ਵੋਟ ਪਾ ਕੇ ਲੋਕਤੰਤਰ ’ਚ ਸ਼ਮੂਲੀਅਤ ਕਰਨ ਵਾਲੇ ਵੋਟਰਾਂ ਦਾ ਯੋਗਦਾਨ ਅਹਿਮ : ਸ਼ੌਕਤ ਅਹਿਮਦ ਪਰੇ
-ਕਿਹਾ, ਹਰ ਬੂਥ ’ਤੇ ਪਹਿਲੇ ਪੰਜ ਬਜ਼ੁਰਗਾਂ, ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਸੌਂਪੇ ਪ੍ਰਸੰਸਾ ਪੱਤਰ
ਪਟਿਆਲਾ, 1 ਜੂਨ -ਪਟਿਆਲਾ ਲੋਕ ਸਭਾ ਹਲਕੇ ’ਚ ਪਈਆਂ ਵੋਟਾਂ ਦੌਰਾਨ ਜਿਥੇ ਹਰੇਕ ਉਮਰ ਵਰਗ ਦੇ ਵੋਟਰਾਂ ਨੇ ਉਤਸ਼ਾਹ ਦਿਖਾਇਆ, ਉਥੇ 81 ਸਾਲਾ ਦ੍ਰਿਸ਼ਟੀਹੀਣ ਕੁਲਭੂਸ਼ਣ ਲਾਲ ਨੇ ਗਰਮੀ ਦੇ ਬਾਵਜੂਦ ਵੋਟ ਪਾ ਕੇ ਮਜ਼ਬੂਤ ਲੋਕਤੰਤਰ ਨੂੰ ਰੁਸ਼ਨਾਉਣ ਵਿੱਚ ਅਹਿਮ ਕਦਮ ਪੁੱਟਿਆ। 115-ਪਟਿਆਲਾ ਸ਼ਹਿਰੀ ਦੇ ਬੂਥ ਨੰਬਰ 64 ’ਤੇ ਜਦੋਂ ਛੋਟਾ ਅਰਾਈ ਮਾਜਰਾ ਦੇ ਵਸਨੀਕ ਕੁਲਭੂਸ਼ਣ ਲਾਲ ਪਹੁੰਚੇ ਤਾਂ ਸਭ ਦੀਆਂ ਨਜ਼ਰਾਂ ਉਨ੍ਹਾਂ ਵੱਲ ਸਨ। ਸ੍ਰੀ ਲਾਲ ਦੇ ਲੋਕਤੰਤਰ ਪ੍ਰਤੀ ਦ੍ਰਿੜ ਵਿਸ਼ਵਾਸ ਨੇ ਹੋਰਨਾਂ ਵੋਟਰਾਂ ਨੂੰ ਵੀ ਪ੍ਰਭਾਵਿਤ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ ਲਈ ਬੂਥਾਂ ’ਤੇ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਸੀ। ਹਰ ਬੂਥ ’ਤੇ ਸਭ ਤੋਂ ਪਹਿਲਾਂ ਵੋਟ ਪਾਉਣ ਵਾਲੇ ਪਹਿਲੇ ਪੰਜ ਬਜ਼ੁਰਗਾਂ ਨੂੰ ਪ੍ਰਸੰਸਾ ਪੱਤਰ ਵੀ ਪ੍ਰਦਾਨ ਕੀਤੇ ਗਏ।
ਇਸ ਤੋਂ ਇਲਾਵਾ ਪਟਿਆਲਾ ਦੇ ਹੀ ਬੂਥ ਨੰਬਰ 43 ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੀ ਪਰਾਂਜਲ ਪੁੱਤਰੀ ਰਾਜਕੁਮਾਰ ਵਾਸੀ ਪੁਰਾਣਾ ਬੱਸ ਅੱਡਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਾਕੀ ਨੌਜਵਾਨਾਂ ਨੂੰ ਵੀ ਵੱਧ ਤੋਂ ਵੱਧ ਵੋਟ ਪਾਉਣ ਦੇ ਅਧਿਕਾਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਪਰਾਂਜਲ ਨੂੰ ਪ੍ਰੀਜਾਈਡਿਗ ਅਫ਼ਸਰ ਵੱਲੋਂ ਪ੍ਰਸੰਸਾ ਪੱਤਰ ਵੀ ਸੌਂਪਿਆਂ ਗਿਆ। ਪ੍ਰਸ਼ਾਸਨ ਵੱਲ ਹਰ ਬੂਥ ’ਤੇ ਸਭ ਤੋਂ ਪਹਿਲਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਪੰਜ ਨੌਜਵਾਨ ਨੂੰ ਪ੍ਰਸੰਸਾ ਪੱਤਰ ਸੌਂਪੇ ਗਏ।
ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਹਿਲੇ ਪੰਜ ਬਜ਼ੁਰਗਾਂ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਹਰ ਬੂਥ ’ਤੇ ਪ੍ਰਸੰਸਾ ਪੱਤਰ ਸੌਂਪੇ ਗਏ ਹਨ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਪਹਿਲੇ ਪੰਜ ਟਰਾਂਸਜੈਡਰ ਨੂੰ ਵੀ ਬੂਥ ’ਤੇ ਹੀ ਪ੍ਰਸੰਸਾ ਪੱਤਰ ਸੌਂਪਣ ਦੇ ਪ੍ਰਬੰਧ ਕੀਤੇ ਗਏ।
PUNJAB : ‘ਆਪ‘ ਨੇ ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਵਿੱਚ 50% ਤੋਂ ਵੱਧ ਵਾਰਡਾਂ ਵਿੱਚ ਕੀਤੀ ਜਿੱਤ ਹਾਸਲ
PUNJAB : ‘ਆਪ‘ ਨੇ ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਵਿੱਚ 50% ਤੋਂ ਵੱਧ ਵਾਰਡਾਂ ਵਿੱਚ ਕੀਤੀ ਜਿੱਤ ਹਾਸਲ 'ਆਪ' ਦਾ...