ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ)- ਸੀਨੀਅਰ ਕਾਂਗਰਸੀ ਆਈ ਲੀਡਰ ਅਤੇ ਉੱਘੇ ਸਮਾਜ ਸੇਵਕ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਬੜੇ ਹੀ ਪ੍ਰਭਾਵਸ਼ਾਲੀ ਇਕੱਠ ਦੀ ਹਾਜਰੀ ਵਿਚ ਪਨਸਪ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਪ੍ਰਭਾਵਸ਼ਾਲੀ ਇਕੱਠ ਜਿਸ ਵਿਚ 9 ਮੈਜੂਦਾ ਕੈਬਨਿਟ ਮੰਤਰੀਆਂ, ਜਿਹਨਾਂ ਵਿਚ ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸੁਖਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਸ਼ਾਮ ਸੁੰਦਰ ਅਰੋੜਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ 4 ਸਾਬਕਾ ਪ੍ਰਧਾਨਾਂ ਲਾਲ ਸਿੰਘ, ਐੱਚ.ਐੱਸ ਹੰਸਪਾਲ, ਮਹਿੰਦਰ ਸਿੰਘ ਕੇਪੀ ਤੇ ਬੀਬੀ ਰਜਿੰਦਰ ਕੌਰ ਭੱਠਲ ਤੋੰ ਇਲਾਵਾ 25 ਦੇ ਕਰੀਬ ਵਿਧਾਇਕਾਂ ਤੇ ਸਾਬਕਾਂ ਮੰਤਰੀਆਂ, ਜਿਹਨਾਂ ਵਿਚ ਰਾਣਾ ਗੁਰਜੀਤ ਸਿੰਘ, ਪਰਮਿੰਦਰ ਸਿੰਘ ਪਿੰਕੀ, ਗੁਰਕੀਰਤ ਸਿੰਘ ਕੋਟਲੀ, ਸੁਖਪਾਲ ਸਿੰਘ ਭੁੱਲਰ, ਪ੍ਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ ਆਦਿ ਤੋਂ ਇਲਾਵਾ ਜਲੰਧਰ ਦੇ ਮੇਅਰ ਜਗਦੀਸ਼ ਰਾਜ ਰਾਜਾ, ਅਜੀਤ ਪਾਲ ਸਿੰਘ ਸੇਠੀ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਡਲ ਟਾਊਨ ਜਲੰਧਰ, ਸਤੀਸ਼ ਕੁਮਾਰ ਪੱਪੀ ਅਤੇ ਖੁਰਾਕ ਤੇ ਸਿਵਲ ਸਪਲਾਈ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ ਸਿਨਹਾ, ਡਾ. ਅਮਰਪਾਲ ਸਿੰਘ ਐੱਮ.ਡੀ ਪਨਸਪ, ਦਵਿੰਦਰਜੀਤ ਸਿੰਘ ਦਰਸ਼ੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਾਂਗਰਸੀ ਲੀਡਰ ਤੇ ਉਹਨਾਂ ਪਰਿਵਾਰਕ ਮੈਂਬਰ, ਦੋਸਤ ਤੇ ਰਿਸ਼ਤੇਦਾਰ ਹਾਜ਼ਰ ਸਨ।
ਇਸ ਮੌਕੇ ਸ਼੍ਰੀ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ•ਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਯਤਨ ਕਰਨਗੇ। ਉਨ•ਾਂ ਕਿਹਾ ਕਿ ਪੰਜਾਬ ਰਾਜ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ ਅਤੇ ਪਨਸਪ ਵਿਭਾਗ ਦੀ ਇਸ ਵਿੱਚ ਬਹੁਤ ਅਹਿਮ ਭੂਮਿਕਾ ਹੈ ਕਿਉਕਿ ਇਹ ਸਿੱਧਾ ਕਿਸਾਨੀ ਨਾਲ ਜੁੜਿਆ ਹੋਇਆ ਹੈ।