
ਲੁਧਿਆਣਾ 11 ਮਾਰਚ ( ਵਿਸ਼ਵ ਵਾਰਤਾ )- ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਵਿੱਚ ਦੁਬਾਰਾ ਡਿਪਟੀ ਕਮਿਸ਼ਨਰ ਵੱਲੋਂ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ । ਥੋੜ੍ਹੀ ਦੇਰ ਪਹਿਲਾਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਵੱਲੋਂ ਲੁਧਿਆਣਾ ਜ਼ਿਲ੍ਹੇ ਚ ਨਾਈਟ ਕਰਫਿਊ ਲਗਾਉਣ ਦੇ ਹੁਕਮ ਕਰ ਦਿੱਤੇ ਗਏ ਹਨ ਅਤੇ ਨਾਲ ਹੀ ਇਸ ਬਾਰੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਵੱਲੋਂ ਸੋਸ਼ਲ ਮੀਡੀਅਾ ਤੇ ਕੱਲ੍ਹ 12 ਮਾਰਚ ਤੋਂ ਨਾਈਟ ਕਰਫਿਊ ਲਗਾਉਣ ਬਾਰੇ ਦੱਸਿਆ ਗਿਆ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਮਾਮਲੇ ਵਧਣ ਵਾਲੇ ਜ਼ਿਲ੍ਹੇ ਜਲੰਧਰ, ਕਪੂਰਥਲਾ ,ਨਵਾਂ ਸ਼ਹਿਰ ,ਹੁਸ਼ਿਆਰਪੁਰ ,ਪਟਿਆਲਾ ਆਦਿ ਵਿੱਚ ਨਾਈਟ ਕਰਫਿਊ ਲਾਗੂ ਹੈ ।





















