• Latest
  • Trending
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

8 minutes ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

6 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

14 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

33 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

52 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

3 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

3 hours ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

3 hours ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

3 hours ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

3 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

4 hours ago
Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਸੰਚਾਲਕਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

November 10, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਸੰਚਾਲਕਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਇਸ ਮਾਮਲੇ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਨਾਬਾਲਗ ਵੀ ਸ਼ਾਮਲ ਹਨ, ਨੂੰ ਇੱਕ ਰੌਕੇਟ ਪ੍ਰੋਪੈਲਡ ਗ੍ਰਨੇਡ (ਆਰਪੀਜੀ) — 22 ਨੈਟੋ ਐਂਟੀ-ਟੈਂਕ ਮਿਜ਼ਾਈਲ ਲਾਂਚਰ, ਦੋ 9ਐਮਐਮ ਗਲੌਕ ਪਿਸਤੌਲਾਂ, 106 ਜ਼ਿੰਦਾ ਕਾਰਤੂਸਾਂ, 7.9 ਕਿਲੋ ਹੈਰੋਇਨ, 5.1 ਕਿਲੋ ਅਫੀਮ ਅਤੇ 2.3 ਕਿਲੋ ‘ਆਈਸੀਈ’ (ਮੈਥਾਮਫੇਟਾਮਾਈਨ) ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਕਿਰਪਾਲ ਸਿੰਘ ਉਰਫ਼ ਗੁਰਪਾਲ (20) ਵਾਸੀ ਪਿੰਡ ਚੀਚਾ; ਲਵਪ੍ਰੀਤ ਸਿੰਘ ਉਰਫ਼ ਨਵਪ੍ਰੀਤ ਸਿੰਘ ਉਰਫ਼ ਨਵ (25) ਵਾਸੀ ਪਿੰਡ ਧਾਰੀਵਾਲ, ਲੋਪੋਕੇ; ਬਲਕਾਰ ਸਿੰਘ (41) ਵਾਸੀ ਕੋਟਲੀ ਦੁਸਾਂਧੀ; ਸੁਖਜੀਤ ਸਿੰਘ (19) ਵਾਸੀ ਅਜਨਾਲਾ ਅਤੇ ਤਿੰਨ ਨਾਬਾਲਗਾਂ ਵਜੋਂ ਹੋਈ ਹੈ।

ਹਥਿਆਰਾਂ, ਅਸਲੇ ਅਤੇ ਨਸ਼ਿਆਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਇੱਕ ਡਰੋਨ, ਇੱਕ ਜੀਪੀਐਸ ਟ੍ਰੈਕਿੰਗ ਯੰਤਰ ਅਤੇ ਪੰਜ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਤ ਸੰਚਾਲਕਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਖੇਪ ਦੀ ਸਪਲਾਈ ਅਪਰਾਧਿਕ ਅਨਸਰਾਂ ਵਿੱਚ ਵੰਡਣ ਲਈ ਕਰਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ, ਅੰਮ੍ਰਿਤਸਰ ਦਿਹਾਤੀ ਅਤੇ ਕੇਂਦਰੀ ਏਜੰਸੀਆਂ ਦੀ ਸਾਂਝੀ ਟੀਮ ਨੇ 22 ਨੈਟੋ ਆਰਪੀਜੀ ਐਂਟੀ-ਟੈਂਕ ਮਿਜ਼ਾਈਲ ਲਾਂਚਰ ਸਮੇਤ ਗੁਰਕਿਰਪਾਲ ਸਿੰਘ ਉਰਫ਼ ਗੁਰਪਾਲ ਅਤੇ ਉਸ ਦੇ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੂਜੇ ਆਪ੍ਰੇਸ਼ਨ ਬਾਰੇ ਉਨ੍ਹਾਂ ਦੱਸਿਆ ਕਿ ਥਾਣਾ ਲੋਪੋਕੇ ਦੀਆਂ ਟੀਮਾਂ ਨੇ ਬੀ.ਐਸ.ਐਫ ਨਾਲ ਮਿਲ ਕੇ ਬਾਰਡਰ ਆਊਟਪੋਸਟ (ਬੀਓਪੀ) ਉੱਤਰ ਧਾਰੀਵਾਲ ਖੇਤਰ ਵਿੱਚ ਇੱਕ ਸਾਂਝਾ ਤਲਾਸ਼ੀ ਮੁਹਿੰਮ ਚਲਾਈ ਅਤੇ ਦੋ 9 ਐਮਐਮ ਗਲੋਕ ਪਿਸਤੌਲਾਂ, ਦੋ ਮੈਗਜ਼ੀਨਾਂ ਅਤੇ ਅਸਲੇ ਸਮੇਤ ਲਵਪ੍ਰੀਤ ਸਿੰਘ ਉਰਫ਼ ਨਵਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮ ਦੇ ਦੋ ਹੋਰ ਸਾਥੀਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਆਈਜੀਪੀ ਨੇ ਦੱਸਿਆ ਕਿ ਤੀਜੇ ਆਪ੍ਰੇਸ਼ਨ ਵਿੱਚ, ਥਾਣਾ ਭਿੰਡੀ ਸੈਦਾਂ ਦੀਆਂ ਟੀਮਾਂ ਨੇ ਬੀ.ਐਸ.ਐਫ ਨਾਲ ਮਿਲ ਕੇ 2.3 ਕਿਲੋ ਆਸੀਈ ਡਰੱਗ ਬਰਾਮਦ ਸਮੇਤ ਬਲਕਾਰ ਸਿੰਘ, ਸੁਖਜੀਤ ਸਿੰਘ ਅਤੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰਕੇ ਆਸੀਈ ਡਰੱਗ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਜਾਂਚ ਤੋਂ ਪਤਾ ਲੱਗਾ ਹੈ ਕਿ ਬਲਕਾਰ ਸਿੰਘ, ਜਿਸ ਦੀ ਖੇਤੀਬਾੜੀ ਜ਼ਮੀਨ ਅੰਤਰਰਾਸ਼ਟਰੀ ਸਰਹੱਦੀ ਵਾੜ ਨਾਲ ਲੱਗਦੀ ਹੈ, ਨੇ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਸੁਟਵਾਉਣ ਦਾ ਪ੍ਰਬੰਧ ਕੀਤਾ ਸੀ ਅਤੇ ਇਸ ਨੂੰ ਅੱਗੇ ਵੰਡਣ ਲਈ ਅਜਨਾਲਾ ਦੇ ਸਥਾਨਕ ਨੌਜਵਾਨਾਂ ਨੂੰ ਸ਼ਾਮਲ ਕੀਤਾ ਸੀ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਭਿੰਡੀ ਸੈਦਾਂ ਦੀਆਂ ਟੀਮਾਂ ਵੱਲੋਂ ਸਰਹੱਦੀ ਖੇਤਰ ‘ਚ ਚਲਾਏ ਗਏ ਦੋ ਹੋਰ ਬਰਾਮਦਗੀ ਅਭਿਆਨਾਂ ਦੌਰਾਨ ਪਿੰਡ ਅਵਾਨ ਲੱਖਾ ਸਿੰਘ ਨੇੜਿਓਂ ਡਰੋਨ ਰਾਹੀਂ ਸੁੱਟੀ ਗਈ 7.904 ਕਿੱਲੋ ਹੈਰੋਇਨ ਅਤੇ ਇੱਕ ਟ੍ਰੈਕਰ ਯੰਤਰ ਬਰਾਮਦ ਕੀਤਾ ਗਿਆ। ਬੀ.ਐਸ.ਐਫ ਨਾਲ ਬੀਓਪੀ ਫਤਿਹਪੁਰ ਖੇਤਰ ਵਿਖੇ ਸਾਂਝੀ ਰਾਤ ਨੂੰ ਕੀਤੀ ਤਲਾਸ਼ੀ ਦੌਰਾਨ 5.152 ਕਿਲੋ ਅਫ਼ੀਮ ਦਾ ਪੈਕੇਟ ਵੀ ਜ਼ਬਤ ਕੀਤਾ ਗਿਆ।

ਇਸ ਸਬੰਧੀ ਪੰਜ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਸ ਵਿੱਚ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4, ਅਤੇ 5 ਤਹਿਤ ਐਫ.ਆਈ.ਆਰ ਨੰਬਰ 487 ਮਿਤੀ 06.11.2026 ਨੂੰ ਥਾਣਾ ਘਰਿੰਡਾ ਵਿਖੇ; ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ ਨੰਬਰ 359 ਮਿਤੀ 04.11.2026 ਨੂੰ ਥਾਣਾ ਲੋਪੋਕੇ ਵਿਖੇ; ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਤਹਿਤ ਐਫ.ਆਈ.ਆਰ ਨੰਬਰ 184 ਮਿਤੀ 10.11.2026, ਧਾਰਾ 21 ਅਤੇ 23 ਤਹਿਤ ਐਫ.ਆਈ.ਆਰ ਨੰਬਰ 180 ਅਤੇ ਧਾਰਾ 18 ਤਹਿਤ ਐਫ.ਆਈ.ਆਰ ਨੰਬਰ 181 ਨੂੰ ਥਾਣਾ ਭਿੰਡੀ ਸੈਦਾਂ ਵਿਖੇ ਦਰਜ ਕੀਤੇ ਮਾਮਲੇ ਸ਼ਾਮਲ ਹਨ।

Tags: BREAKING NEWSLatest Punjab newspunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

by Jaspreet Kaur
November 10, 2026
0

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਗੁਰਦਾਸਪੁਰ 10 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

Most Popular

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
2 weeks ago
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਮੰਡਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 