5994 ਈਟੀਟੀ ਅਧਿਆਪਕਾਂ ਦੀ ਲਿਖਤੀ ਪ੍ਰੀਖਿਆ ਲਈ ਮਿਤੀ ਦਾ ਐਲਾਨ
ਚੰਡੀਗੜ੍ਹ, 17ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਤੇ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਸਕੂਲ ਸਿੱਖਿਆ ਵਿਭਾਗ ‘ਚ 5994 ਈਟੀਟੀ ਅਧਿਆਪਕਾਂ (ETT Teachers) ਦੀ ਹੋਣ ਵਾਲੀ ਲਿਖਤੀ ਪ੍ਰੀਖਿਆ ਲਈ ਮਿਤੀ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਪ੍ਰੀਖਿਆ 5 ਮਾਰਚ 2023 ਨੂੰ ਹੋਵੇਗੀ।