• Latest
  • Trending
70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

12 minutes ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

26 minutes ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

47 minutes ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

1 hour ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

2 hours ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

3 hours ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

4 hours ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

4 hours ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

5 hours ago
Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

July 10, 2024
in ਖਬਰਾਂ
70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

70,000 ਰੁਪਏ ਰਿਸ਼ਵਤ ਲੈਂਦੇ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 10 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਹੱਤਵਪੂਰਨ ਕਾਰਵਾਈ ਤਹਿਤ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ.ਸੀ.ਪੀ.ਐਨ.ਡੀ.ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ 70,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਸ਼ੱਕੀਆਂ ਨੇ ਹੋਰ ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨਾਲ ਮਿਲ ਕੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਕਲੀਨਿਕਾਂ ਵਿੱਚ ਚੱਲ ਰਹੇ ਗੈਰ-ਕਾਨੂੰਨੀ ਅਲਟਰਾਸਾਊਂਡ ਲਿੰਗ ਨਿਰਧਾਰਨ ਟੈਸਟਾਂ ਲਈ ਰਿਸ਼ਵਤਾਂ ਲੈਣ ਵਾਸਤੇ ਇੱਕ ਅੰਤਰਰਾਜੀ ਗਠਜੋੜ ਬਣਾਇਆ ਹੋਇਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿਵਲ ਹਸਪਤਾਲ, ਸਿਰਸਾ ਵਿਖੇ ਫਾਰਮਾਸਿਸਟ ਵਜੋਂ ਤਾਇਨਾਤ ਗੋਇਲ ਪੁੱਤਰ ਚਮਨ ਲਾਲ, ਜ਼ਿਲ੍ਹਾ ਕੋਆਰਡੀਨੇਟਰ, ਪੀ.ਐਨ.ਡੀ.ਟੀ., ਸਿਵਲ ਸਰਜਨ, ਬਰਨਾਲਾ ਵਿਖੇ ਤਾਇਨਾਤ ਗੁਰਜੀਤ ਸਿੰਘ ਪੁੱਤਰ ਹਮੀਰ ਸਿੰਘ, ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਚਪੜਾਸੀ ਵਜੋਂ ਤਾਇਨਾਤ ਰਾਜ ਸਿੰਘ ਪੁੱਤਰ ਗੁਰਤੇਜ ਸਿੰਘ ਅਤੇ ਸਿਵਲ ਸਰਜਨ ਦਫ਼ਤਰ ਸਿਰਸਾ ਵਿਖੇ ਡਰਾਈਵਰ ਸੁਰਿੰਦਰ ਸਿੰਘ ਪੁੱਤਰ ਰਾਮ ਕੁਮਾਰ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ, ਜੋ ਆਮ ਤੌਰ ’ਤੇ ਪੀ.ਐਨ.ਡੀ.ਟੀ. ਐਕਟ ਵਜੋਂ ਜਾਣਿਆ ਜਾਂਦਾ ਹੈ, ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਦੇ ਲਿੰਗ ਨਿਰਧਾਰਨ ਟੈਸਟਾਂ ’ਤੇ ਪਾਬੰਦੀ ਲਗਾ ਕੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ। ਇਹ ਦੋਵੇਂ ਲਿੰਗਾਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਡਾਇਗਨੌਸਟਿਕ ਤਕਨੀਕਾਂ ਨੂੰ ਵੀ ਨਿਯਮਿਤ ਕਰਦਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਾਤੜਾਂ, ਜ਼ਿਲ੍ਹਾ ਪਟਿਆਲਾ ਵਿੱਚ ਤਿੰਨ ਦਹਾਕਿਆਂ ਤੋਂ ਮਹਾਵੀਰ ਹਸਪਤਾਲ ਚਲਾ ਰਹੇ ਡਾ: ਅਸ਼ੋਕ ਕੁਮਾਰ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੱਸਿਆ ਕਿ 2020 ਵਿੱਚ ਪੰਜਾਬ ਦੇ ਸਥਾਨਕ ਡਾਕਟਰਾਂ ਅਤੇ ਹਰਿਆਣਾ ਦੇ ਸਿਰਸਾ ਵਿੱਚ ਪੀਐਨਡੀਟੀ ਇੰਚਾਰਜ ਵੱਲੋਂ ਕੀਤੀ ਸਾਂਝੀ ਜਾਂਚ ਤੋਂ ਬਾਅਦ ਡਾ.ਅਸ਼ੋਕ ਨੂੰ ਪੀਐਨਡੀਟੀ ਐਕਟ ਤਹਿਤ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਪਿੱਛੋਂ ਮਾਰਚ 2024 ਵਿੱਚ ਉਸਦੇ ਕਲੀਨਿਕ, ਮਹਾਵੀਰ ਹਸਪਤਾਲ ’ਤੇ ਬਾਅਦ ਵਿੱਚ ਮਾਰੇ ਗਏ ਛਾਪੇ ਦੌਰਾਨ ਕੋਈ ਸਬੂਤ ਨਹੀਂ ਮਿਲਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਡਾਕਟਰ ਨੇ ਅੱਗੇ ਦੋਸ਼ ਲਾਇਆ ਕਿ ਸੁਰੇਂਦਰ ਬੈਨੀਵਾਲ, ਜੋ ਕਿ ਪੀ.ਐਨ.ਡੀ.ਟੀ. ਸਿਰਸਾ ਵਿਖੇ ਤੈਨਾਤ ਹੋਣ ਦਾ ਦਾਅਵਾ ਕਰਦਾ ਹੈ, ਨੇ ਕਥਿਤ ਤੌਰ ’ਤੇ ਵਟਸਐਪ ਰਾਹੀਂ ਡਾ: ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ ਅਤੇ ਡਾ. ਅਸ਼ੋਕ ਤੋਂ ਗੈਰ-ਕਾਨੂੰਨੀ ਅਲਟਰਾਸਾਊਂਡ ਲਿੰਗ ਨਿਰਧਾਰਨ ਕਰਨ ਦੀ ਖੁੱਲ ਦੇਣ ਬਦਲੇ 70,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਦੌਰਾਨ ਬੈਨੀਵਾਲ ਵੱਲੋਂ ਰਿਸ਼ਵਤ ਮੰਗਣ ਸਬੰਧੀ ਸਪੱਸ਼ਟ ਮੰਗ ਕਰਨ ਦੀਆਂ ਆਡੀਓ ਰਿਕਾਰਡਿੰਗਾਂ ਉਪਲਬਧ ਹਨ, ਜਿਸ ਵਿੱਚ ਡਾ. ਭਾਰਤ ਭੂਸ਼ਣ, ਇੰਚਾਰਜ ਪੀ.ਐਨ.ਡੀ.ਟੀ. ਸਿਰਸਾ, ਲੁਧਿਆਣਾ ਤੋਂ ਡਾ: ਔਲਖ ਅਤੇ ਡਾ.ਐਸ.ਜੇ. ਸਿੰਘ ਵੀ ਸ਼ਾਮਲ ਹਨ।
ਬੁਲਾਰੇ ਲੇ ਅੱਗੇ ਖੁਲਾਸਾ ਕੀਤਾ ਕਿ ਬਿਊਰੋ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਵਿਜੀਲੈਂਸ ਦੇ ਫਲਾਇੰਗ ਸਕੁਐਡ-1, ਪੰਜਾਬ ਨੇ ਮੋਹਾਲੀ ਵਿਖੇ ਸੁਰੇਂਦਰ ਬੈਨੀਵਾਲ ਖਿਲਾਫ ਐਫਆਈਆਰ ਦਰਜ ਕੀਤੀ। ਇਸੇ ਦੌਰਾਨ ਦੋਸ਼ੀ ਡਾਕਟਰਾਂ ਨੂੰ 40,000 ਦੀ ਰਕਮ ਸਮੇਤ ਫੜਨ ਲਈ ਪੰਜਾਬ ਅਤੇ ਹਰਿਆਣਾ ਦੇ ਡਾਕਟਰਾਂ ਦੀ ਸਾਂਝੀ ਟੀਮ ਨੇ ਲਿੰਗ ਨਿਰਧਾਰਨ ਕਰਨ ਲਈ ਇੱਕ ਫਰਜ਼ੀ ਮਹਿਲਾ ਮਰੀਜ਼ ਦੀ ਮੱਦਦ ਨਾਲ ਜਾਲ ਵਿਛਾਇਆ ਹੋਇਆ ਸੀ। ਉਕਤ ਮੁਲਜ਼ਮਾਂ ਦੀ ਟੀਮ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਵਿੱਚ ਇੱਕ ਨਿੱਜੀ ਹੋਟਲ ’ਤੇ ਫਰਜ਼ੀ ਮਹਿਲਾ ਮਰੀਜ਼ ਤੋਂ ਰਿਸ਼ਵਤ ਦੀ ਰਕਮ ਵਸੂਲਣ ਲਈ ਪਹੁੰਚੀ ਸੀ ਪਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰਾਂ ਨੂੰ ਸ਼ਿਕਾਇਤਕਰਤਾ ਡਾ. ਅਸ਼ੋਕ ਤੋਂ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਉਕਤ ਸੰਯੁਕਤ ਟੀਮ ਦੇ ਮੈਂਬਰਾਂ ਦੀ ਮੌਜੂਦਗੀ ਵਿਚ ਹੀ ਉਹ 40,000 ਰੁਪਏ ਵੀ ਬਰਾਮਦ ਕੀਤੇ ਜੋ ਕਿ ਮਿਥੇ ਹੋਏ ਸਟਿੰਗ ਅਪਰੇਸ਼ਨ ਦੌਰਾਨ ਔਰਤ ਵੱਲੋਂ ਲਿੰਗ ਨਿਰਧਾਰਨ ਕਟਨ ਡਾਕਟਰਾਂ ਨੂੰ ਦਿੱਤੇ ਜਾਣੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਰੈਕੇਟ ਵਿੱਚ ਸ਼ਾਮਲ ਹੋਰ ਡਾਕਟਰਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Tags: BREAKING NEWSLATEST PUNJABI NEWSWEB PORTALWISHAVWARTA.INਵਿਜੀਲੈਂਸ ਬਿਊਰੋ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

by Ranjit Singh
August 29, 2026
0

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ - ‘ਖੜਗੇ ਦੇ ਮੰਚ ਦਾ ਸ਼ੁੱਧੀਕਰਨ ਕਰਨ ਵਾਲਿਆਂ...

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

by Jaspreet Kaur
August 29, 2026
0

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ ਮੁੰਬਈ, 29 ਅਗਸਤ 2026 (ਵਿਸ਼ਵ ਵਾਰਤਾ): ਦੇਸ਼ ਦੇ ਕੁਝ...

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

by Ranjit Singh
August 29, 2026
0

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ - ਫਾਇਰ ਬ੍ਰਿਗੇਡ ਨੇ ਅੱਧੇ ਘੰਟੇ ’ਚ ਪਾਇਆ ਕਾਬੂ ਕਪੂਰਥਲਾ, 29 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

by Jaspreet Kaur
2 weeks ago
0

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ - ਮਾਨਸੂਨ ਸੈਸ਼ਨ ਦੀਆਂ ਤਾਰੀਖ਼ਾਂ 'ਤੇ ਲੱਗੀ ਮੋਹਰ; ਪੜ੍ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 