ਚੰਡੀਗੜ੍ਹ (ਵਿਸ਼ਵ ਵਾਰਤਾ ) : ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਚੰਡੀਗੜ੍ਹ ਪੰਜਾਬੀ ਮੰਚ ਅਤੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਸਾਂਝੇ ਤੌਰ ‘ਤੇ 50 ਸਾਲਾ ਚੰਡੀਗੜ੍ਹ ਉਜਾੜਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਪੰਜਾਬੀ ਮੰਚ ਦੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਨੇ ਦੱਸਿਆ ਕਿ 26 ਦਸੰਬਰ ਦਿਨ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 27 ਵਿਚ ਸਥਿਤ ਪ੍ਰੈਸ ਕਲੱਬ ਵਿਖੇ ਸਵੇਰੇ 10.30 ਵਜੇ ਇਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸਦਾ ਵਿਸ਼ਾ ਹੈ ਕਿ ‘ 50 ਸਾਲਾਂ ‘ਚ ਪੰਜਾਬੀਆਂ ਨੇ ਚੰਡੀਗੜ੍ਹ ਵਿਚੋਂ ਕੀ ਖੱਟਿਆ ਤੇ ਕੀ ਗੁਆਇਆ’। ਦੇਵੀ ਦਿਆਲ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਇਸ ਸੈਮੀਨਾਰ ਦਾ ਧੁਰਾ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਪੁਸਤਕ ਚੰਡੀਗੜ੍ਹ ਉਜਾੜਿਆਂ ਦੀ ਦਾਸਤਾਨ’ ਹੋਵੇਗੀ। ਜਿਸਦੇ ਅਧਾਰ ‘ਤੇ ਵਿਚਾਰਾਂ ਹੋਣਗੀਆਂ ਕਿ ਪੰਜਾਬੀ ਭਾਸ਼ਾ ਦੀ ਮੌਜੂਦਾ ਦੌਰ ਵਿਚ ਕੀ ਸਥਿਤੀ ਹੈ, ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ, ਪੰਜਾਬੀ ਭਾਈਚਾਰਾ ਤੇ ਪੰਜਾਬੀਅਤ ਦੀ ਵਰਤਮਾਨ ਕੀ ਸਥਿਤੀ ਹੈ ਅਤੇ ਚੰਡੀਗੜ੍ਹ ਦੇ ਜੱਦੀ ਪਿੰਡਾਂ ਦੀਆਂ ਸਮੱਸਿਆਵਾਂ ਅਤੇ ਸਥਿਤੀ ਬਾਰੇ ਵੀ ਚਰਚਾ ਹੋਵੇਗੀ, ਜਿਸ ਵਿਚ ਡਾ. ਜੋਗਾ ਸਿੰਘ, ਸੁਖਦੇਵ ਸਿੰਘ ਸਿਰਸਾ, ਬਲਕਾਰ ਸਿੱਧੂ, ਜੋਗਿੰਦਰ ਸਿੰਘ ਬੁੜੈਲ, ਬਾਬਾ ਸਾਧੂ ਸਿੰਘ ਸਾਰੰਗਪੁਰ, ਸਿਰੀਰਾਮ ਅਰਸ਼, ਗੁਰਪ੍ਰੀਤ ਸਿੰਘ ਹੈਪੀ, ਪੱਤਰਕਾਰ ਤਰਲੋਚਨ ਸਿੰਘ, ਬਾਬਾ ਗੁਰਦਿਆਲ ਸਿੰਘ, ਦੀਪਕ ਚਨਾਰਥਲ ਸਮੇਤ ਵੱਖੋ ਵੱਖ ਸੰਸਥਾਵਾਂ ਦੇ ਨੁਮਾਇੰਦੇ, ਉਜੜੇ ਪਿੰਡਾਂ ਦੇ ਲੋਕ ਤੇ ਵੱਡੀ ਗਿਣਤੀ ਵਿਚ ਲੇਖਕ, ਕਵੀ ਤੇ ਪੰਜਾਬੀ ਦਰਦੀ ਹਿੱਸਾ ਲੈਣਗੇ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...