
ਅਟਾਰੀ/ਚੰਡੀਗੜ੍ਹ, 30 ਜੁਲਾਈ– ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਹਿੱਸਾ ਲੈਣ ਲਈ ਅੱਜ ਭਾਰਤ ਤੋਂ 500 ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋ ਗਿਆ।
ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਇਹ ਜੱਥਾ ਅੱਜ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਇਆ। ਇਸ ਦੌਰਾਨ ਨਨਕਾਣਾ ਸਾਹਿਬ ਜਾਣ ਤੋਂ ਪਹਿਲਾਂ ਇਹਨਾਂ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਦੱਸਣਯੋਗ ਹੈ ਕਿ ਇਹ ਜੱਥਾ 1 ਅਗਸਤ ਨੂੰ ਅਟਾਰੀ ਸਰਹੱਦ ਰਾਹੀਂ ਹੀ ਨਗਰ ਕੀਰਤਨ ਨਾਲ ਭਾਰਤ ਵਾਪਸ ਪਰਤੇਗਾ।




















