• Latest
  • Trending
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: Dr. Baljit Kaur

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: Dr. Baljit Kaur

7 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

33 minutes ago
Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

1 hour ago
BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

1 hour ago
Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

2 hours ago
Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

2 hours ago
International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

3 hours ago
India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

3 hours ago
Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

5 hours ago
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

5 hours ago
Hindi News
English News
Sunday, September 13, 2026
No Result
View All Result
32 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: Dr. Baljit Kaur

ਭਗਵੰਤ ਮਾਨ ਸਰਕਾਰ ਨੇ ਰਾਜ ਕਾਰਜ ਯੋਜਨਾ ਤਹਿਤ ਸੀਨੀਅਰ ਨਾਗਰਿਕਾਂ ਦੀ ਸਿਹਤ ਲਈ 7.86 ਕਰੋੜ ਰੁਪਏ ਕੀਤੇ ਅਲਾਟ: ਡਾ. ਬਲਜੀਤ ਕੌਰ

February 13, 2026
in ਖਬਰਾਂ, ਪੰਜਾਬ
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: Dr. Baljit Kaur

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: Dr. Baljit Kaur

  • ਭਗਵੰਤ ਮਾਨ ਸਰਕਾਰ ਨੇ ਰਾਜ ਕਾਰਜ ਯੋਜਨਾ ਤਹਿਤ ਸੀਨੀਅਰ ਨਾਗਰਿਕਾਂ ਦੀ ਸਿਹਤ ਲਈ 7.86 ਕਰੋੜ ਰੁਪਏ ਕੀਤੇ ਅਲਾਟ: ਡਾ. ਬਲਜੀਤ ਕੌਰ
  • ਸਿਹਤ ਜਾਂਚ ਤੋਂ ਲੈ ਕੇ ਸਹਾਇਕ ਉਪਕਰਣ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦਾ ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਦੇਖਭਾਲ ਨੂੰ ਯਕੀਨੀ ਬਣਾਉਂਦੀ ਹੈ: ਡਾ. ਬਲਜੀਤ ਕੌਰ
  • ਡਾ. ਬਲਜੀਤ ਕੌਰ ਵੱਲੋਂ ਸੂਬੇ ਦੇ ਪਰਿਵਾਰਾਂ ਨੂੰ ਆਪਣੇ ਬਜ਼ੁਰਗਾਂ ਨੂੰ ਸਿਹਤ ਕੈਂਪ ਦੇ ਲਾਭ ਪ੍ਰਾਪਤ ਕਰਨਾ ਯਕੀਨੀ ਬਣਾਉਣ ਦੀ ਅਪੀਲ
  • ਮਾਨ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਮਾਣ ਅਤੇ ਅਧਿਕਾਰਾਂ ਪ੍ਰਤੀ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਫਰਵਰੀ 2026 (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਉਪਰਾਲਿਆਂ ਰਾਹੀਂ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ। ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਸੂਬਾ ਪੱਧਰੀ ਪਹੁੰਚ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਸੰਪਤੀ ਮੰਨਦੀ ਹੈ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਪ੍ਰਭਾਵੀ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕ ਰਹੀ ਹੈ। ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ, ਹੁਣ ਤੱਕ ਲਗਭਗ 9,000 ਸੀਨੀਅਰ ਨਾਗਰਿਕ ਰਜਿਸਟਰਡ ਹੋਏ ਹਨ ਅਤੇ ਉਨ੍ਹਾਂ ਨੂੰ ਸੂਬੇ ਭਰ ਵਿੱਚ ਲਗਾਏ ਗਏ ਜ਼ਿਲ੍ਹਾ-ਵਾਰ ਸਿਹਤ ਕੈਂਪਾਂ ਤੋਂ ਸਿੱਧੇ ਤੌਰ ‘ਤੇ ਲਾਭ ਮਿਲਿਆ ਹੈ।

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਮੁਹਿੰਮ ਦੇ ਪ੍ਰਭਾਵੀ ਨਤੀਜਿਆਂ ਨੂੰ ਉਜਾਗਰ ਕਰਦਿਆਂ ਵਿਸਥਾਰਤ ਅੰਕੜੇ ਸਾਂਝੇ ਕੀਤੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਜਿਸਟਰਡ ਲਾਭਪਾਤਰੀਆਂ ਵਿੱਚੋਂ 2,268 ਸੀਨੀਅਰ ਨਾਗਰਿਕਾਂ ਨੇ ਆਮ ਸਿਹਤ ਜਾਂਚ, 1,241 ਨੇ ਆਰਥੋਪੀਡਿਕ ਅਤੇ 2,607 ਸੀਨੀਅਰ ਨਾਗਰਿਕਾਂ ਨੇ ਅੱਖਾਂ ਦੀ ਜਾਂਚ ਕਰਵਾਈ। ਇਸ ਤੋਂ ਇਲਾਵਾ 631 ਸੀਨੀਅਰ ਨਾਗਰਿਕਾਂ ਨੇ ਯੋਗਾ ਸੈਸ਼ਨਾਂ ਵਿੱਚ ਹਿੱਸਾ ਲਿਆ, 551 ਨੇ ਹੋਮਿਓਪੈਥਿਕ ਇਲਾਜ ਕਰਵਾਇਆ ਅਤੇ 791 ਨੇ ਆਯੁਰਵੈਦਿਕ ਸਿਹਤ ਸੇਵਾਵਾਂ ਤੋਂ ਲਾਭ ਉਠਾਇਆ। ਇਹ ਅੰਕੜੇ ਪੰਜਾਬ ਭਰ ਵਿੱਚ ਮੁਹਿੰਮ ਦੀ ਵਿਆਪਕ ਪਹੁੰਚ ਅਤੇ ਪ੍ਰਭਾਵੀ ਲਾਗੂਕਰਨ ਨੂੰ ਦਰਸਾਉਂਦੇ ਹਨ।

ਹੋਰਨਾਂ ਭਲਾਈ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਏ.ਐਲ.ਆਈ.ਐਮ.ਸੀ.ਓ. ਸਕੀਮ ਤਹਿਤ, 243 ਸੀਨੀਅਰ ਨਾਗਰਿਕ ਰਜਿਸਟਰ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 89 ਨੂੰ ਵ੍ਹੀਲਚੇਅਰ, ਐਨਕਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਵਰਗੇ ਸਹਾਇਕ ਉਪਕਰਣ ਪ੍ਰਦਾਨ ਕੀਤੇ ਗਏ ਸਨ। ਇਸ ਤੋਂ ਇਲਾਵਾ ਕੈਂਪਾਂ ਦੌਰਾਨ 233 ਸੀਨੀਅਰ ਨਾਗਰਿਕਾਂ ਦੇ ਬੁਢਾਪਾ ਪੈਨਸ਼ਨ ਫਾਰਮ ਭਰਨ ਸਬੰਧੀ ਪ੍ਰਕਿਰਿਆ ਕੀਤੀ ਗਈ ਅਤੇ 306 ਲਾਭਪਾਤਰੀਆਂ ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ।

ਜ਼ਿਲ੍ਹਾਵਾਰ ਵੇਰਵੇ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਮਾਨਸਾ, ਪਟਿਆਲਾ, ਰੂਪਨਗਰ ਅਤੇ ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਸੀਨੀਅਰ ਨਾਗਰਿਕਾਂ ਲਈ ਸਿਹਤ ਜਾਂਚ ਕੈਂਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ। ਜ਼ਿਲ੍ਹਾਵਾਰ ਸਿਹਤ ਜਾਂਚ ਕੈਂਪ ਪੜਾਅਵਾਰ ਢੰਗ ਨਾਲ ਲਗਾਏ ਜਾ ਰਹੇ ਹਨ ਅਤੇ ਫਰਵਰੀ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਹ ਕੈਂਪ ਲਗਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਬਜ਼ੁਰਗ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਫਰੀਦਕੋਟ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਮਲੇਰਕੋਟਲਾ, ਸ਼ਹੀਦ ਭਗਤ ਸਿੰਘ ਨਗਰ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਵੀ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਨੂੰ ਜਲਦ ਤੋਂ ਜਲਦ ਲਗਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਪਹਿਲਕਦਮੀ ਦੀ ਵਿੱਤੀ ਫੰਡਾਂ ‘ਤੇ ਚਾਨਣਾ ਪਾਉਂਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ, ਸੀਨੀਅਰ ਸਿਟੀਜ਼ਨਜ਼ ਲਈ ਰਾਜ ਕਾਰਜ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਅਤੇ ਸਬੰਧਿਤ ਗਤੀਵਿਧੀਆਂ ਲਈ 7.86 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਇਹ ਕੈਂਪ ਨਾ ਸਿਰਫ਼ ਡਾਕਟਰੀ ਜਾਂਚ ਪ੍ਰਦਾਨ ਕਰਦੇ ਹਨ ਬਲਕਿ ਮੋਤੀਆਬਿੰਦ ਸਰਜਰੀ, ਸਹਾਇਕ ਉਪਕਰਣਾਂ ਦੀ ਮੁਫਤ ਵੰਡ, ਬੁਢਾਪਾ ਪੈਨਸ਼ਨ ਫਾਰਮ ਭਰਨ, ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕਰਨ ਅਤੇ ਸੀਨੀਅਰ ਨਾਗਰਿਕਾਂ ਦੇ ਕਾਨੂੰਨੀ ਅਤੇ ਸਮਾਜਿਕ ਅਧਿਕਾਰਾਂ ਬਾਰੇ ਜਾਗਰੂਕਤਾ ਦੀ ਸਹੂਲਤ ਵੀ ਪ੍ਰਦਾਨ ਕਰਦੇ ਹਨ।

ਬਜ਼ੁਰਗਾਂ ਦੀ ਦੇਖਭਾਲ ਦੇ ਭਾਵਨਾਤਮਕ ਅਤੇ ਸਮਾਜਿਕ ਮਹੱਤਵ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਬਜ਼ੁਰਗ ਨਾਗਰਿਕ ਸਮਾਜ ਦੀ ਜੀਵੰਤ ਵਿਰਾਸਤ ਹਨ, ਜਿਨ੍ਹਾਂ ਦੇ ਤਜਰਬੇ, ਸੇਧ ਅਤੇ ਕੁਰਬਾਨੀਆਂ ਨੇ ਨੌਜਵਾਨ ਪੀੜ੍ਹੀਆਂ ਨੂੰ ਆਕਾਰ ਦਿੱਤਾ ਹੈ। ਮਾਨ ਸਰਕਾਰ ਦਾ ਮੰਨਣਾ ਹੈ ਕਿ ਬਜ਼ੁਰਗਾਂ ਦੀ ਦੇਖਭਾਲ ਕਰਨਾ ਸਿਰਫ਼ ਇੱਕ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇੱਕ ਨੈਤਿਕ ਫਰਜ਼ ਹੈ ਅਤੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਵਰਗੀਆਂ ਪਹਿਲਕਦਮੀਆਂ ਸਰਕਾਰ ਦੇ ਇਸ ਸੰਕਲਪ ਨੂੰ ਦਰਸਾਉਂਦੀਆਂ ਹਨ ਕਿ ਹਰ ਸੀਨੀਅਰ ਨਾਗਰਿਕ ਦੇਖਭਾਲ ਅਤੇ ਸਨਮਾਨ ਨਾਲ ਆਪਣਾ ਜੀਵਨ ਜੀਵੇ।

ਸੂਬੇ ਭਰ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਂ ਪਰਿਵਾਰਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਬਜ਼ੁਰਗਾਂ ਨੂੰ ਇਨ੍ਹਾਂ ਸਿਹਤ ਕੈਂਪਾਂ ਵਿੱਚ ਲਿਆਉਣ ਤਾਂ ਜੋ ਵੱਧ ਤੋਂ ਵੱਧ ਸੀਨੀਅਰ ਨਾਗਰਿਕ ਪੰਜਾਬ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਦਾ ਲਾਭ ਉਠਾ ਸਕਣ। ਦੱਸਣਯੋਗ ਹੈ ਕਿ ਸੀਨੀਅਰ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਭਗਵੰਤ ਮਾਨ ਸਰਕਾਰ ਦੀ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Tags: BREAKING NEWSBreaking news in PunjabiDR BALJIT KAURLatest Punjab news in Punjabitop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

by Ranjit Singh
September 13, 2026
0

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ 'ਤੇ ਧਿਆਨ ਕੇਂਦਰਿਤ ਕੀਤਾ: PM Modi ਨਵੀਂ ਦਿੱਲੀ, 13...

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

by Ranjit Singh
September 13, 2026
0

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਬਰਨਾਲਾ, 13 ਸਤੰਬਰ (ਵਿਸ਼ਵ ਵਾਰਤਾ) - ਬਰਨਾਲਾ ਦੇ ਪਿੰਡ ਫਰਵਾਹੀ...

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

by Ranjit Singh
September 13, 2026
0

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ - ਵਿਸਤਾਰਿਤ BRICS ਦੇਸ਼ਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

by Ranjit Singh
3 weeks ago
0

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 