7 November ਨੂੰ ਛੱਠ ਪੂਜਾ ‘ਤੇ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 2 ਨਵੰਬਰ(ਵਿਸ਼ਵ ਵਾਰਤਾ) ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ 7 ਨਵੰਬਰ ਨੂੰ ਛਠ ਪੂਜਾ ਦੇ ਮੌਕੇ ‘ਤੇ ਰਾਸ਼ਟਰੀ ਰਾਜਧਾਨੀ ‘ਚ ਜਨਤਕ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ 7 ਨਵੰਬਰ ਨੂੰ ਸਰਕਾਰੀ ਛੁੱਟੀ ਘੋਸ਼ਿਤ ਕਰਨ ਦੀ ਬੇਨਤੀ ਕੀਤੀ ਸੀ। ਅਧਿਕਾਰਤ ਹੁਕਮ ਵਿੱਚ ਕਿਹਾ ਗਿਆ ਹੈ, “ਛੱਠ ਪੂਜਾ ਦਿੱਲੀ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਤਿਉਹਾਰ ਹੈ। ਇਸ ਦੇ ਅਨੁਸਾਰ, ਦਿੱਲੀ ਸਰਕਾਰ ਨੇ ‘ਛੱਠ ਪੂਜਾ’ ਦੇ ਮੌਕੇ ‘ਤੇ 7 ਨਵੰਬਰ, 2024 ਨੂੰ ਜਨਤਕ ਛੁੱਟੀ ਘੋਸ਼ਿਤ ਕਰਨ ਦਾ ਫੈਸਲਾ ਕੀਤਾ ਹੈ।”