• Latest
  • Trending
76ਵਾਂ ਗਣਤੰਤਰ ਦਿਵਸ: Punjab ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਦੇਸ਼ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿੱਤਾ ਸੱਦਾ

76ਵਾਂ ਗਣਤੰਤਰ ਦਿਵਸ: Punjab ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਦੇਸ਼ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿੱਤਾ ਸੱਦਾ

2 years ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

3 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

35 minutes ago
Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

57 minutes ago
Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

1 hour ago
International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

2 hours ago
Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

3 hours ago
Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

4 hours ago
Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

4 hours ago
Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

4 hours ago
Hindi News
English News
Friday, October 23, 2026
No Result
View All Result
32 °c
Chandigarh
24 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

76ਵਾਂ ਗਣਤੰਤਰ ਦਿਵਸ: Punjab ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਦੇਸ਼ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿੱਤਾ ਸੱਦਾ

ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਅਧਿਆਪਕਾਂ ਨੂੰ ਸਿਖਲਾਈ ਲਈ ਦੂਜੇ ਬੈਚ ਤਹਿਤ ਮਾਰਚ ’ਚ ਭੇਜਿਆ ਜਾਵੇਗਾ ਫਿਨਲੈਂਡ

January 26, 2025
in ਹੁਸਿਆਰਪੁਰ, ਖਬਰਾਂ, ਪੰਜਾਬ
76ਵਾਂ ਗਣਤੰਤਰ ਦਿਵਸ: Punjab ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਦੇਸ਼ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿੱਤਾ ਸੱਦਾ

76ਵਾਂ ਗਣਤੰਤਰ ਦਿਵਸ: Punjab ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ
ਦੇਸ਼ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿੱਤਾ ਸੱਦਾ

ਪੰਜਾਬੀਆਂ ਨੇ ਆਜ਼ਾਦੀ ਲਈ ਮੋਹਰੀ ਭੂਮਿਕਾ ਨਿਭਾਉਂਦਿਆਂ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ
ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ
ਅਧਿਆਪਕਾਂ ਨੂੰ ਸਿਖਲਾਈ ਲਈ ਦੂਜੇ ਬੈਚ ਤਹਿਤ ਮਾਰਚ ’ਚ ਭੇਜਿਆ ਜਾਵੇਗਾ ਫਿਨਲੈਂਡ
ਪੰਜਾਬ ਦੇ ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ, 2364 ਅਤੇ 5994 ਭਰਤੀ ਲਈ ਸਟੇਸ਼ਨਾਂ ਦੀ ਚੋਣ ਜਲਦ

ਹੁਸ਼ਿਆਰਪੁਰ ’ਚ ਬਨਣਗੇ 9 ਸਕੂਲ ਆਫ਼ ਹੈਪੀਨੈਸ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।

ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿਰੰਗਾ ਲਹਿਰਾਉਣ ਉਪਰੰਤ, ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਦੇ ਨਾਲ–ਨਾਲ ਲੋੜਵੰਦ ਵਿਅਕਤੀਆਂ ਨੂੰ ਮੋਟਰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।
ਦੇਸ਼ ਵਾਸੀਆਂ ਨੂੰ ਵਧਾਈ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਨਾਲ ਭਾਰਤ ਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।
ਆਜ਼ਾਦੀ ਲਈ ਲੜੇ ਘੋਲ ਵਿਚ ਪੰਜਾਬੀਆਂ ਦੀ ਮੋਹਰੀ ਭੂਮਿਕਾ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡਾ ਇਤਿਹਾਸ ਜਲ੍ਹਿਆਂਵਾਲਾ ਬਾਗ਼ ਅਤੇ ਹੋਰ ਖੂਨੀ ਸਾਕਿਆਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਉਪਰੰਤ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ।ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਦਾਰ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ।
ਪੰਜਾਬ ਸਰਕਾਰ ਦੇ ਲੋਕਪੱਖੀ ਉਪਰਾਲਿਆਂ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਧਰਮੀ ਫੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦੇ ਨਾਲ-ਨਾਲ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ।
ਪੰਜਾਬ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਬਾਰੇ ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 34 ਮਹੀਨਿਆਂ ਦੌਰਾਨ ਤਕਰੀਬਨ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸੂਬੇ ਭਰ ਵਿੱਚ 4862 ਪਲੇਸਮੈਂਟ ਲਗਾ ਕੇ 2 ਲੱਖ 72 ਹਜਾਰ 590 ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ ਗਈ। ਪੰਜਾਬ ਪੁਲਿਸ ਵਿੱਚ ਅਪ੍ਰੈਲ 2022 ਤੋਂ ਹੁਣ ਤੱਕ 10,000 ਤੋਂ ਵੱਧ ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੱਖਾਂ ਲੋਕਾਂ ਨੂੰ ਮੁਫ਼ਤ ਵਿਚ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਸਿੱਖਿਆ ਕ੍ਰਾਂਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਸ਼ੁਰੂ ਹੋਏ ਹਨ ਜਿਨ੍ਹਾਂ ਵਿਚੋਂ ਪੰਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 10,376 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ ਤੱਕ 198 ਸਕੂਲ ਪ੍ਰਿੰਸੀਪਲਾਂ ਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ, 150 ਹੈੱਡ-ਮਾਸਟਰਾਂ ਨੂੰ ਆਈ.ਆਈ.ਐਮ., ਅਹਿਮਦਾਬਾਦ ਅਤੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਯੂਨੀਵਰਸਿਟੀ ਆਫ ਤੁਰਕੂ, ਫਿਨਲੈਂਡ ਤੋਂ ਸਿਖਲਾਈ ਦੁਆਈ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਮਾਰਚ ਵਿੱਚ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਸਿਖਲਾਈ ਲਈ ਯੂਨੀਵਰਸਿਟੀ ਆਫ ਤੁਰਕੂ, ਫਿਨਲੈਂਡ ਭੇਜਿਆ ਜਾਵੇਗਾ।
ਸਕੂਲ ਆਫ਼ ਹੈਪੀਨੈਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰੋਜੈਕਟ ਤਹਿਤ ਹੁਸ਼ਿਆਰਪੁਰ ਜਿਲ੍ਹੇ ਵਿੱਚ 9 ਸਕੂਲ ਉਸਾਰੇ ਜਾ ਰਹੇ ਹਨ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 81,749 ਵਿਦਿਆਰਥੀਆਂ ਲਈ 600 ਰੁਪਏ ਦੇ ਹਿਸਾਬ ਨਾਲ ਵਰਦੀ ਵਾਸਤੇ 4.90 ਕਰੋੜ ਰੁਪਏ ਦਿੱਤੇ ਗਏ ਹਨ। ਸਾਲ 2023-24 ਤੇ 2024-25 ਦੌਰਾਨ ਜਿਲ੍ਹੇ ਦੇ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਸਕੂਲਾਂ ਨੂੰ ਨਵੀਂ ਚਾਰਦੀਵਾਰੀ ਵਾਸਤੇ 12 ਕਰੋੜ 52 ਲੱਖ ਤੇ 75 ਹਜਾਰ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਹੁਸ਼ਿਆਰਪੁਰ ਵਿੱਚ 130 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਿਜਨੈਸ ਬਲਾਸਟਰ ਪ੍ਰੋਗਰਾਮ ਚੱਲ ਰਿਹਾ ਹੈ, ਜਿਸ ਤਹਿਤ 2024-25 ਵਿੱਚ 3834 ਵਿਦਿਆਰਥੀਆਂ ਨੂੰ 2000 ਰੁਪਏ ਦੇ ਹਿਸਾਬ ਨਾਲ 76.68 ਲੱਖ ਰੁਪਏ ਦੀ ਸੀਡ ਮਨੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹਿਆਂ ਵਿਚ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਬਹੁਤ ਜਲਦ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆ 2364 ਅਤੇ 5994 ਤਹਿਤ ਸਟੇਸ਼ਨਾਂ ਦੀ ਚੋਣ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ ਜਿਸ ਨਾਲ 6 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਭਰਤੀ ਨਾਲ ਇਸ ਕਮੀ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਧਿਆਪਕ-ਵਿਦਿਆਰਥੀ ਦਰ ਦੇ ਖੇਤਰ ਵਿਚ ਪੰਜਾਬ ਸਭ ਤੋਂ ਮੋਹਰੀ ਸੂਬੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਲਈ ਐਲਾਨੀਆਂ ਗਰਾਂਟਾਂ ਜਾਰੀ ਹੋ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਆਉਣ ਵਾਲੇ ਸਮੇਂ ਵਿਚ ਕਈ ਨਵੇਂ ਬਣੇ ਸਕੂਲਾਂ ਦਾ ਉਦਘਾਟਨ ਹੋਵੇਗਾ।
ਕੇਂਦਰ ਸਰਕਾਰ ਦੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇਸ਼ ਭਰ ਵਿਚ ਬੈਸਟ ਗਰੀਨ ਡਿਸਟ੍ਰਿਕਟ ਐਵਾਰਡ ਲਈ ਚੁੱਣੇ ਜਾਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਕੂਲਾਂ ਅੰਦਰ ਪੜ੍ਹਾਈ ਅਤੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ ’ਤੇ ਸੁਧਾਰ ਹੋਇਆ ਹੈ। ਉਦਯੋਗਿਕ ਖੇਤਰ ਵਿੱਚ ਆਈ.ਟੀ.ਆਈ. ਸਿੱਖਿਆਰਥੀਆਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਸਾਲ 2025 ਤੱਕ ਆਈ.ਟੀ.ਆਈਜ਼. ਵਿੱਚ ਕੁੱਲ ਸੀਟਾਂ ਦੀ ਗਿਣਤੀ ਨੂੰ ਵਧਾ ਕੇ 52 ਹਜ਼ਾਰ ਕਰਨ ਦੇ ਨਾਲ-ਨਾਲ ਸਰਕਾਰੀ ਆਈ.ਟੀ.ਆਈਜ਼. ਵਿੱਚ 25 ਫ਼ੀਸਦ ਸੀਟਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ ਬੈਠੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਵਾਉਣ ਲਈ
ਪੰਜਾਬ ਸਰਕਾਰ ਵਲੋਂ 1076 ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਨੇ ਦੇਸ਼ ਭਰ ਵਿੱਚ ਨਿਵੇਕਲੀ ਪਹਿਲਕਦਮੀ ਦਾ ਆਗਾਜ਼ ਕੀਤਾ ਹੈ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ ਅਤੇ ਮਾਲ ਵਿਭਾਗ ਦੇ ਸਬੰਧਤ ਅਧਿਕਾਰੀ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜੀਆਂ ਦੀ ਆਨਲਾਈਨ ਤਸਦੀਕ ਕਰਨਗੇ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਖੇਤੀਬਾੜੀ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ। ਪੰਜਾਬ ਦਾ ਮੰਡੀਕਰਨ ਢਾਂਚਾ ਦੇਸ਼ ਵਿੱਚ ਸਭ ਤੋਂ ਮਜ਼ਬੂਤ ਹੈ ਅਤੇ ਸਾਲ 2023-24 ਦੌਰਾਨ ਪੰਜਾਬ ਨੇ ਕੇਂਦਰੀ ਅੰਨ ਭੰਡਾਰ ਵਿੱਚ ਝੋਨੇ ਦਾ ਕਰੀਬ 25 ਫੀਸਦੀ ਅਤੇ ਕਣਕ ਦਾ ਲਗਭਗ 46.8 ਫੀਸਦੀ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸਾਲ 2023 ਦੌਰਾਨ 5.96 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਸੀ, ਜੋ ਸਾਲ 2024 ਵਿੱਚ ਵਧ ਕੇ 6.81 ਲੱਖ ਹੈਕਟੇਅਰ ਹੋ ਗਿਆ, ਜੋ ਪਹਿਲਾਂ ਨਾਲੋਂ ਲਗਭਗ 14 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਕਿਸਾਨ ਜਾਗਰੂਕਤਾ ਸਦਕਾ ਸਾਲ 2023 ਦੇ ਮੁਕਾਬਲੇ ਸਾਲ 2024 ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿਚ 70 ਫੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜਿਲ੍ਹੇ ਵਿਚ ਸਾਲ 2024 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 75 ਫੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ‘ਤੇ ਵੀ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਹੈ ਅਤੇ ਬਾਗ਼ਬਾਨੀ ਅਧੀਨ ਰਕਬਾ 4,39,210 ਤੋਂ ਵਧ ਕੇ 4,81,743 ਹੈਕਟੇਅਰ ਹੋ ਗਿਆ ਹੈ।
ਸੜਕ ਸੁਰੱਖਿਆ ਫੋਰਸ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕਾਂ ਨੂੰ ਸਮਰਪਿਤ ਕੀਤੀ ਹੈ ਜਿਸ ਨੂੰ 144 ਅਤਿ-ਆਧੁਨਿਕ ਗੱਡੀਆਂ ਦਿੱਤੀਆਂ ਗਈਆਂ ਹਨ। ਸੜਕ ਸੁਰੱਖਿਆ ਫੋਰਸ ਨੇ 6 ਮਿੰਟ ਅਤੇ 45 ਸਕਿੰਟਾਂ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਇਮ ਨਾਲ ਕਰੀਬ 19 ਹਜ਼ਾਰ ਸੜਕ ਹਾਦਸਿਆਂ ਵਿੱਚ ਸਹਾਇਤਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਪ੍ਰਵਾਸੀ ਪੰਜਾਬੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਅਤੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਨੂੰ ਲੋੜੀਂਦੀ ਕਾਰਵਾਈ ਹਿੱਤ ਭੇਜਿਆ ਜਾਂਦਾ ਹੈ। ਐਨ.ਆਰ.ਆਈਜ਼ ਆਪਣੀਆਂ ਸਮੱਸਿਆਵਾਂ ਵਟਸਐਪ ਨੰਬਰ: 90560-09884 ਉਤੇ ਭੇਜ ਸਕਦੇ ਹਨ, ਜਿਸ ਉੱਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਸਕੂਲੀ ਬੱਚਿਆਂ ਵਲੋਂ ਦੇਸ਼ ਭਰਤੀ ਨਾਲ ਸਬੰਧਤ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ ਅਤੇ ਪੰਜਾਬ ਦਾ ਲੋਕਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਨੇ ਗਣਤੰਤਰ ਦਿਵਸ ਸਮਾਗਮ ਵਿਚ ਭਾਗ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਵਿਚ 27 ਜਨਵਰੀ 2025 ਨੂੰ ਛੁੱਟੀ ਦਾ ਐਲਾਨ ਕੀਤਾ। ਮੈਰੀਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਨ ਨਾਲ ਸਮਾਗਮ ਦੀ ਸਮਾਪਤੀ ਹੋਈ। ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਆਈ.ਜੀ. ਇੰਟੈਲੀਜੈਂਸ ਬਾਬੂ ਲਾਲ ਮੀਨਾ, ਐਸ.ਐਸ.ਪੀ. ਸੁਰੇਂਦਰ ਲਾਂਬਾ, ਜ਼ਿਲ੍ਹਾ ਪਲਾਨਿੰਗ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਤੋਂ ਇਲਾਵਾ ਵੱਖ-ਵੱਖ ਸਖ਼ਸ਼ੀਅਤਾਂ ਹਾਜ਼ਰ ਸਨ।
ਕੈਪਸ਼ਨਾਂ:—-
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਪਰੇਡ ਦਾ ਨਿਰੀਖਣ ਕਰਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਸੰਬੋਧਨ ਕਰਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਲੋੜਵੰਦਾਂ ਨੂੰ ਮੋਟਰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਸੰਘਰਸ਼ੀ ਯੋਧਿਆਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਦੇਖਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿੰਗਜ਼ ਪ੍ਰੋਜੈਕਟ ਤਹਿਤ ਕੰਮ ਕਰਨ ਵਾਲੇ ਵਿਸ਼ੇਸ਼ ਬੱਚਿਆਂ ਦਾ ਸਨਮਾਨ ਕਰਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਦੇਣ ਬਦਲੇ ਸਖ਼ਸ਼ੀਅਤਾਂ ਦਾ ਸਨਮਾਨ ਕਰਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨਾਲ ਗਰੁੱਪ ਫੋਟੋ ਕਰਵਾਉਂਦੇ ਹੋਏ।
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਯਾਦਗਾਰੀ ਚਿੰਨ੍ਹ ਪ੍ਰਾਪਤ ਕਰਦੇ ਹੋਏ।

Tags: BREAKING NEWSBreaking news in PunjabiHarjot Singh BainsLatest Punjab newsLatest Punjab news in PunjabiPUNJABPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

by Navjot
October 23, 2026
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਤਿਉਹਾਰੀ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਕਈ ਦਿਨਾਂ ਤੋਂ ਗਿਰਾਵਟ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 23, 2026
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

by Ranjit Singh
October 23, 2026
0

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼...

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

by Ranjit Singh
October 23, 2026
0

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ - ਮੋਹਾਲੀ ਹਵਾਈ ਅੱਡੇ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

by Navjot
October 23, 2026
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਤਿਉਹਾਰੀ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਕਈ ਦਿਨਾਂ ਤੋਂ ਗਿਰਾਵਟ...

Most Popular

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

by Ranjit Singh
3 weeks ago
0

Asian Games 'ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ ਨਵੀਂ ਦਿੱਲੀ, 30 ਸਤੰਬਰ, 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 