ਅਕਾਲੀ ਦਲ ਭਾਜਪਾ ਤੋਂ ਵੱਖ ਹੋਣ ਦੀ ਤਿਆਰੀ ‘ ਚ
ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਲੈਣ ਤੱਕ ਕੇਂਦਰ ਨਾਲ ਕੋਈ ਗੱਲ ਨਹੀਂ: ਸੁਖਬੀਰ ਬਾਦਲ
40 ਸਾਲਾਂ ਤੋਂ ਵੱਧ ਦਾ ਅਕਾਲੀ-ਭਾਜਪਾ ਗੱਠਜੋੜ ਟੁੱਟਣ ਦੀ ਤਦਾਦ ‘ਤੇ
ਚੰਡੀਗੜ੍ਹ 19( ਵਿਸ਼ਵ ਵਾਰਤਾ )-40 ਸਾਲਾਂ ਤੋਂ ਵੱਧ ਦਾ ਅਕਾਲੀ-ਭਾਜਪਾ ਗੱਠਜੋੜ ਟੁੱਟਣ ਦੀ ਤਦਾਦ ‘ਤੇ ਪਹੁੰਚ ਗਿਆ ਹੈ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਜਦੋਂ ਤੱਕ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ
ਨਹੀਂ ਲਿਆ ਜਾਂਦਾ ਉਦੋਂ ਤੱਕ ਕੇਂਦਰ ਨਾਲ ਕੋਈ ਗੱਲ ਨਹੀਂ ਕੀਤੀ ਜਾਵੇਗੀ ।
ਰਾਜਨੀਤਿਕ ਹਲਕਿਆਂ ਦੀ ਇਹ ਵੱਡੀ ਚਰਚਾ ਹੈ ਕਿ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਅਕਾਲੀ ਦਲ ਨੇ ਇਹਨਾਂ ਵੱਡਾ ਸਟੈਂਡ ਲਿਆ ਹੈ, ਇਸ ਤੋਂ ਦੋ ਦਿਨ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਕਿਹਾ ਸੀ ਕਿ ਮੈਂ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿੱਲ ਦੇ ਖਿਲਾਫ ਕੇਂਦਰੀ ਮੰਤਰੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਧੀ ਅਤੇ ਕਿਸਾਨਾਂ ਦੀ ਭੈਣ ਵਜੋਂ ਖੜੇ ਹੋਣ ਲਈ ਮਾਣ ਹੈ।
























