ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਖੇ ਤਾਇਨਾਤ ਇੱਕ ਸੀਨੀਅਰ ਸਹਾਇਕ ਨੂੰ 50,000 ਹੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮਹਿਕਮਾਂ ਭੌਂ ਰਿਕਾਰਡ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਗੁਰਮੇਜ ਸਿੰਘ ਵਾਸੀ ਪਿੰਡ ਲੰਮੇ ਜਿਲਾ ਕਪੂਰਥਲਾ ਦੀ ਸ਼ਿਕਾਇਤ ‘ਤੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਉਸ ਦੀ ਵਿਰਾਸਤੀ ਜ਼ਮੀਨ ਦੇ ਪੁਰਾਣੇ ਰਿਕਾਰਡ ਅਤੇ ਪੁਨਰਵਾਸ ਸਬੰਧੀ ਜਾਰੀ ਪੱਤਰਾਂ ਦੀ ਤਸਦੀਕ ਸ਼ੁਦਾ ਨਕਲਾਂ ਦੇਣ ਬਦਲੇ 1,20,000 ਰੁਪਏ ਦੀ ਮੰਗ ਕੀਤੀ ਗਈ ਅਤੇ 50,000 ਰੁਪਏ ਪਹਿਲੀ ਕਿਸ਼ਤ ਵਜੋਂ ਦੇਣੇ ਹਨ ਜਦਕਿ ਬਾਕੀ ਰਹਿੰਦੇ ਪੈਸੇ ਰਿਕਾਰਡ ਦੀਆਂ ਨਕਲਾਂ ਮਿਲਣ ‘ਤੇ ਅਦਾ ਕਰਨ ਲਈ ਕਿਹਾ ਗਿਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਅੱਜ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਜਲੰਧਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
JALANDHAR RURAL POLICE :ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਜਲੰਧਰ, 5 ਫਰਵਰੀ :ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ...