6 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ- 6 ਮੌਤਾਂ
ਚੰਡੀਗੜ੍ਹ,6ਅਕਤੂਬਰ(ਵਿਸ਼ਵ ਵਾਰਤਾ)- ਮੁੰਬਈ ਦੇ ਗੋਰੇਗਾਂਵ ਵਿੱਚ ਇੱਕ 6 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ। ਦੋ ਹੋਰ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਮਾਰਤ ਵਿੱਚ ਫਸੇ 30 ਦੇ ਕਰੀਬ ਲੋਕਾਂ ਨੂੰ ਬਚਾ ਲਿਆ ਗਿਆ ਹੈ। ਅੱਗ ਲੱਗਣ ਦਾ ਕੀ ਕਾਰਨ ਦੇ ਇਸ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।