70 ਸਾਲਾਂ ਬਜ਼ੁਰਗ ਚੌਂਕੀਦਾਰ ਦਾ ਕਤਲ
ਪਟਿਆਲਾ ਦੇ ਸਨੌਰੀ ਅੱਡਾ ਇਲਾਕੇ ਵਿੱਚ ਅੱਜ ਸਵੇਰੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਲਈ ਦਸ ਦੇਈਏ ਚੌਂਕੀਦਾਰ ਉਮ ਪ੍ਰਕਾਸ਼ ਪਿੱਛਲੇ 25 ਸਾਲਾਂ ਇੱਥੇ ਸ਼ਮਸ਼ਾਨਘਾਟ ਦੀ ਚੌਕੀਦਾਰੀ ਕਰਦਾ ਸੀ। ਜਿਸਦੀ ਉਮਰ 70 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।ਕਤਲ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਦਿੱਤੀ। ਉੱਥੇ ਹੀ ਮਾਮਲੇ ਦੀ ਜਾਂਚ ਕਰ ਰਹੇ ਡੀ ਐੱਸ ਪੀ ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਸੀ ਅਤੇ ਹੁਣ ਤੱਕ ਦੀ ਜਾਂਚ ਸਾਹਮਣੇ ਆਇਆ ਹੈ ਕਿ ਕਤਲ ਤੇਜ ਹਤਿਆਰਾ ਨਾਲ ਕੀਤਾ ਗਿਆ ਹੈ। ਅਤੇ ਅੱਗੇ ਦੀ ਪੜਤਾਲ ਕਾਫੀ ਡੂੰਘਾਈ ਨਾਲ ਕੀਤੀ ਜਾ ਰਹੀ ਹੈ।