ਨਵਾਂਸ਼ਹਿਰ, 28 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅੱਜ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਵੱਲੋਂ ਬਲਾਕ ਨਵਾਂਸ਼ਹਿਰ ਦੇ ਸਮੂਹ ਕੰਬਾਇਨ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਕੰਬਾਇਨ ਮਾਲਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਕਿਸੇ ਵੀ ਕੰਬਾਇਨ ਮਸ਼ੀਨ ਨੂੰ ਐਸ. ਐਮ. ਐਸ. ਤੋਂ ਬਿਨਾਂ ਚਲਾਉਣ ਦੀ ਆਗਿਆ ਨਹੀਂ ਹੈ। ਉਨਾਂ ਕਿਹਾ ਕਿ ਜਿਸ ਕੰਬਾਇਨ ਮਾਲਕ ਵੱਲੋਂ ਇਸ ਦੀ ਉਲੰਘਣਾ ਕੀਤੀ ਗਈ, ਉਸ ਨੂੰ ਪਹਿਲੀ ਵਾਰ ਫੜੇ ਜਾਣ ’ਤੇ 50 ਹਜ਼ਾਰ ਰੁਪਏ, ਦੂਜੀ ਵਾਰ 75 ਹਜ਼ਾਰ ਰੁਪਏ ਅਤੇ ਤੀਜੀ ਵਾਰ ਫੜੇ ਜਾਣ ’ਤੇ ਇਕ ਲੱਖ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਉਸ ਦੀ ਮਸ਼ੀਨ ਜ਼ਬਤ ਕਰ ਲਈ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਕੰਬਾਇਨ ਮਸ਼ੀਨ ਨੂੰ ਰਾਤ 7 ਵਜੇ ਤੋਂ ਸਵੇਰੇ 10 ਵਜੇ ਦੌਰਾਨ ਫ਼ਸਲ ਕੱਟਣ ’ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੀ ਉਲੰਘਣਾ ਕਰਨ ਵਾਲੇ ’ਤੇ ਧਾਰਾ 144 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਰੇਸ਼ ਕਟਾਰੀਆ ਵੱਲੋਂ ਮਸ਼ੀਨ ਮਾਲਕਾਂ ਨੂੰ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਬਾਰੇ ਦੱਸਦਿਆਂ ਕਿਹਾ ਕਿ ਹਰੇਕ ਮਸ਼ੀਨ ਮਾਲਕ ਆਪਣੀ ਮਸ਼ੀਨ ਨੂੰ ਸੋਡੀਅਮ ਹਾਈਪੋਕਲੋਰਾਈਡ ਨਾਲ ਪੂਰੀ ਤਰਾਂ ਸਮੇਂ-ਸਮੇਂ ’ਤੇ ਸੈਨੀਟਾਈਜ਼ ਕਰਨਗੇ ਅਤੇ ਇਸ ਤੋਂ ਇਲਾਵਾ ਸਮਾਜਿਕ ਦੂਰੀ ਰੱਖਣਾ, ਆਪਣੇ ਆਪ ਨੂੰ ਸੈਨੇਟਾਈਜ਼ ਕਰਨਾ, ਕੋਵਾ ਐਪ ਡਾਊਨਲੋਡ ਕਰਨਾ ਜ਼ਰੂਰੀ ਹੋਵੇਗਾ। ਇਸ ਮੌਕੇ ਏ. ਡੀ. ਓ ਡਾ. ਕੁਲਵਿੰਦਰ ਕੌਰ ਤੇ ਡਾ. ਜਸਵਿੰਦਰ ਕੁਮਾਰ, ਏ. ਐਸ. ਆਈ ਸਰਬਜੀਤ ਸਿੰਘ, ਐਸ. ਐਲ. ਏ ਲਾਲ ਚੰਦ, ਜਸਵੀਰ ਸਿੰਘ, ਗੁਰਮੀਤ ਸਿੰਘ, ਕਸ਼ਮੀਰ ਸਿੰਘ, ਬਲਕਾਰ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ, ਸੋਮ ਲਾਲ ਅਤੇ ਹੋਰ ਕਿਸਾਨ ਹਾਜ਼ਰ ਸਨ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...