16 C
Chandigarh
Monday, November 23, 2020

ਹਰੇ ਇਨਕਲਾਬ ਨੇ ਮੱਧਮ ਕੀਤੀ ਖੇਤਾਂ ਦੀ ਹਰਿਆਲੀ

ਹਰੇ ਇਨਕਲਾਬ ਨੇ ਮੱਧਮ ਕੀਤੀ ਖੇਤਾਂ ਦੀ ਹਰਿਆਲੀ ਹਰੀਆਂ ਚੁੰਨੀਆਂ, ਹਰੀਆਂ ਪੱਗਾਂ ਬੰਨ੍ਹ ਤੁਰੇ ਖੇਤਾਂ ਦੇ ਰਾਖੇ ਚੰਡੀਗੜ੍ਹ 23 ਨਵੰਬਰ (ਵਿਸ਼ਵ ਵਾਰਤਾ) - ਕੇਂਦਰ-ਸਰਕਾਰ...

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ ਬਲਬੀਰ ਸਿੱਧੂ ਨੇ ਈ-ਕਾਰਡ ਬਣਾਉਣ ਵਾਲੀ ਏਜੰਸੀ ਨੂੰ ਅਗਲੇ 6 ਮਹੀਨਿਆਂ ਦੇ ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ...

ਦਿੱਲੀ-ਚੱਲੋ ਪ੍ਰੋਗਰਾਮ ‘ਚ ਕੋਈ ਤਬਦੀਲੀ ਨਹੀਂ, 26-27 ਨਵੰਬਰ ਦਾ ਪ੍ਰੋਗਰਾਮ ਅਟੱਲ

ਦਿੱਲੀ-ਚੱਲੋ ਪ੍ਰੋਗਰਾਮ 'ਚ ਕੋਈ ਤਬਦੀਲੀ ਨਹੀਂ, 26-27 ਨਵੰਬਰ ਦਾ ਪ੍ਰੋਗਰਾਮ ਅਟੱਲ ਚੰਡੀਗੜ੍ਹ 23 ਨਵੰਬਰ (ਵਿਸ਼ਵ ਵਾਰਤਾ)- ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏ.ਆਈ.ਕੇ.ਐੱਸ.ਸੀ.) ਨੇ ਭਾਰਤ...

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ ਕਿਸਾਨ ਜਥੇਬੰਦੀਆਂ ਦੀ ਹਰ...

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ ਕਿਸਾਨ ਜਥੇਬੰਦੀਆਂ ਦੀ ਹਰ ਸੰਭਵ ਸਹਾਇਤਾ ਕਰਨ : ਸੁਖਬੀਰ ਸਿੰਘ ਬਾਦਲ ਚੰਡੀਗੜ•, 23 ਨਵੰਬਰ (ਵਿਸ਼ਵ...

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਮਾਂ ਲਕਸ਼ਮੀ ਦਿਵਾਲੀ ਪੂਜਾ ਬੰਪਰ-2020 ਦੇ...

ਐੱਸ.ਸੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਨੇਤਾਵਾਂ ਨੂੰ ਬਚਾ ਰਹੀ ਹੈ ਕੈਪਟਨ ਸਰਕਾਰ...

ਐੱਸ.ਸੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਨੇਤਾਵਾਂ ਨੂੰ ਬਚਾ ਰਹੀ ਹੈ ਕੈਪਟਨ ਸਰਕਾਰ- ਸਰਬਜੀਤ ਕੌਰ ਮਾਣੂੰਕੇ ਘੁਟਾਲੇ ਮਾਮਲੇ ਵਿੱਚ ਨਾਮਜ਼ਦ ਅਫ਼ਸਰ ਨੂੰ ਵਾਧੂ ਚਾਰਜ...

ਦਿੱਲੀ ਚੱਲੋ ਦੀ ਤਿਆਰੀ ਜ਼ੋਰਾਂ ‘ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 112 ਜਿਲ੍ਹਿਆਂ ਦੇ 318...

ਦਿੱਲੀ ਚੱਲੋ ਦੀ ਤਿਆਰੀ ਜ਼ੋਰਾਂ ‘ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 112 ਜਿਲ੍ਹਿਆਂ ਦੇ 318 ਪਿੰਡਾਂ ਵਿੱਚ ਤੀਜੇ ਦਿਨ ਵੀ ਰੋਹ ਭਰਪੂਰ ਮੁਜ਼ਾਹਰੇ, ਨੁੱਕੜ ਨਾਟਕ...

ਸ਼ੂਗਰਫੈਡ ਤੇ ਸਹਿਕਾਰਤਾ ਵਿਭਾਗ ਦੀ ਨਵੀਂ ਪੁਲਾਂਘ

ਸ਼ੂਗਰਫੈਡ ਤੇ ਸਹਿਕਾਰਤਾ ਵਿਭਾਗ ਦੀ ਨਵੀਂ ਪੁਲਾਂਘ ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 3000 ਟੀ.ਸੀ.ਡੀ. ਅਤੇ 15 ਮੈਗਾਵਾਟ ਬਿਜਲੀ ਪਲਾਂਟ ਦੇ ਨਵੇਂ...

ਪੰਜਾਬ ਵਿੱਚ ਰੇਲ਼ ਸੇਵਾ ਹੋਈ ਮੁੜ ਬਹਾਲ

ਪੰਜਾਬ ਵਿੱਚ ਰੇਲ਼ ਸੇਵਾ ਹੋਈ ਮੁੜ ਬਹਾਲ ਚੰਡੀਗੜ੍ਹ 23 ਨਵੰਬਰ (ਵਿਸ਼ਵ ਵਾਰਤਾ)-ਪਿਛਲੇ 2ਮਹੀਨਿਆਂ ਤੋਂ ਬੰਦ ਹੋਈ ਰੇਲ਼ ਸੇਵਾ ਅੱਜ ਤੋਂ ਫਿਰ ਸ਼ੁਰੂ ਹੋਣ ਜਾ ਰਹੀ...

ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ: ਸ. ਪਰਮਿੰਦਰ ਸਿੰਘ ਢੀਂਡਸਾ

ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ: ਸ. ਪਰਮਿੰਦਰ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਕਿਸਾਨਾਂ ਦੇ ਹਰ ਸੰਘਰਸ਼ ਵਿਚ ਉਨ੍ਹਾ ਨਾਲ ਖੜ੍ਹੀ ਚੰਡੀਗੜ੍ਹ, ਨਵੰਬਰ 23, 2020 (ਵਿਸ਼ਵ ਵਾਰਤਾ)- ਖੇਤੀ ਕਾਲੇ ਕਾਨੂੰਨਾਂ ਦੇ ਵਿਰੁਧ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੇ ਵੀ ਕਮਰ ਕੱਸ ਲਈ ਹੈ। ਦਿੱਲੀ ਵਿਚ ਕਿਸਾਨਾਂ ਦੇ ਦੇਸ਼ ਵਿਆਪੀ ਸਾਂਤਮਈ ਅੰਦੋਲਨ ਦਾ ਹਿੱਸਾ ਬਣਨ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਅਤੇ ਲਹਿਰਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀੰਡਸਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿਚ ਉਨ੍ਹਾ ਦਾ ਸਾਥ ਦਵੇਗੀ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਪਾਰਟੀ ਦੇ ਸਾਰੇ ਆਗੂ ਇਸ ਅੰਦੋਲਨ ਵਿਚ ਸਮੂਲੀਅਤ ਕਰਨਗੇ। ਤਾਂਕਿ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ। ਉਨ੍ਹਾ ਕਿਹਾ ਕਿ ਦਿੱਲੀ ਚਲੋ ਪ੍ਰੋਗਰਾਮ ਲਈ ਪਾਰਟੀ ਵਲੋਂ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਕਿਸਾਨਾਂ ਨੇ ਟ੍ਰੈਕਟਰ-ਟਰਾਲੀਆਂ ਰਾਹੀਂ ਜਾਣ ਦਾ ਫੈਸਲਾ ਲਿਆ ਹੈ। ਇਸ ਕਰਕੇ ਪਾਰਟੀ ਦੇ ਆਗੂ ਵੀ ਉਨ੍ਹਾ ਦੇ ਨਾਲ ਇਸੇ ਤਰਾਂ ਜਾਣਗੇ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੁਰੇ ਮੁਲਕ ਦੇ ਕਿਸਨਾਂ ਨੂੰ ਰਾਹ ਵਿਖਾਈ ਹੈ। ਉਨ੍ਹਾ ਕਿਹਾ ਕਿ 26 ਨਵੰਬਰ ਸੰਵਿਧਾਨ ਤੇ ਦਸਤਖ਼ਤ ਕੀਤੇ ਗਏ ਸਨ ਅਤੇ ਉਨ੍ਹਾ ਨੂੰ ਉਮੀਦ ਹੈ ਕਿ ਕਿਸਨਾਂ ਨੂੰ ਸੰਵਿਧਾਨ ਦਿਵਸ ਮੌਕੇ ਅਪਣੀ ਗੱਲ ਕਰਨ ਦਾ ਹੱਕ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਇਕਜੁੱਟ ਹੋਣ ਨਾਲ ਹੀ ਇਸ ਲੜਾਈ ਵਿਚ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ। ਇਸ ਕਰਕੇ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਸ. ਢੀਂਡਸਾ ਨੇ ਕਿਸਾਨਾਂ ਵਲੋਂ ਬਣਾਏ ਗਏ ਕੌਮੀ ਸਾਂਝੇ ਮੋਰਚੇ ਦੀ ਵੀ ਸ਼ਲਾਘਾ ਕੀਤੀ ਹੈ।