6ਵੇਂ ਤਨਖਾਹ ਕਮਿਸ਼ਨ ਦੀ ਮਿਆਦ ਵਧਾਉਣ ਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਕੀਤਾ ਪੰਜਾਬ ਸਰਕਾਰ ਦਾ ਵਿਰੋਧ
ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਜਿਸ ਅਨੁਸਾਰ 6 ਵੇਂ ਤਨਖਾਹ ਕਮਿਸ਼ਨ ਦੀ ਮਿਆਦ 31ਅਗਸਤ, 2021 ਤੱਕ ਵਧਾ ਦਿੱਤੀ ਗਈ ਹੈ ,ਦੇ ਵਿਰੋਧ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਨੇ ਸਰਕਾਰ ਦੇ ਇਸ ਰਵੱਈਏ ਨੂੰ ਮੁਲਾਜ਼ਮ ਵਿਰੋਧੀ ਦੱਸਦੇ ਹੋਏ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦੀ ਸਖ਼ਤ ਨਿੰਦਿਆਂ ਕੀਤੀ ਹੈ ਅਤੇ ਹੋਰ ਜੱਥੇਬੰਦੀਆਂ ਨੂੰ ਵੀ ਸੋਸ਼ਲ ਮੀਡੀਆ, ਪ੍ਰਿੰਟ ਮੀਡੀਆ ਰਾਹੀਂ ਪ੍ਰੈਸ ਨੋਟ ਜ਼ਾਰੀ ਕਰਕੇ ਇਸ ਫੈਸਲੇ ਪ੍ਰਤੀ ਆਪਣਾ ਵਿਰੋਧ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਹੈ।
























