6 ਸਾਲ ਦੇ ਬੱਚੇ ਦੇ ਕਤਲ ਦਾ ਮਾਮਲਾ – ਤਿੰਨ ਗ੍ਰਿਫਤਾਰ
ਚੰਡੀਗੜ੍ਹ,18ਮਾਰਚ(ਵਿਸ਼ਵ ਵਾਰਤਾ)ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਬੀਤੇ ਦਿਨੀਂ ਇਕ 6 ਸਾਲਾ ਬੱਚੇ ਨੂੰ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮਾਨਸਾ ਪੁਲਿਸ ਦੇ ਐਸਐਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਘਟਨਾ ਵਿੱਚ ਵਰਤਿਆ ਗਿਆ ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਐਸਐਸਪੀ ਨੇ ਦੱਸਿਆ ਕਿ ਇਕ ਨਿੱਜੀ ਰੰਜਿਸ਼ ਕਾਰਨ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ।