ਸਾਵਧਾਨ!
5 ਜੀ ਨੈਟਵਰਕ ਦੇ ਟ੍ਰਾਇਲ ਤੋਂ ਹੋਣ ਵਾਲੀਆਂ ਮੌਤਾਂ ਦੀਆਂ ਅਫਵਾਹਾਂ ਫੈਲਾਉਣ ਤੇ ਹੋਵੇਗੀ ਸਖਤ ਕਾਰਵਾਈ

ਚੰਡੀਗੜ੍ਹ 9 ਮਈ (ਵਿਸ਼ਵ ਵਾਰਤਾ) ਇਨ੍ਹੀਂ ਦਿਨੀਂ 5-ਜੀ ਨੈਟਵਰਕ ਦੇ ਟ੍ਰਾਇਲ ਨੂੰ ਲੈ ਕੇ ਇੰਟਰਨੈੱਟ ਮੀਡੀਆ ਤੇ ਕਈ ਗੁੰਮਰਾਹਕੁੰਨ ਸੁਨੇਹੇ ਵਾਇਰਲ ਹੋ ਰਹੇ ਹਨ। ਯੂ.ਪੀ ਪੁਲਿਸ ਹੁਣ ਇਸ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰੇਗੀ। ਉੱਤਰ ਪ੍ਰਦੇਸ਼ ਦੇ ਏ ਡੀ ਜੀ ਕਾਨੂੰਨ ਵਿਵਸਥਾ ਪ੍ਰਸ਼ਾਂਤ ਕੁਮਾਰ ਨੇ ਸਾਰੇ ਜ਼ਿਲ੍ਹਿਆਂ ਦੇ ਐਸ ਪੀ ਨੂੰ ਹਦਾਇਤ ਕੀਤੀ ਹੈ ਕਿ ਉਹ ਅਫਵਾਹਾਂ ਫੈਲਾ ਕੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਤੱਤਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰੇ।






















