• Latest
  • Trending
ਭਗਵੰਤ ਮਾਨ ਸਰਕਾਰ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 6,000 ਨਵੇਂ ਖੇਡ ਸਟੇਡੀਅਮ ਬਣਾਏਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 6,000 ਨਵੇਂ ਖੇਡ ਸਟੇਡੀਅਮ ਬਣਾਏਗੀ: ਹਰਪਾਲ ਸਿੰਘ ਚੀਮਾ

3 months ago
Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

13 minutes ago
Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

58 minutes ago
Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

1 hour ago
Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

2 hours ago
Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

3 hours ago
Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

4 hours ago
Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

4 hours ago
Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

4 hours ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

5 hours ago
Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

5 hours ago
Hindi News
English News
Friday, June 26, 2026
No Result
View All Result
42 °c
Chandigarh
39 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 6,000 ਨਵੇਂ ਖੇਡ ਸਟੇਡੀਅਮ ਬਣਾਏਗੀ: ਹਰਪਾਲ ਸਿੰਘ ਚੀਮਾ

ਖੇਡਾਂ ਰਾਹੀਂ ਰੰਗਲੇ ਪੰਜਾਬ ਨੂੰ ਸੁਰਜੀਤ ਕਰਦਿਆਂ, ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਲਈ ਬੁਨਿਆਦੀ ਢਾਂਚੇ ਅਤੇ ਮੌਕਿਆਂ ਦਾ ਵਿਸਤਾਰ: ਹਰਪਾਲ ਸਿੰਘ ਚੀਮਾ

April 10, 2026
in ਖਬਰਾਂ, ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡੀ ਸਫਲਤਾ; ਵੱਡੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, ਭਗਵੰਤ ਮਾਨ ਸਰਕਾਰ ਵੱਲੋਂ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਦਾ ਅਹਿਦ: ਹਰਪਾਲ ਸਿੰਘ ਚੀਮਾ

ਨਸ਼ਿਆਂ ਤੋਂ ਖੇਡ ਮੈਦਾਨਾਂ ਤੱਕ, ਖੇਡਾਂ ਨੌਜਵਾਨਾਂ ਨੂੰ ਬਚਾਉਣਗੀਆਂ: ਹਰਪਾਲ ਸਿੰਘ ਚੀਮਾ

ਸ਼ਹੀਦ ਭਾਈ ਮੇਵਾ ਸਿੰਘ ਦੀ ਯਾਦ ਵਿੱਚ ਪਿੰਡ ਲੋਪੋਕੇ ਵਿਖੇ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ

ਚੰਡੀਗੜ੍ਹ / ਅੰਮ੍ਰਿਤਸਰ (ਲੋਪੋਕੇ), 10 ਅਪ੍ਰੈਲ 2026 (ਵਿਸ਼ਵ ਵਾਰਤਾ):- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਭਰ ਵਿੱਚ 6,000 ਨਵੇਂ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ, ਜੋ ਕਿ ਪਹਿਲਾਂ ਤੋਂ ਬਣੇ 3,000 ਸਟੇਡੀਅਮਾਂ ਵਿੱਚ ਵਾਧਾ ਕਰਨਗੇ। ਉਨ੍ਹਾਂ ਨੇ ਵਿਕਾਸ ਦੀ ਇੱਕ ਵਿਆਪਕ ਰੂਪ-ਰੇਖਾ ਵੀ ਉਲੀਕੀ, ਜਿਸ ਵਿੱਚ ਰਾਜਾ ਸਾਂਸੀ ਵਿਧਾਨ ਸਭਾ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਕੰਮਾਂ ਲਈ 50 ਕਰੋੜ ਰੁਪਏ ਅਤੇ ਇਤਿਹਾਸਕ ਪਿੰਡ ਲੋਪੋਕੇ ਦੇ ਵਿਕਾਸ ਲਈ 20 ਲੱਖ ਰੁਪਏ ਸ਼ਾਮਲ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ‘ਤੇ ਸਰਕਾਰ ਦੀ ਲਗਾਤਾਰ ਸਖ਼ਤੀ ਨੂੰ ਵੀ ਦੁਹਰਾਇਆ।

ਅੰਮ੍ਰਿਤਸਰ ਦੇ ਲੋਪੋਕੇ ਵਿਖੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਟੇਡੀਅਮ ਵਿੱਚ ਕਰਵਾਏ ਗਏ ਪਹਿਲੇ ਕਬੱਡੀ ਕੱਪ ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਜਿਹੇ ਉਪਰਾਲੇ “ਰੰਗਲੇ ਪੰਜਾਬ” ਦੀ ਸ਼ਾਨ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਨੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਵਿੱਚ ਅਜਿਹਾ ਸ਼ਲਾਘਾਯੋਗ ਖੇਡ ਸਮਾਗਮ ਕਰਵਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਇੰਚਾਰਜ ਸੋਨੀਆ ਮਾਨ ਅਤੇ ਉਨ੍ਹਾਂ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਖੇਡਾਂ ਦੀ ਭੂਮਿਕਾ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ, “ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ। ਖੇਡਾਂ ਰਾਹੀਂ ਪੰਜਾਬ ਦੇ ਨੌਜਵਾਨ ਇੱਕ ਵਾਰ ਫਿਰ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਮੱਲਾਂ ਮਾਰਨਗੇ। ਪੰਜਾਬ ਸਰਕਾਰ ਨੇ ਖੇਡਾਂ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਹਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਰਹੀ ਹੈ।”

ਨਸ਼ਾ ਵਿਰੋਧੀ ਮੁਹਿੰਮ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਤਹਿਤ ਕਈ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਸਰਕਾਰ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ।”

ਉਨ੍ਹਾਂ ਅੱਗੇ ਕਿਹਾ, “ਭਗਵੰਤ ਮਾਨ ਸਰਕਾਰ ਅਜਿਹੇ ਖੇਡ ਮੇਲਿਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ,” ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ‘ਤੇ 50 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਤਿਹਾਸਕ ਪਿੰਡ ਹੋਣ ਕਰਕੇ ਲੋਪੋਕੇ ਨੂੰ ਵੀ ਇਸ ਦੇ ਵਿਕਾਸ ਲਈ 20 ਲੱਖ ਰੁਪਏ ਮਿਲਣਗੇ।

ਇਸ ਮੌਕੇ ਸੋਨੀਆ ਮਾਨ ਨੇ ਕਿਹਾ, “ਕੈਨੇਡਾ ਦੇ ਪਹਿਲੇ ਸਿੱਖ ਸ਼ਹੀਦ ਅਤੇ ਪਿੰਡ ਲੋਪੋਕੇ ਦੇ ਵਸਨੀਕ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਇੱਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣੀ ਕੌਮ ਅਤੇ ਭਾਈਚਾਰੇ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਮੈਂ ਉਨ੍ਹਾਂ ਦੀ ਯਾਦ ਵਿੱਚ ਪਹਿਲਾ ਕਬੱਡੀ ਕੱਪ ਕਰਵਾਉਣ ਲਈ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦੀ ਹਾਂ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿੱਤ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੀ ਹਾਂ।”

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸਾਬਕਾ ਸਰਪੰਚ ਅਮਰਦੀਪ ਸਿੰਘ, ਚੇਅਰਮੈਨ ਪਰਮਜੀਤ ਸਿੰਘ, ਬਲਜੀਤ ਸਿੰਘ ਸੈਦਪੁਰ, ਗੁਰਜੀਤ ਸਿੰਘ (ਮੀਤ ਪ੍ਰਧਾਨ), ਰਾਮ ਸਿੰਘ ਚੋਗਾਵਾਂ, ਕਬੱਡੀ ਕੋਚ ਰਾਮ ਸਿੰਘ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Tags: Latest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

by Ranjit Singh
June 26, 2026
0

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ ਜਲੰਧਰ, 26 ਜੂਨ (ਵਿਸ਼ਵ ਵਾਰਤਾ) – ਜਲੰਧਰ ਵਿੱਚ ਇੱਕ ਦੋਸਤ ਵੱਲੋਂ...

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

by Ranjit Singh
June 26, 2026
0

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ - ਕਿਹਾ ਐਫਆਈਆਰ ਤਾਂ ਸਿਰਫ਼ ਇੱਕ ਦਿਖਾਵਾ ਅਯੁੱਧਿਆ, 26...

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

by Ranjit Singh
June 26, 2026
0

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ - ਟਰੱਸਟੀ ਡਾ. ਅਨਿਲ ਮਿਸ਼ਰਾ ਨੇ...

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

by Ranjit Singh
June 26, 2026
0

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ 'ਚ ਗੋਲੀ ਲੱਗਣ ਕਾਰਨ ਮੌਤ ! ਤਰਨਤਾਰਨ, 26 ਜੂਨ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

by Ranjit Singh
June 26, 2026
0

Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ ਜਲੰਧਰ, 26 ਜੂਨ (ਵਿਸ਼ਵ ਵਾਰਤਾ) – ਜਲੰਧਰ ਵਿੱਚ ਇੱਕ ਦੋਸਤ ਵੱਲੋਂ...

Most Popular

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
4 weeks ago
0

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ਵੈਭਵ ਸੂਰਿਆਵੰਸ਼ੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 