• Latest
  • Trending
6ਵਾਂ ਸੂਬਾ ਪੱਧਰੀ ਰੋਜ਼ਗਾਰ ਮੇਲਾ ਸ਼ੁਰੂ, ਰੋਜ਼ਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਉਦਘਾਟਨ

6ਵਾਂ ਸੂਬਾ ਪੱਧਰੀ ਰੋਜ਼ਗਾਰ ਮੇਲਾ ਸ਼ੁਰੂ, ਰੋਜ਼ਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਉਦਘਾਟਨ

6 years ago
OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

13 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

37 minutes ago
ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

46 minutes ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

1 hour ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

2 hours ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

2 hours ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

2 hours ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

4 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

4 hours ago
Hindi News
English News
Sunday, July 5, 2026
No Result
View All Result
34 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

6ਵਾਂ ਸੂਬਾ ਪੱਧਰੀ ਰੋਜ਼ਗਾਰ ਮੇਲਾ ਸ਼ੁਰੂ, ਰੋਜ਼ਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਉਦਘਾਟਨ

September 24, 2020
in ਚੰਡੀਗੜ੍ਹ
6ਵਾਂ ਸੂਬਾ ਪੱਧਰੀ ਰੋਜ਼ਗਾਰ ਮੇਲਾ ਸ਼ੁਰੂ, ਰੋਜ਼ਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਉਦਘਾਟਨ

90,000 ਨੌਕਰੀਆਂ ਲਈ 1.40 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ

50,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਲਦ ਦਿੱਤਾ ਜਾਵੇਗਾ: ਰੋਜ਼ਗਾਰ ੳੱਤਪਤੀ ਮੰਤਰੀ ਚੰਨੀ

ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਤਹਿਤ ਅੱਜ 6ਵਾਂ ਸੂਬਾ ਪੱਧਰੀ ਨੌਕਰੀ ਮੇਲਾ ਸ਼ੁਰੂ ਹੋ ਗਿਆ। ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੁਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਫ਼ਤਾ ਭਰ ਚੱਲਣ ਵਾਲੇ ਇਸ ਸੂਬਾ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ।ਅੱਜ ਪਹਿਲੇ ਦਿਨ ਮੇਲਾ ਅੱਜ 13 ਜ਼ਿਲ੍ਹਿਆਂ ਵਿੱਚ ਸ਼ੁਰੂ ਹੋ ਗਿਆ। ਵਰਚੁਅਲ ਪਲੇਟਫਾਰਮ ਦੀ ਸਹੂਲਤ ਸਾਰੇ 22 ਜ਼ਿਲ੍ਹਿਆਂ ਵਿੱਚ ਸ਼ੁਰੂ ਹੋ ਗਈ ਹੈ।ਇਸ ਵਰਚੁਅਲ ਉਦਘਾਟਨੀ ਸਮਾਗਮ ਵਿੱਚ ਵੱਡੀ ਗਿਣਤੀ ਨਿਯੋਜਕਾਂ ਸਮੇਤ ਸੂਬੇ ਦੇ ਛੇ ਜ਼ਿਲ੍ਹਿਆਂ  ਪਟਿਆਲਾ, ਫਰੀਦਕੋਟ, ਸੰਗਰੂਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ / ਵਧੀਕ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ।
          ਰੁਜ਼ਗਾਰ ਉਤਪਤੀ ਮੰਤਰੀ ਚੰਨੀ ਨੇ ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਸ਼ਵ ਭਰ ਵਿੱਚ ਕੋਵਿਡ -19 ਮਹਾਂਮਾਰੀ ਕਾਰਨ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਨੌਕਰੀਆਂ ਦੇ ਮੌਕੇ ਸੀਮਤ ਹੋ ਗਏ ਹਨ, ਪਰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤ ਇਨ੍ਹਾਂ ਔਖੇ ਸਮਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਲੋੜੀਂਦੇ ਮੌਕੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰੇਗੀ। ਮੰਤਰੀ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਦੀਆਂ ਪਾਬੰਦੀਆਂ ਅਤੇ ਦਰਪੇਸ਼ ਮੁਸ਼ਕਿਲਾਂ ਦੇ ਬਾਵਜੂਦ ਇਸ ਸਾਲ ਦੇ ਸੂਬਾ ਪੱਧਰੀ ਨੌਕਰੀ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਨੌਕਰੀ ਮੇਲੇ ਲਈ ਨਿੱਜੀ ਖੇਤਰ ਵਿਚ 90,000 ਅਸਾਮੀਆਂ ਵਾਸਤੇ 1.40 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਚਾਹਵਾਨਾਂ ਲਈ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਪੱਧਰੀ ਰੋਜ਼ਗਾਰ ਮੇਲੇ ਦੀਆਂ ਬਹੁਤ ਸਾਰੀਆਂ ਸਹੂਲਤਾਂ ਵਰਚੁਅਲ ਪਲੇਟਫਾਰਮ ਰਾਹੀਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕੋਵਿਡ -19 ਦੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ 69 ਥਾਵਾਂ `ਤੇ ਇਹ ਮੇਲੇ ਲਗਾਏ ਜਾ ਰਹੇ ਹਨ, ਜਿੱਥੇ ਨਿੱਜੀ ਤੌਰ `ਤੇ ਲੋਕ ਸ਼ਾਮਿਲ ਹੋ ਸਕਣਗੇ।
          ਸ੍ਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਇਸ ਸਾਲ ਦੌਰਾਨ ਪੰਜਾਬ ਸਰਕਾਰ ਇਕ ਲੱਖ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਭਰੇਗੀ, ਜਿਨ੍ਹਾਂ ਵਿਚੋਂ 50,000 ਸਰਕਾਰੀ ਨੌਕਰੀਆਂ ਸਬੰਧੀ ਇਸ਼ਤਿਹਾਰ ਜਲਦ ਦਿੱਤਾ ਜਾਵੇਗਾ ਜਿਸ ਲਈ ਕਾਗਜ਼ੀ ਕਾਰਵਾਈ ਲਗਭਗ ਮੁਕੰਮਲ ਕਰ ਲਈ ਗਈ ਹੈ ਅਤੇ ਹੋਰ 50 ਹਜ਼ਾਰ ਸਰਕਾਰੀ ਨੌਕਰੀਆ ਸਬੰਧੀ ਇਸ਼ਤਿਹਾਰ ਦੇਣ ਲਈ ਕਾਗਜ਼ੀ ਕਾਰਵਾਈ ਤੇਜ਼ੀ ਨਾਲ ਪੂਰੀ ਕੀਤੀ ਜਾ ਰਹੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਲੱਖ ਸਰਕਾਰੀ ਨੌਕਰੀਆਂ ਭਰਨ ਦੀ ਪੂਰੀ ਪ੍ਰਗਤੀ ਦਾ ਜਾਇਜ਼ਾ ਸਮੇਂ-ਸਮੇਂ `ਤੇ ਖੁਦ ਲੈ ਰਹੇ ਹਨ।   
          ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਵਿਭਾਗ ਆਪਣਾ ਕਾਰੋਬਾਰ/ਉੱਦਮ ਚਲਾਉਣ ਦੇ ਚਾਹਵਾਨ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਦੀ ਯੋਜਨਾ ਬਣਾ ਰਿਹਾ ਹੈ।
          ਵੀਡੀਓ ਕਾਨਫ਼ਰੰਸ ਵਿਚ ਹਿੱਸਾ ਲੈਣ ਵਾਲੇ ਡਿਪਟੀ ਕਮਿਸ਼ਨਰਾਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਕੋਵਿਡ -19 ਸਬੰਧੀ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 6ਵੇਂ ਸੂਬਾ ਪੱਧਰੀ ਨੌਕਰੀ ਮੇਲੇ ਨੂੰ ਸਫਲਤਾਪੂਰਵਕ ਕਰਵਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।   
          ਰੋਜ਼ਗਾਰ ਉਤਪਤੀ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ ਨੌਕਰੀ ਤਲਾਸ਼ ਰਹੇ ਨੌਜਵਾਨਾਂ ਲਈ 10 ਤੋਂ ਘੱਟ ਪੜ੍ਹੇ ਲਿਖੇ ਤੋਂ ਲੈ ਕੇ ਪੋਸਟ ਗ੍ਰੈਜੂਏਟ / ਡਾਕਟਰੇਟ ਅਤੇ ਆਈਟੀਆਈ / ਡਿਪਲੋਮਾ ਪਾਸ ਤੋਂ ਲੈ ਕੇ ਬੀ. ਟੈੱਕ ਇੰਜੀਨੀਅਰਾਂ ਲਈ ਨੌਕਰੀਆਂ ਉਪਲੱਬਧ ਹਨ। ਇਸ ਨੌਕਰੀ ਮੇਲੇ ਵਿੱਚ ਤਨਖਾਹ ਦੀ ਸੀਮਾ 1 ਲੱਖ ਤੋਂ ਲੈ ਕੇ 43 ਲੱਖ ਪ੍ਰਤੀ ਸਾਲ ਤੱਕ ਹੈ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਪ੍ਰਮੁੱਖ ਨਿਯੋਜਕਾਂ ਵਿੱਚ ਐਚਡੀਐਫਸੀ ਬੈਂਕ, ਹੈਵੈਲਜ਼ ਇੰਡੀਆ ਲਿਮਟਿਡ, ਰਿਲਾਇੰਸ ਇੰਡਸਟਰੀਜ਼, ਆਈ.ਸੀ.ਆਈ.ਸੀ.ਆਈ. ਬੈਂਕ, ਫਲਿੱਪਕਾਰਟ, ਟੈੱਕ ਮਹਿੰਦਰਾ, ਵਰਧਮਾਨ ਯਰਨ ਐਂਡ ਥ੍ਰੈਡਸ ਲਿਮਟਿਡ, ਟਰਾਈਡੈਂਟ ਗਰੁੱਪ, ਮਾਈਕ੍ਰੋਸਾਫਟ ਆਦਿ ਅਤੇ ਹੋਰ ਕਈ ਸਥਾਨਕ ਨਿਯੋਜਕ ਸ਼ਾਮਲ ਹਨ।
          ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਉਨ੍ਹਾਂ ਨੇ ਸਰਕਾਰ ਨਾਲ ਸਾਂਝੇ ਪਲੇਟਫਾਰਮ `ਤੇ ਜੁੜ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਨਿਯੋਜਕਾਂ ਦਾ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

by Jaspreet Kaur
July 5, 2026
0

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਪ੍ਰਸ਼ੰਸਕਾਂ ਲਈ ਵੱਡਾ ਝਟਕਾ! ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) :...

Most Popular

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

by Jaspreet Kaur
4 weeks ago
0

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ 'ਚ NRI ਵਿਅਕਤੀ ਦਾ ਕਤਲ - 'ਆਪਣਿਆਂ' ਨੇ ਹੀ ਦਿੱਤਾ ਘਟਨਾ ਨੂੰ ਅੰਜ਼ਾਮ ਅੰਮ੍ਰਿਤਸਰ, 6 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 