• Latest
  • Trending
74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ

74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ

4 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

2 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

3 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

6 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

6 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

6 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

7 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

7 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

8 hours ago
Hindi News
English News
Friday, October 2, 2026
No Result
View All Result
25 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ

January 26, 2023
in ADMINISTRATION, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਰਾਸ਼ਟਰੀ
74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ

74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਕੌਮੀ ਝੰਡਾ

ਸੰਵਿਧਾਨਿਕ ਕਦਰਾਂ-ਕੀਮਤਾਂ ਤੇ ਫਰਜ਼ਾਂ ਪ੍ਰਤੀ ਸੰਜੀਦਗੀ ਅਤਿ ਜਰੂਰੀ : ਰਾਜਪਾਲ

ਜਲੰਧਰ, 26 ਜਨਵਰੀ(ਵਿਸ਼ਵ ਵਾਰਤਾ)-  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇਥੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨ ਪ੍ਰਤੀ ਫਰਜ਼ਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।
ਪੰਜਾਬ ਵਾਸੀਆਂ ਨੂੰ ਸੂਬੇ ਦੇ ਸ਼ਾਸਨ-ਪ੍ਰਸ਼ਾਸਨ ਨੂੰ ਮਜ਼ਬੂਤ, ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਰੋਸਾ ਪ੍ਰਗਟਾਇਆ ਕਿ ਰਾਜ ਦੇ ਲੋਕ ਆਪਣਾ ਬਣਦਾ ਯੋਗਦਾਨ ਪਾ ਕੇ ਪੰਜਾਬ ਦੀ ਤਰੱਕੀ ਦੀ ਨਵੀਂ ਮਿਸਾਲ ਪੇਸ਼ ਕਰਨਗੇ।
ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ 26 ਜਨਵਰੀ 1950 ਨੂੰ ਲਾਗੂ ਹੋਇਆ ਸਾਡਾ ਸੰਵਿਧਾਨ ਲੋਕਤੰਤਰ ਦਾ ਇਕ ਪਵਿੱਤਰ ਗ੍ਰੰਥ ਹੈ ਜਿਹੜਾ ਸਾਡੇ ਸਾਰਿਆਂ ਲਈ ਰਾਹ ਦਸੇਰਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸੰਵਿਧਾਨ ਦਾ ਪੂਰਾ ਸਨਮਾਨ ਕਰੀਏ ਕਿਉਂਕਿ ਸੰਵਿਧਾਨ ਕਿਸੇ ਵੀ ਰਾਸ਼ਟਰ ਦੀ ਸ਼ਾਸਨ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਸੰਵਿਧਾਨ ਅਨੁਸਾਰ ਕਾਰਜ ਅਮਲ ਵਿੱਚ ਲਿਆਉਣੇ ਚਾਹੀਦੇ ਹਨ ਅਤੇ ਸੰਵਿਧਾਨ ਦਾ ਉਲੰਘਣ ਕਰਨ ਵਾਲਿਆਂ ਨਾਲ ਸ਼ਖਤੀ ਵਰਤੀ ਜਾਵੇ।
ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਘੋਲ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਸੂਰਬੀਰ ਯੋਧਿਆਂ ਦੀ ਧਰਤੀ ਹੈ ਜਿਸਦੀ ਬਹਾਦਰੀ ਦਾ ਆਪਣਾ ਇਕ ਵੱਖਰਾ ਸਥਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੂਬਸੂਰਤ ਧਰਤੀ ’ਤੇ ਪੰਜ ਨਹੀਂ ਛੇ ਦਰਿਆ ਵਗੇ ਜਿਨ੍ਹਾਂ ਵਿੱਚ ਇਕ ਦਰਿਆ ਕੁਰਬਾਨੀਆਂ ਦਾ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਲਹਿਰਾਂ ਉਠੀਆਂ ਜਿੰਨ੍ਹਾਂ ਵਿੱਚ ਕੂਕਾ ਲਹਿਰ ਅਤੇ ਗ਼ਦਰ ਲਹਿਰ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਬਹਾਦਰੀ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲੀ ਹੈ ਅਤੇ ਸਿੱਖ ਗੁਰੂ ਸਾਹਿਬਾਨ ਵਲੋਂ ਕੁਰਬਾਨੀਆਂ ਦੀਆਂ ਅਜਿਹੀਆਂ ਮਿਸਾਲਾਂ ਦਿੱਤੀਆਂ ਗਈਆਂ ਜਿਹੜੀਆਂ ਪੂਰੇ ਸੰਸਾਰ ਵਿੱਚ ਲਾਮਿਸਾਲ ਹਨ।
ਦੇਸ਼ ਦੀਆਂ ਸਰਹੱਦਾਂ ’ਤੇ ਏਕਤਾ ਤੇ ਅਖੰਡਤਾ ਦੀ ਰਾਖ਼ੀ ਕਰ ਰਹੇ ਬਹਾਦਰ ਸੈਨਿਕਾਂ ਦੀ ਗੱਲ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਦੇਸ਼ ਨੂੰ ਬਾਹਰੀ ਖ਼ਤਰਿਆਂ ਤੋਂ ਸੁਰੱਖਿਅਤ ਰੱਖਣ ਵਿੱਚ ਪੰਜਾਬੀਆਂ ਦੀ ਮਹੱਤਵਪੂਰਨ ਭੂਮਿਕਾ ਹੈ ਅਤੇ ਅੱਜ ਵੀ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਦੇਸ਼ ਦੀ ਸੁਰੱਖਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਆਸ ਕੀਤੀ ਕਿ ਸਾਡੇ ਸੂਬੇ ਵਿਚੋਂ ਦੇਸ਼ ਨੂੰ ਵੱਡੀ ਗਿਣਤੀ ਵਿੱਚ ਅਗਨੀਵੀਰ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਨਾ ਸਿਰਫ਼ ਕੁਰਬਾਨੀਆਂ ਦਾ ਇਤਿਹਾਸ ਰਚਿਆ ਸਗੋਂ ਇਥੋਂ ਦੇ ਸਿਰੜੀ ਕਿਸਾਨਾਂ ਨੇ ਆਪਣੀ ਅਣਥੱਕ ਮਿਹਨਤ ਸਦਕਾ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆ ਕੇ ਅੰਨ ਭੰਡਾਰ ਭਰੇ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ 35 ਕਰੋੜ ਦੀ ਆਬਾਦੀ ਲਈ ਅੰਨ ਦੀ ਘਾਟ ਸੀ ਅਤੇ ਦੇਸ਼ ਬਾਹਰੋਂ ਅਨਾਜ ਮੰਗਵਾਉਣ ਨੂੰ ਮਜ਼ਬੂਰ ਸੀ ਪਰ ਅੱਜ 135 ਕਰੋੜ ਦੀ ਆਬਾਦੀ ਲਈ ਨਾ ਸਿਰਫ਼ ਭਰਪੂਰ ਅਨਾਜ ਹੈ ਸਗੋਂ ਬਰਾਮਦ ਵੀ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ।
ਪੰਜਾਬ ਦੇ 6 ਸਰਹੱਦੀ ਜ਼ਿਲਿ੍ਹਆਂ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਅਕਸਰ ਸਰਹੱਦ ਪਾਰੋਂ ਭਾਰੀ ਮਾਤਰਾ ਵਿੱਚ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੀਆਂ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਅਤੇ ਆਪਣੇ ਸੂਬੇ ਦੀ ਅੰਦਰੂਨੀ ਸੁਰੱਖਿਆ ਲਈ ਨਾ ਸਿਰਫ਼ ਪੁਲਿਸ ਸਗੋਂ ਸਾਨੂੰ ਸਾਰਿਆਂ ਨੂੰ ਵੀ ਚੌਕਸ ਰਹਿਣਾ ਚਾਹੀਦਾ ਹੈ।
ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਲੋਕਤੰਤਰ, ਗਣਤੰਤਰ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ ਨੂੰ ਨੁਕਸਾਨ ਕਰਦਾ ਹੈ ਜੋ ਕਿ ਬਿਲਕੁਲ ਨਹੀਂ ਹੋਣਾ ਚਾਹੀਦਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੇ 350 ਦੇ ਕਰੀਬ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਇਨਾਤ ਆਈ.ਏ.ਐਸ. ਤੇ ਆਈ.ਪੀ.ਐਸ.ਅਧਿਕਾਰੀਆਂ ਨੂੰ ਖੁਦ ਪੱਤਰ ਲਿਖਕੇ ਸਾਫ਼-ਸੁਥਰੇ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇ ਸੰਕਲਪ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਰੂਪੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕ ਆਪ ਮੁਹਾਰੇ ਅੱਗੇ ਆਉਣ ਕਿਉਂਕਿ ਇਹ ਵੀ ਇਕ ਰਾਸ਼ਟਰ ਸੇਵਾ ਹੈ ਜਿਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਸਾਮਰਾਜ ਤੋਂ ਆਜ਼ਾਦੀ ਦਿਵਾਉਣ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੈ ਅਤੇ ਹੁਣ ਭ੍ਰਿਸ਼ਟਾਚਾਰ ਤੇ ਭ੍ਰਿਸ਼ਟਾਚਾਰੀਆਂ ਨੂੰ ਰੋਕਣ ਵਿੱਚ ਵੀ ਪੰਜਾਬ ਦੇ ਲੋਕ ਮਿਸਾਲ ਕਾਇਮ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰਿਆਂ ਨੂੰ ਹੱਕ-ਸੱਚ ਵਾਲੀ ਜੀਵਨ ਜਾਂਚ ਅਪਣਾਉਂਦਿਆਂ ਹਮੇਸ਼ਾਂ ਸੱਚ ’ਤੇ ਪੂਰਾ ਪਹਿਰਾ ਦੇਣਾ ਚਾਹੀਦਾ ਹੈ।
ਰਾਜਪਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਨੁਸੂਚਿਤ ਜਾਤੀ, ਪਛੜੇ ਵਰਗਾਂ, ਘੱਟ ਗਿਣਤੀਆਂ ਅਤੇ ਖਾਸ ਤੌਰ ’ਤੇ ਔਰਤਾਂ ਦੇ ਸਮਾਜਿਕ, ਰਾਜਨੀਤਿਕ, ਆਰਥਿਕ ਅਤੇ ਵਿਦਿਅਕ ਸਸ਼ਕਤੀਕਰਨ ਨੂੰ ਇਕ ਚੁਣੌਤੀ ਵਜੋਂ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰਿਆਂ ਲਈ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਨੂੰ ਪੂਰੀ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ।
ਇਸ ਉਪਰੰਤ ਰਾਜਪਾਲ ਨੇ ਆਈ.ਪੀ.ਐਸ. ਅਧਿਕਾਰੀ ਮਨਿੰਦਰ ਸਿੰਘ ਅਤੇ ਡੀ.ਐਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ਵਿੱਚ ਨਿਕਲੇ ਮਾਰਚ ਪਾਸਟ ਤੋਂ ਸਲਾਮੀ ਲਈ। ਦੇਸ਼ ਭਗਤੀ ਦੇ ਗੀਤਾਂ ’ਤੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਕੀਤੀਆਂ ਪੇਸ਼ਕਾਰੀਆਂ ਦਾ ਆਨੰਦ ਮਾਨਣ ਉਪਰੰਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਵਰਨਰ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਰਾਜਪਾਲ ਨੇ ਲੋੜਵੰਦ ਲਾਭਪਾਤਰੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਵੀ ਤਕਸੀਮ ਕੀਤੇ।
ਰਾਜ ਸਭਾ ਮੈਂਬਰ ਅਤੇ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਬਲਕਾਰ ਸਿੰਘ, ਮੁੱਖ ਸਕੱਤਰ ਵੀ.ਕੇ.ਜੰਜੂਆ, ਡੀ.ਜੀ.ਪੀ. ਗੌਰਵ ਯਾਦਵ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਏ.ਡੀ.ਜੀ.ਪੀ.(ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ, ਆਈ.ਜੀ. ਗੁਰਸਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਅੇਸ. ਐਸ. ਪੀ. ਦਿਹਾਤੀ ਸਵਰਨਦੀਪ ਸਿੰਘ ਤੋਂ ਇਲਾਵਾ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।
——————

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

by Navjot
October 1, 2026
0

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼ 14 ਟੀਮਾਂ ਵਿਚਾਲੇ ਖੇਡੇ ਜਾਣਗੇ...

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
October 1, 2026
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 1, 2026
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

by Navjot
3 weeks ago
0

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ  ਸੈਮੀਫਾਈਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 