95ਵੇਂ ਸਾਲਾਂ ਦੇ ਹੋਏ ਲਾਲ ਕ੍ਰਿਸ਼ਨ ਅਡਵਾਨੀ, ਪ੍ਰਧਾਨ ਮੰਤਰੀ ਮੋਦੀ ਨੇ ਘਰ ਜਾ ਕੇ ਦਿੱਤੀ ਵਧਾਈ
ਚੰਡੀਗੜ੍ਹ 8 ਨਵੰਬਰ(ਵਿਸ਼ਵ ਵਾਰਤਾ)- ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਅੱਜ 95 ਸਾਲ ਦੇ ਹੋ ਗਏ ਹਨ। ਉਹਨਾਂ ਦੇ ਜਨਮ ਦਿਨ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰ ਜਾ ਕੇ ਉਹਨਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਕਰੀਬ 40 ਮਿੰਟ ਤੱਕ ਉਨ੍ਹਾਂ ਦੇ ਨਾਲ ਰਹੇ ਅਤੇ ਕੇਕ ਕੱਟਿਆ। ਮੋਦੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਅਡਵਾਨੀ ਦੇ ਘਰ ਪਹੁੰਚੇ। ਰਾਜਨਾਥ ਸਿੰਘ ਨੇ ਅਡਵਾਨੀ ਦੇ ਨਾਲ ਫੋਟੋ ਨੂੰ ਟਵੀਟ ਕੀਤਾ- ‘ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।’
आदरणीय आडवाणीजी के आवास पर जाकर उन्हें जन्मदिवस की शुभकामनाएँ दीं। मैं भगवान से उनके अच्छे स्वास्थ्य और लम्बी आयु की कामना करता हूँ। pic.twitter.com/f5kWvMZCbN
— Rajnath Singh (@rajnathsingh) November 8, 2022






















