8 ਦਸੰਬਰ ਨੂੰ ਲੱਗਣ ਵਾਲਾ ਸਵੈ ਰੋਜਗਾਰ ਮੇਲਾ ਮੁਲਤਵੀ: ਵਧੀਕ ਡਿਪਟੀ ਕਮਿਸ਼ਨਰ(ਵਿਕਾਸ)


ਅੰਮ੍ਰਿਤਸਰ 7 ਦਸੰਬਰ-(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲਾ ਅੰਮ੍ਰਿਤਸਰ ਵਿਖੇ ਵੱਖ-ਵੱਖ ਸਥਾਨਾਂ ਤੇ ਸਵੈ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। 8 ਦਸੰਬਰ 2020 ਨੂੰ ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਲੱਗਣ ਵਾਲਾ ਸਵੈ ਰੋਜਗਾਰ ਮੇਲਾ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਸਵੈ ਰੋਜਗਾਰ ਮੇਲਾ 11 ਦਸੰਬਰ ਨੂੰ ਉਕਤ ਸਥਾਨ ਤੇ ਹੀ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਣਬੀਰ ਸਿੰਘ ਮੁੱਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਲੜੀ ਅਧੀਨ 3 ਦਸੰਬਰ 2020 ਨੂੰ ਪਹਿਲਾਂ ਸਵੈ ਰੋਜਗਾਰ ਮੇਲਾ ਅਜਨਾਲਾ ਵਿਖੇ ਲਗਾਇਆ ਗਿਆ ਸੀ। ਉਨਾਂ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਰਕਾਰ ਦੀ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਵੈ ਰੋਜਗਾਰ ਦੇ ਮੌਕੇ ਪ੍ਰਾਪਤ ਕਰਨ। ਉਨਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲੜੀ ਦੌਰਾਨ ਅਗਲੇ ਰੋਜਗਾਰ ਮੇਲੇ 10 ਦਸੰਬਰ ਨੂੰ ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ, 15 ਦਸੰਬਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ ਅਤੇ 18 ਦਸੰਬਰ ਨੂੰ ਸਰਕਾਰੀ ਸਰੂਪ ਰਾਣੀ ਕਾਲਜ ਅੰਮ੍ਰਿਤਸਰ ਵਿਖੇ ਲਗਾਏ ਜਾਣਗੇ। ਇਨਾਂ ਮੇਲਿਆਂ ਪੰਜਾਬ ਸਰਕਾਰ ਨਾਲ ਸਬੰਧਤ ਸਾਰੇ ਵਿਭਾਗਾਂ ਅਤੇ ਜਿਲੇ ਦੇ ਸਰਕਾਰੀ/ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦੀਆਂ ਵੱਲੋਂ ਭਾਗ ਲੈ ਕੇ ਸਵੈ ਰੋਜਗਾਰ ਸਬੰਧੀ ਲੋਨ ਮੁਹੱਈਆ ਕਰਵਾਏ ਜਾਣਗੇ।




















