• Latest
  • Trending
ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

1 hour ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

9 minutes ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

22 minutes ago
ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

23 minutes ago
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

24 minutes ago
Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

25 minutes ago
Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

27 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

44 minutes ago
National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

56 minutes ago
ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਏ.ਡੀ.ਸੀ. ਵੱਲੋਂ ਫਰਮ ‘ਮੈਸਰਜ਼ ਡੈਸਟੀਨੀ ਚੇਂਜਰ’ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

1 hour ago
ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Big News: ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Hindi News
English News
Sunday, September 27, 2026
No Result
View All Result
29 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

ਡਿਪਟੀ ਕਮਿਸ਼ਨਰ ਵੱਲੋਂ ਡਰੋਨ ਸ਼ੋਅ ਦੇ ਸੁਚੱਜੇ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ

September 27, 2026
in ਖਬਰਾਂ, ਪੰਜਾਬ

ਐਮ.ਐਲ.ਏ. ਕੁਲਵੰਤ ਸਿੰਘ ਵੱਲੋਂ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ੋਅ ਦਾ ਆਨੰਦ ਮਾਣਨ ਦੀ ਅਪੀਲ

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ (ਸਤੀਸ਼ ਕੁਮਾਰ ਪੱਪੀ):- ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ 29 ਸਤੰਬਰ, ਦਿਨ ਮੰਗਲਵਾਰ ਨੂੰ ਸ਼ਾਮ 6:30 ਵਜੇ ਅਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ-79, ਮੋਹਾਲੀ ਦੇ ਸਾਹਮਣੇ ਸਥਿਤ ਦੁਸਹਿਰਾ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਵਿਲੱਖਣ ਪੇਸ਼ਕਾਰੀ ਦੌਰਾਨ ਅਸਮਾਨ ਵਿੱਚ ਰੌਸ਼ਨੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ ਲੋੜੀਂਦੀਆਂ ਡਿਊਟੀਆਂ ਸੌਂਪੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਸਮਾਗਮ ਦੌਰਾਨ ਕਿਸੇ ਕਿਸਮ ਦੀ ਅਸੁਵਿਧਾ ਨਾ ਆਉਣ ਦਿੱਤੀ ਜਾਵੇ।

ਉਨ੍ਹਾਂ ਦੱਸਿਆ ਕਿ ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿੱਚ ਉਡਾਣ ਭਰਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਲੱਖਣ ਦ੍ਰਿਸ਼ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸੰਗਤ ਅਤੇ ਇਲਾਕਾ ਵਾਸੀਆਂ ਲਈ ਇੱਕ ਯਾਦਗਾਰ ਅਨੁਭਵ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ, ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਕਿੰਗ ਦੀ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਭੀੜ ਪ੍ਰਬੰਧਨ ਅਤੇ ਆਵਾਜਾਈ ਸਬੰਧੀ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਦਰਸ਼ਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਲੰਗਰ, ਬੈਠਣ ਦੀ ਵਿਵਸਥਾ, ਮੈਡੀਕਲ ਟੀਮਾਂ, ਗਰਾਊਂਡ ਦੀ ਸਫ਼ਾਈ ਅਤੇ ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਇਸੇ ਦੌਰਾਨ ਐਮ.ਐਲ.ਏ. ਸ੍ਰੀ ਕੁਲਵੰਤ ਸਿੰਘ ਨੇ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਵਿਸ਼ੇਸ਼ ਡਰੋਨ ਸ਼ੋਅ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਇਹ ਪੇਸ਼ਕਾਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀਆਂ ਸਿੱਖਿਆਵਾਂ ਨੂੰ ਯਾਦ ਕਰਨ ਦਾ ਵਿਲੱਖਣ ਮੌਕਾ ਹੋਵੇਗੀ।

Tags: BREAKING NEWSLatest Punjab News in punjabPUNJABpunjab newsWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

by Navjot
September 27, 2026
0

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ   ਨਵੀਂ ਦਿੱਲੀ, 27 ਸਤੰਬਰ...

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
September 27, 2026
0

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ 'Anbil Avan' ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 27 ਸਤੰਬਰ (ਵਿਸ਼ਵ ਵਾਰਤਾ): ਸੈਂਟਰਲ...

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

by Navjot
September 27, 2026
0

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ 'ਉੱਚ ਪੱਧਰ' 'ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ ਸੰਯੁਕਤ ਰਾਸ਼ਟਰ,...

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

by Navjot
September 27, 2026
0

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ 'ਨਸ਼ਾ ਮੁਕਤ ਯੁਵਾ ਅਭਿਆਨ' ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

by Navjot
September 27, 2026
0

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ   ਨਵੀਂ ਦਿੱਲੀ, 27 ਸਤੰਬਰ...

Most Popular

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
1 day ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 