• Latest
  • Trending
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਕਰਵਾਈ ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਕਰਵਾਈ ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 minute ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

11 minutes ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

19 minutes ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

24 minutes ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

28 minutes ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

37 minutes ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

2 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

11 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

11 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

11 hours ago
Hindi News
English News
Thursday, November 19, 2026
No Result
View All Result
11 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਕਰਵਾਈ ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

September 27, 2020
in ਖਬਰਾਂ, ਪੰਜਾਬ
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਕਰਵਾਈ ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

–ਕੈਪਟਨ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ-ਭਾਰਤ ਭੂਸ਼ਨ ਆਸ਼ੂ

-ਕੋਵਿਡ ਦੇ ਬਾਵਜੂਦ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਕਰਵਾਈ ਜਾਵੇਗੀ-ਆਸ਼ੂ

-ਪੰਜਾਬ ਦੇ 4035 ਖਰੀਦ ਕੇਂਦਰਾਂ ‘ਚ 170 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਤਿਆਰੀ

-ਇਸ ਮਹੀਨੇ 30 ਲੱਖ ਮੀਟ੍ਰਿਕ ਟਨ ਅਨਾਜ ਬਾਹਰਲੇ ਸੂਬਿਆਂ ਨੂੰ 1000 ਸਪੈਸ਼ਲਾਂ ਰਾਹੀਂ ਭੇਜਿਆ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਕਰਵਾਈ ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

ਰਾਜਪੁਰਾ, 27 ਸਤੰਬਰ( ਵਿਸ਼ਵ ਵਾਰਤਾ)-ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ ਅਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਰਾਜ ‘ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਆਨਾਜ਼ ਮੰਡੀ ਤੋਂ ਕਰਵਾਈ। ਇਸ ਮੌਕੇ ਸ੍ਰੀ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲ ਵਾਪਸ ਕਰਵਾਉਣ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਦੇ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਤੇ ਡਾਇਰੈਕਟਰ ਖੁਰਾਕ ਸਪਲਾਈ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਮੌਜਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਸਰਕਾਰ ਨੇ ਸੂਬੇ ਦੀਆਂ ਮੰਡੀਆਂ ‘ਚੋਂ 170 ਲੱਖ ਟਨ ਮੀਟਰਿਕ ਟਨ ਝੋਨੇ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਛੇ ਮਹੀਨਿਆਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਜਿਸ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ‘ਚ ਕੋਵਿਡ ਦੀ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਫਸਲ ਦੀ ਸੁਚੱਜੀ ਅਤੇ ਨਿਰਵਿਘਨ ਖ਼ਰੀਦ ਦੇ ਪੁੱਖ਼ਤਾ ਇੰਤਜਾਮ ਕੀਤੇ ਹਨ।

ਖੁਰਾਕ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਅਗੇਤੀ ਆਉਣ ਕਰਕੇ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਵੀ ਅਗੇਤੀ ਹੀ ਕਰਵਾਉਣ ਲਈ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਹੈ। ਉਨ੍ਹਾਂ ਕਿਹਾ ਕਿ ਕੋਵਿਡ ਕਰਕੇ ਇਸ ਵਾਰ ਰਾਜ ਅੰਦਰ ਮੰਡੀ ਬੋਰਡ ਵੱਲੋਂ 4035 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ 30-30 ਫੁਟ ਦੇ ਖਾਨੇ ਬਣਾਏ ਗਏ ਹਨ ਤੇ ਮਾਸਕਾਂ ਅਤੇ ਹੱਥ ਧੋਣ ਲਈ ਸਾਬਣ ਤੇ ਸੈਨੇਟਾਈਜ਼ਰ ਦਾ ਵੀ ਪ੍ਰਬੰਧ ਹੈ ਤਾਂ ਕਿ ਝੋਨੇ ਦੀ ਫ਼ਸਲ ਨੂੰ ਵੇਚਣ ਸਮੇਂ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਹ ਕੋਵਿਡ ਦੀ ਬਿਮਾਰੀ ਤੋਂ ਵੀ ਬਚ ਸਕਣ। ਇਸ ਤੋਂ ਇਲਾਵਾ ਫਸਲ ਦੀ ਚੁਕਾਈ ਲਈ ਮਜ਼ਦੂਰਾਂ, ਬਾਰਦਾਨੇ ਤੇ ਟਰਾਂਸਪੋਰਟ ਦੇ ਵੀ ਪ੍ਰਬੰਧ ਮੁਕੰਮਲ ਹਨ।

ਸ੍ਰੀ ਆਸ਼ੂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕੋਵਿਡ ਮਹਾਂਮਾਰੀ ਕਰਕੇ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ‘ਚ ਲਿਆਉਣ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ।

ਸ੍ਰੀ ਆਸ਼ੂ ਨੇ ਦੱਸਿਆ ਕਿ ਕਣਕ ਦੇ ਸੀਜਨ ਦੀ ਤਰ੍ਹਾਂ ਹੀ ਪਾਸ ਪ੍ਰਣਾਲੀ ਰਾਹੀਂ ਕਿਸਾਨ ਆਪਣੀ ਫ਼ਸਲ ਮੰਡੀਆਂ ‘ਚ ਲਿਆ ਸਕੇਗਾ ਅਤੇ ਇਹ ਵੱਖ-ਵੱਖ ਦਿਨਾਂ ਲਈ ਵੱਖ-ਵੱਖ ਰੰਗਾਂ ਦੇ ਪਾਸ ਆੜਤੀਆਂ ਤੋਂ ਪ੍ਰਾਪਤ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਆੜਤੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖ਼ਰੀਦੀ ਫ਼ਸਲ ਦੀ ਅਦਾਇਗੀ ਐਮ.ਐਸ.ਪੀ. (1888 ਰੁਪਏ ਪ੍ਰਤੀ ਕੁਇੰਟਲ) ਦੇ ਹਿਸਾਬ ਨਾਲ ਨਾਲੋ-ਨਾਲ ਕਿਸਾਨਾਂ ਦੇ ਖਾਤਿਆਂ ‘ਚ ਤਬਦੀਲ ਕਰਦੇ ਰਹਿਣ।

ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਰਾਜ ਵਿੱਚ ਝੋਨੇ ਦੀ ਖ਼ਰੀਦ ਲਈ ਨਗ਼ਦ-ਕ੍ਰੈਡਿਟ ਸੀਮਾ (ਸੀ.ਸੀ.ਐਲ) ਵੀ ਇੱਕ ਦੋ ਦਿਨਾਂ ‘ਚ ਜਾਰੀ ਹੋ ਜਾਵੇਗੀ। ਜਦੋਂ ਕਿ ਝੋਨੇ ਦੀ ਖ਼ਰੀਦੀ ਫ਼ਸਲ ਦੇ ਭੰਡਾਰਨ ਲਈ ਜਗ੍ਹਾ ਵੀ ਖਾਲੀ ਕਰਵਾਈ ਜਾ ਰਹੀ ਹੈ ਅਤੇ ਇਹ ਵੀ ਇੱਕ ਰਿਕਾਰਡ ਹੈ ਕਿ ਇਕ ਮਹੀਨੇ ‘ਚ 1000 ਸਪੈਸ਼ਲ ਗੱਡੀਆਂ ਰਾਹੀਂ 30 ਲੱਖ ਮੀਟਰਿਕ ਟਨ ਅਨਾਜ਼ (ਕਣਕ ਤੇ ਚੌਲ) ਦੀ ਚੁਕਾਈ ਕੀਤੀ ਗਈ ਹੋਵੇ। ਉਨ੍ਹਾਂ ਹੋਰ ਕਿਹਾ ਕਿ ਜੂਟ ਮਿਲਾਂ ਵੱਲੋਂ 66 ਫੀਸਦੀ ਨਵੀਆਂ ਗੱਠਾਂ ਸਪਲਾਈ ਕਰਨ ਕਰਕੇ ਸਰਕਾਰ ਨੇ ਮਿਲਰਜ ਨੂੰ 70 ਫੀਸਦੀ ਬੈਗ ਲਗਾਉਣ ਲਈ ਕਿਹਾ ਹੈ ਜਿਸ ਨਾਲ ਝੋਨੇ ਦੀ ਭਰਾਈ ਤੇ ਚੁਕਾਈ ‘ਚ ਕੋਈ ਮੁਸ਼ਕਿਲ ਨਾ ਆਵੇ।

ਇੱਕ ਸਵਾਲ ਦੇ ਜਵਾਬ ‘ਚ ਸ੍ਰੀ ਆਸ਼ੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਬਿਲਾਂ ਬਾਰੇ ਰਾਜ ਸਰਕਾਰਾਂ, ਕਿਸਾਨਾਂ ਅਤੇ ਆੜਤੀਆਂ ਸਮੇਤ ਸਬੰਧਤ ਧਿਰਾਂ ਦੇ ਬਹੁਤ ਸਾਰੇ ਸ਼ੰਕੇ ਤੇ ਖ਼ਦਸ਼ੇ ਹਨ ਪਰੰਤੂ ਕੇਂਦਰ ਸਰਕਾਰ ਇਹ ਸ਼ੰਕੇ ਨਵਿਰਤ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਬਿਲ ਵਾਪਸ ਕਰਵਾਉਣ ਲਈ ਪਹਿਲਕਦਮੀ ਕੀਤੀ ਹੈ ਅਤੇ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਫਸਲਾਂ ਦਾ ਦਾ ਘੱਟੋ-ਘੱਟ ਸਮਰਥਨ ਮੁੱਲ ਬੰਦ ਨਹੀਂ ਹੋਣਾ ਚਾਹੀਦਾ ਅਤੇ ਮੰਡੀਕਰਨ ਢਾਂਚੇ ਦਾ ਵੀ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ।

ਇੱਕ ਹੋਰ ਸਵਾਲ ਦੇ ਜਵਾਬ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਸਰਕਾਰ ‘ਚ ਭਾਈਵਾਲ ਹੁੰਦਿਆਂ ਪਹਿਲਾਂ ਇਨ੍ਹਾਂ ਬਿਲਾਂ ਨੂੰ ਸਹਿਮਤੀ ਦੇ ਕੇ ਯੂ ਟਰਨ ਲਿਆ ਹੈ। ਪਰੰਤੂ ਪੰਜਾਬ ਵਿਧਾਨ ਸਭਾ ‘ਚ ਅਕਾਲੀ ਦਲ ਨੇ ਪਿੱਠ ਵਿਖਾਈ ਸੀ ਅਤੇ ਹੁਣ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਆਪਣਾ ਫੈਸਲਾ ਬਦਲਿਆ ਹੈ ਪਰੰਤੂ ਪੰਜਾਬ ਦਾ ਕਿਸਾਨ ਸਮਝਦਾਰ ਹੈ ਅਤੇ ਸਭ ਜਾਣਦਾ ਹੈ ਕਿ ਕੌਣ ਕੀ ਕਰ ਰਿਹਾ ਹੈ? ਉਨ੍ਹਾਂ ਅਕਾਲੀ ਦਲ-ਭਾਜਪਾ ਗਠਬੰਧਨ ਤੋੜੇ ਜਾਣ ‘ਤੇ ਕਿਹਾ ਕਿ ਅਕਾਲੀ ਦਲ ਨੇ ਇਹ ਫੈਸਲਾ ਉਸ ਵੇਲੇ ਲਿਆ ਹੈ ਜਦੋਂ ਇਸ ਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ।

ਇਸ ਤੋਂ ਪਹਿਲਾਂ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜਤੀਆ ਐਸੋਸੀਏਸ਼ਨ ਅਤੇ ਸੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਵਿਜੇ ਕਾਲੜਾ, ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਸ੍ਰੀ ਬਲਦੇਵ ਸਿੰਘ ਗੱਦੋਮਾਜਰਾ, ਸ੍ਰੀ ਨਿਰਭੈ ਸਿੰਘ ਮਿਲਟੀ, ਸੈਲਰ ਐਸ਼ੋਸੀਏਸ਼ਨ ਦੇ ਪ੍ਰਧਾਨ ਗਿਆਨ ਭਾਰਦਵਾਜ, ਸੰਯੁਕਤ ਡਾਇਰੈਕਟਰ ਅੰਜੂਮਨ ਭਾਸਕਰ, ਐਸ.ਡੀ.ਐਮ. ਖ਼ਸ਼ਦਿਲ ਸਿੰਘ, ਡਿਪਟੀ ਡਾਇਰੈਕਟਰ ਮੁਨੀਸ਼ ਨਰੂਲਾ, ਡੀ.ਐਫ.ਐਸ.ਸੀ. ਹਰਸ਼ਰਨਜੀਤ ਸਿੰਘ ਬਰਾੜ, ਡੀਐਮਓ ਅਜੈਪਾਲ ਸਿੰਘ ਬਰਾੜ, ਡੀ.ਐਫ.ਓ. ਰੂਪਪ੍ਰੀਤ ਕੌਰ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ, ਮੇਜਰ ਸਿੰਘ ਲਹਿਲ, ਖ਼ਜ਼ਾਨ ਸਿੰਘ ਲਾਲੀ, ਵਪਾਰ ਮੰਡਲ ਪ੍ਰਧਾਨ ਨਰਿੰਦਰ ਸੋਨੀ, ਮਾਰਕੀਟ ਕਮੇਟੀ ਸਕੱਤਰ ਜੈ ਵਿਜੈ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜਤੀਏ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ):...

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Ranjit Singh
November 19, 2026
0

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ ਨਵੀਂ ਦਿੱਲੀ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
1 week ago
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 