• Latest
  • Trending
ਸੁਖਬੀਰ ਬਾਦਲ ਤੁਰੰਤ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ-ਤਿ੍ਰਪਤ ਬਾਜਵਾ

ਸੁਖਬੀਰ ਬਾਦਲ ਤੁਰੰਤ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ-ਤਿ੍ਰਪਤ ਬਾਜਵਾ

6 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

26 minutes ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

38 minutes ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

1 hour ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

2 hours ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

3 hours ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

3 hours ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

5 hours ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

5 hours ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

5 hours ago
Hindi News
English News
Friday, July 17, 2026
No Result
View All Result
38 °c
Chandigarh
36 ° Sat
34 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਬਾਦਲ ਤੁਰੰਤ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ-ਤਿ੍ਰਪਤ ਬਾਜਵਾ

September 27, 2020
in ਸਿਆਸੀ, ਖਬਰਾਂ, ਪੰਜਾਬ
ਸੁਖਬੀਰ ਬਾਦਲ ਤੁਰੰਤ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ-ਤਿ੍ਰਪਤ ਬਾਜਵਾ

‘ਭਾਜਪਾ ਨਾਲੋਂ ਨਾਤਾ ਤੋੜਣਾ ਬੇਪਰਦ ਹੋਈ ਦੋਗਲੀ ਰਾਜਨੀਤੀ ਉੱਤੇ ਮੁੜ ਪਰਦਾ ਪਾਉਣ ਦੀ ਕੋਸ਼ਿਸ਼’

‘ਅਕਾਲੀ ਦਲ ਆਪਣੀ ਸੌੜੀ ਰਾਜਨੀਤੀ ਲਈ ਧਾਰਮਿਕ ਭਾਵਨਾਵਾਂ ਅਤੇ ਸੰਸਥਾਵਾਂ ਨੂੰ ਵਰਤਣ ਤੋਂ ਗੁਰੇਜ਼ ਕਰੇ’

ਚੰਡੀਗੜ, 27 ਸਤੰਬਰ( ਵਿਸ਼ਵ ਵਾਰਤਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਆਪਣੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਹਨਾਂ ਦੀ ਪਾਰਟੀ ਮੋਦੀ ਸਰਕਾਰ ਵਿਚ ਲੰਬੇ ਸਮੇਂ ਤੋਂ ਭਾਈਵਾਲ ਹੋਣ ਦੇ ਬਾਵਜੂਦ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਬੁਰੀ ਤਰਾਂ ਫੇਲ ਹੋਈ ਹੈ। ਉਸ ਨੂੰ ਹੁਣ ਕੋਈ ਨੈਤਿਕ ਅਤੇ ਸਿਆਸੀ ਹੱਕ ਨਹੀਂ ਹੈ ਕਿ ਉਹ ਆਪਣੇ ਅਹੁਦੇ ਉੱਤੇ ਕਾਇਮ ਰਹੇ।

ਸ਼੍ਰੀ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜ ਕੇ ਕੌਮੀ ਜਮਹੂਰੀ ਗਠਜੋੜ ਵਿਚੋਂ ਬਾਹਰ ਆਉਣ ਦਾ ਫੈਸਲਾ ਦਰਅਸਲ ਅਕਾਲ਼ੀ ਦਲ ਦਾ ‘‘ਕਬੂਲਨਾਮਾ’’ ਹੈ ਕਿ ਉਹ ਹੁਣ ਤੱਕ ਮੁਲਕ ਵਿਚ ਹਕੀਕੀ ਫੈਡਰਲ ਢਾਂਚਾ ਲਾਗੂ ਕਰਨ, ਰਾਇਪੇਰੀਅਨ ਸਿਧਾਂਤ ਤੇ ਬੇਸਨ ਸਿਧਾਂਤ ਅਨੁਸਾਰ ਦਰਿਆਈ ਪਾਣੀਆਂ ਦੀ ਵੰਡ ਕਰਨ, ਪੰਜਾਬੀ ਬੋਲਦੇ ਇਲਾਕੇ ਅਤੇ ਚੰਡੀਗੜ ਪੰਜਾਬ ਨੂੰ ਦੇਣ, ਸਵਾਮੀਨਾਥਨ ਰਿਪੋਰਟ ਲਾਗੂ ਕਰ ਕੇ ਕਿਸਾਨਾਂ ਨੂੰ ਖੇਤੀ ਜਿਨਸਾਂ ਦੇ ਲਾਹੇਵੰਦ ਭਾਅ ਦੇਣ ਅਤੇ ਸਜ਼ਾਵਾਂ ਭੁਗਤਣ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲਾਂ ਵਿਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਲੜਾਈ ਲੜਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੀ ਮੌਜ਼ੂਦਾ ਲੀਡਰਸ਼ਿਪ ਆਪਣੇ ਨਿੱਜੀ ਹਿੱਤਾਂ ਦੀ ਹੀ ਪੂਰਤੀ ਤੱਕ ਹੀ ਸੀਮਤ ਰਹੀ ਹੈ।

ਪੰਚਾਇਤ ਮੰਤਰੀ ਨੇ ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਕਿਸੇ ਅਸੂਲਪ੍ਰਸਤੀ ਜਾਂ ਨੈਤਿਕਤਾ ਵਿਚੋਂ ਨਹੀਂ ਤੋੜਿਆ ਸਗੋਂ ਸਿਆਸੀ ਮਜ਼ਬੂਰੀ ਕਾਰਨ ਤੋੜਿਆ ਹੈ ਕਿਉਂਕਿ ਪੰਜਾਬੀਆਂ ਨੇ ੨੫ ਸਤੰਬਰ ਨੂੰ ਅਕਾਲੀ ਦਲ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕਰ ਕੇ ਇਹ ਦਰਸਾ ਦਿੱਤਾ ਕਿ ਉਹ ਹੁਣ ਅਕਾਲੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ। ਉਹਨਾਂ ਕਿਹਾ ਕਿ ਪੰਜਾਬੀਆਂ ਦੇ ਸੱਤਵੇਂ ਅਸਮਾਨ ਚੜੇ ਰੋਹ ਅਤੇ ਜੋਸ਼ ਨੇ ਅਕਾਲੀ ਲੀਡਰਸ਼ਿਪ ਦੀ ਹੋਸ਼ ਟਿਕਾਣੇ ਲਿਆਂਦੀ ਅਤੇ ਉਸ ਨੂੰ ਮਜ਼ਬੂਰਨ ਕਿਸਾਨ ਮਾਰੂ ਬਿਲਾਂ ਦੀ ਹਿਮਾਇਤ ਦਾ ਪਿਛਲੇ ਚਾਰ ਮਹੀਨਿਆਂ ਤੋਂ ਅਲਾਪਿਆ ਜਾ ਰਿਹਾ ਘਰਾਟ ਰਾਗ ਛੱਡ ਕੇ ਮੋਦੀ ਸਰਕਾਰ ਵਿਚੋਂ ਵੀ ਬਾਹਰ ਆਉਣਾ ਪਿਆ ਅਤੇ ਭਾਜਪਾ ਨਾਲੋਂ ਵੀ ਆਪਣਾ ‘‘ਨਹੁੰ-ਮਾਸ ਵਾਲਾ ਰਿਸ਼ਤਾ’’ ਤੋੜਣਾ ਪਿਆ। ਅਕਾਲੀ ਦਲ ਦੀ ਹਾਲਤ ਹੁਣ ‘‘ਨਾ ਖੁਦਾ ਹੀ ਮਿਲਾ ਨਾ ਵਿਸਾਲ-ਏ-ਸਨਮ, ਨਾ ਇਧਰ ਕੇ ਰਹੇ ਨਾ ਉਧਰ ਕੇ ਹੂਏ’’ ਵਾਲੀ ਹੋ ਗਈ ਹੈ।

ਸ਼੍ਰੀ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸਿਆਸੀ ਦੋਗਲੀ ਰਾਜਨੀਤੀ ਜਦੋਂ ਹੁਣ ਖੇਤੀ ਬਿਲਾਂ ਦੇ ਮਾਮਲੇ ਉੱਤੇ ਬਿਲਕੁਲ ਹੀ ਬੇਪਰਦ ਹੋ ਗਈ ਤਾਂ ਇਸ ਉੱਤੇ ਮੁੜ ਪਰਦਾਪੋਸ਼ੀ ਕਰਨ ਲਈ ਹੀ ਅਕਾਲੀ ਦਲ ਦੀ ਮੌਜ਼ੂਦਾ ਲੀਡਰਸ਼ਿਪ ਨੇ ਪਹਿਲਾਂ ਮੋਦੀ ਸਰਕਾਰ ਵਿਚੋਂ ਬਾਹਰ ਆਉਣ ਅਤੇ ਹੁਣ ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜਣ ਦਾ ਫੈਸਲਾ ਕਰਨ ਦੇ ਪਾਪੜ ਵੇਲ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੀ ਮੌਜ਼ੂਦਾ ਲੀਡਰਸ਼ਿਪ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਖੇਤੀ ਆਰਡੀਨੈਂਸ ਦੇ ਹੱਕ ਵਿਚ ਬਿਆਨ ਦੁਆ ਕੇ ਉਹਨਾਂ ਦੇ ਵਕਾਰ ਨੂੰ ਢਾਹ ਲਾਈ।

ਪੰਚਾਇਤ ਮੰਤਰੀ ਨੇ ਅਕਾਲੀ ਲੀਡਰਸ਼ਿਪ ਨੂੰ ਪੱਛਿਆ ਕਿ ਜੇ ਕੈਪਟਨ ਅਮਰਿੰਦਰ ਸਿੰਘ ਹੀ ਕਿਸਾਨਾਂ ਨੂੰ ਖੇਤੀ ਆਰਡੀਨੈਂਸਾਂ ਸਬੰਧੀ ਗੁੰਮਰਾਹ ਕਰ ਰਹੇ ਸਨ ਤਾਂ ਹੁਣ ਤੁਹਾਨੂੰ ਕੌਣ ਗੁੰਮਰਾਹ ਕਰ ਰਿਹਾ ਹੈ? ਉਹਨਾਂ ਕਿਹਾ ਕਿ ਅਕਾਲੀ ਆਗੂ ਦਸਣ ਕਿ ਜਿਹੜੇ ਖੇਤੀ ਆਰਡੀਨੈਂਸ ਕਿਸਾਨਾਂ ਦੇ ਹੱਕ ਵਿਚ ਸਨ ਉਹੀ ਆਰਡੀਨੈਂਸ ਕਾਨੂੰਨ ਬਣਨ ਸਮੇਂ ਰਾਤੋ ਰਾਤ ਕਿਸਾਨ ਵਿਰੋਧੀ ਕਿਵੇਂ ਬਣ ਗਏ?

ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਕੀਤੀ ਗਈ ਮੰਗ ਨੂੰ ਬੇਤੁਕੀ ਬਿਆਨਬਾਜ਼ੀ ਕਰਾਰ ਦਿੰਦਿਆਂ, ਸ਼੍ਰੀ ਬਾਜਵਾ ਨੇ ਕਿਹਾ ਕਿ ਦਰਅਸਲ ਅਕਾਲੀ ਆਗੂ ਬੌਖਲਾ ਗਏ ਹਨ ਅਤੇ ਉਹ ਤਾਲੋਂ ਖੁੰਝੀ ਡੂਮਣੀ ਵਾਂਗ ਬੇਸਿਰ ਪੈਰ ਗੱਲਾਂ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲੀ ਅਕਤੂਬਰ ਨੂੰ ਪੰਜਾਬ ਵਿਚ ਸਥਿਤ ਸਿੱਖ ਪੰਥ ਦੇ ਮਹਾਨ ਤਖ਼ਤਾਂ ਤੋਂ ਅਕਾਲੀ ਮਾਰਚ ਸ਼ੁਰੂ ਕਰਨ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ, ਸ਼੍ਰੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਨੂੰ ਆਪਣੀ ਰਾਜਨੀਤੀ ਲਈ ਧਰਮ ਦੀ ਆੜ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੰਸਥਾਵਾਂ ਨੂੰ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਵਰਤਣ ਦੀ ਨੁਕਸਦਾਰ ਨੀਤੀ ਨੇ ਪੰਜਾਬ ਨੂੰ ਦੋ ਦਹਾਕੇ ਅਤਿਵਾਦ ਦੀ ਭੱਠੀ ਵਿਚ ਝੋਕ ਕੇ ਰੱਖਿਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

by Jaspreet Kaur
July 17, 2026
0

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ 'ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ ਚੰਡੀਗੜ੍ਹ, 17 ਜੁਲਾਈ...

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

by Jaspreet Kaur
July 17, 2026
0

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਲੱਗੀ...

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 17, 2026
0

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ - ਪੰਜਾਬੀ ਵਿੱਚ ਕੀਤੀ ਭਾਸ਼ਣ ਦੀ ਸ਼ੁਰੂਆਤ - 5,470 ਕਰੋੜ ਦੇ ਵਿਕਾਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

by Jaspreet Kaur
2 weeks ago
0

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ ਵਾਸ਼ਿੰਗਟਨ, 2 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 