8th Pay Commission: ਮੁਲਾਜ਼ਮਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ
- ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਿਲੀ ਮਨਜ਼ੂਰੀ
ਨਵੀ ਦਿੱਲੀ,16 ਜਨਵਰੀ : ਨਵੇਂ ਸਾਲ ‘ਤੇ ਕੇਂਦਰ ਸਰਕਾਰ ਨੇ ਲੱਖਾਂ ਕੇਂਦਰੀ ਕਰਮਚਾਰੀਆਂ ਨੂੰ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇਣ ਦਾ ਐਲਾਨ ਕੀਤਾ। ਗਠਨ ਤੋਂ ਬਾਅਦ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੀ ਪੈਨਸ਼ਨ ‘ਚ ਵਾਧਾ ਕੀਤਾ ਜਾਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ‘ਚ ਹੋਈ ਕੈਬਨਿਟ ਬੈਠਕ ‘ਚ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਲਿਆ ਗਿਆ। 7ਵੇਂ ਤਨਖਾਹ ਕਮਿਸ਼ਨ ਦਾ ਗਠਨ 2016 ਵਿੱਚ ਕੀਤਾ ਗਿਆ ਸੀ ਅਤੇ ਇਸ ਦਾ ਕਾਰਜਕਾਲ 2026 ਵਿੱਚ ਖਤਮ ਹੋਵੇਗਾ। ਵੈਸ਼ਨਵ ਨੇ ਅੱਗੇ ਕਿਹਾ ਕਿ ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਦੀ ਨਿਯੁਕਤੀ ਜਲਦੀ ਹੀ ਕਰ ਦਿੱਤੀ ਜਾਵੇਗੀ। ਕੇਂਦਰ ਸਰਕਾਰ ਦੇ ਇੱਕ ਕਰੋੜ ਤੋਂ ਵੱਧ ਕਰਮਚਾਰੀ ਅਤੇ ਪੈਨਸ਼ਨਰ ਸਰਕਾਰ ਦੇ ਇਸ ਕਦਮ ਦੀ ਉਡੀਕ ਕਰ ਰਹੇ ਸਨ। ਉਹ ਆਪਣੀ ਮੁੱਢਲੀ ਤਨਖਾਹ, ਭੱਤੇ, ਪੈਨਸ਼ਨ ਅਤੇ ਹੋਰ ਲਾਭਾਂ ਨੂੰ ਸੋਧਣ ਵਿੱਚ ਮਦਦ ਕਰਨ ਲਈ ਕਮਿਸ਼ਨ ਦੇ ਗਠਨ ਦੀ ਉਮੀਦ ਕਰ ਰਹੇ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/