾਰੀਆਂ ਦੀ ਸੇਵਾਵਾਂ ਪੱਕਿਆ ਕਰਨ ਲਈ ਪਾਸ ਕੀਤੇ ਐਕਟ ( The Punjab Ad hoc, Contractual, Daily Wage, Temporary, Work Charged & Outsourced Employees’ Welfare Act, 2016 ) ਨੂੰ ਵਾਪਿਸ ਲੈਣ ਜਾ ਰਹੀ ਹੈ। ਸਰਕਾਰ ਇਸ ਦੀ ਜਗ੍ਹਾ ਨਵਾਂ ਕਨੂੰਨ ਬਣਾਉਣ ਜਾ ਰਹੀ ਹੈ। ਇਸ ਲਈ ਸਰਕਾਰ ਨੇ 5 ਮੰਤਰੀਆਂ ਦੀ ਕਮੇਟੀ ਬਣਾ ਦਿੱਤੀ ਹੈ। ਜੋ ਇਸ ਐਕਟ ਨੂੰ ਵਾਪਸ ਲੈਣ ਲਈ ਅਤੇ ਕਰਮਚਾਰੀਆਂ ਨੂੰ ਰਾਹਤ ਦੇਣ ਲਈ ਨਵਾਂ ਕਨੂੰਨ ਬਣਾਏਗੀ। ਅਕਾਲੀ ਭਾਜਪਾ ਸਰਕਾਰ ਵਲੋਂ ਜੋ ਐਕਟ ਤਿਆਰ ਕੀਤਾ ਸੀ ਉਸ ਵਿੱਚ ਕਾਫ਼ੀ ਕਮੀਆਂ ਹਨ। ਕੋਰਟ ਵਿੱਚ ਵੀ ਇਹ ਮਾਮਲਾ ਗਿਆ ਹੋਇਆ ਹੈ। ਇਸ ਲਈ ਸਰਕਾਰ ਕਰਮਚਾਰੀਆਂ ਨੂੰ ਰਾਹਤ ਦੇਣ ਲਈ ਨਵਾਂ ਕਨੂੰਨ ਬਣਾਉਣ ਜਾ ਰਹੀ ਹੈ। ਇਸ ਲਈ ਜੋ ਕਮੇਟੀ ਗਠਿਤ ਕੀਤੀ ਹੈ ਉਸ ਵਿਚ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨੂੰ ਸ਼ਾਮਿਲ ਕੀਤਾ ਗਿਆ ਹੈ।
Punjab: ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ – ਡਾ. ਬਲਬੀਰ ਸਿੰਘ
Punjab: ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ...