
ਚੰਡੀਗੜ੍ਹ, 21 ਦਸਬੰਰ – 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਦੋਸ਼ੀ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੰਦਿਆਂ ਉਸ ਨੂੰ ਆਤਮ ਸਮਰਪਣ ਲਈ ਹੋਰ ਸਮਾਂ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੱਜਣ ਕੁਮਾਰ ਨੂੰ ਹੁਣ 31 ਦਸਬੰਰ ਤੱਕ ਹੀ ਆਤਮ ਸਮਰਪਣ ਕਰਨਾ ਹੋਵੇਗਾ।
ਇਸ ਤੋਂ ਪਹਿਲਾਂ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਮਾਮਲੇ ਵਿਚ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸੱਜਣ ਕੁਮਾਰ ਨੇ ਇਸ ਦੌਰਾਨ ਕੋਰਟ ਤੋਂ ਆਤਮ ਸਮਰਪਣ ਲਈ ਇੱਕ ਮਹੀਨੇ ਦਾ ਹੋਰ ਸਮਾਂ ਮੰਗਿਆ ਸੀ।





















