ਮਾਨਸਾ, 30 ਸਤੰਬਰ (ਵਿਸ਼ਵ ਵਾਰਤਾ)-ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਸ੍ਰੀ ਸਾਗਰ ਸੇਤੀਆ ਐਸ.ਡੀ.ਐਮ. ਬੁਢਲਾਡਾ, ਸ੍ਰੀ ਬਲਜਿੰਦਰ ਸਿੰਘ ਡੀ.ਐਸ.ਪੀ. ਬੁਢਲਾਡਾ ਅਤੇ ਸ੍ਰੀ ਗੁਰਜੀਤ ਸਿੰਘ ਰਾਏ ਵਣ ਰੇਜ ਅਫਸਰ ਮਾਨਸਾ ਅਤੇ ਹੋਰ ਵਾਤਾਵਰਨ ਪ੍ਰੇਮੀਆਂ ਦੀ ਹਾਜ਼ਰੀ ਵਿੱਚ ਅੱਜ ਬੁਢਲਾਡਾ ਵਿਖੇ 71ਵਾ ਵਣ ਮਹਾਂ-ਉਤਸਵ ਮਨਾਇਆ ਗਿਆ। ਇਸ ਮਹਾਂ ਉਤਸਵ ਮੌਕੇ ਵੱਖ ਵੱਖ ਤਰਾ ਦੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਵਾਤਾਵਰਨ ਨੂੰ ਸੁੱਧ ਅਤੇ ਸਾਫ-ਸੁਥਰਾ ਬਨਾਉਣ ਦੀ ਸੁਰੂਆਤ ਕੀਤੀ ਗਈ। ਐਸ.ਐਸ.ਪੀ. ਮਾਨਸਾ ਵੱਲੋਂ ਦੱਸਿਆ ਗਿਆ ਕਿ ਪੁਲੀਸ ਵੱਲੋਂ ਅਮਨ ਤੇ ਕਾਨੂੰਨ ਵਿਵਸਥਾਂ ਨੂੰ ਬਰਕਰਾਰ ਰੱਖਣ ਦੇ ਨਾਲ ਨਾਲ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਿੱਥੇ ਦਿਨ/ਰਾਤ ਸਖਤ ਡਿਊਟੀਆਂ ਨਿਭਾਈਆ ਜਾ ਰਹੀਆ ਹਨ, ਉਥੇ ਹੀ ਸਮਾਜਿਕ ਗਤੀਵਿਧੀਆਂ ਵਿੱਚ ਵੀ ਅਹਿਮ ਯੋਗਦਾਨ ਪਾਉਦੇ ਹੋਏ ਵਾਤਾਵਰਨ ਨੂੰ ਬਚਾਉਣ ਦਾ ਬੀੜਾ ਚੁੱਕਿਆ ਗਿਆ ਹੈ। ਜਿਸ ਤਹਿਤ ਥਾਣਿਆਂ, ਚੌਕੀਆਂ, ਪੁਲੀਸ ਲਾਈਨ ਮਾਨਸਾ ਅਤੇ ਦਫਤਰਾਂ ਵਿਖੇ ਖਾਲੀ ਥਾਵਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਦੀ ਸੁਰੂ ਕੀਤੀ ਮੁਹਿੰਮ ਤਹਿਤ 2000 ਤੋਂ ਵੱਧ ਛਾਂਦਾਰ ਅਤੇ ਫਲਦਾਰ ਬੂਟੇ ਲਗਵਾਏ ਜਾ ਚੁੱਕੇ ਹਨ। ਜਿਹਨਾਂ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਉਸ ਥਾਣਾ/ਚੌਕੀ ਆਦਿ ਵਿੱਚ ਤਾਇਨਾਤ ਹਰੇਕ ਕਰਮਚਾਰੀ ਨੂੰ ਸੌਂਪੀ ਗਈ ਹੈ। ਮਾਨਸਾ ਪੁਲੀਸ ਵੱਲੋਂ ਹੁਣ 2000 ਤੋਂ ਵੱਧ ਪੌਦੇ ਹੋਰ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਤਹਿਤ ਥਾਣਿਆਂ, ਚੌਕੀਆਂ ਅਤੇ ਪੁਲੀਸ ਲਾਈਨ ਮਾਨਸਾ ਵਿਖੇ ਖਾਲੀ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਖੱਡੇ ਪਟਵਾਏ ਜਾ ਰਹੇ ਹਨ ਅਤੇ ਜਲਦੀ ਹੀ ਪੌਦੇ ਲਗਵਾ ਦਿੱਤੇ ਜਾਣਗੇ।
ਐਸ.ਐਸ.ਪੀ. ਮਾਨਸਾ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਨਾਲ ਜਿਲ੍ਹੇ ਅੰਦਰ ਪੈਂਦੇ ਸਾਰੇ ਪਿੰਡਾਂ ਦੇ ਸਰਪੰਚਾਂ/ਪੰਚਾਂ, ਕਲੱਬਾਂ ਦੇ ਮੈਬਰਾਂ, ਵਾਤਾਵਰਨ ਪ੍ਰੇਮੀਆਂ ਅਤੇ ਆਮ ਪਬਲਿਕ ਨੂੰ ਵੀ ਪ੍ਰੇਰਿਤ ਕਰਕੇ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ ਅਤੇ ਜ਼ਿਲ੍ਹੇ ਵਿਚ ਖਾਲੀ ਪਈਆਂ ਸਾਰੀਆ ਸਰਕਾਰੀ/ਜਨਤਕ ਥਾਵਾਂ ਤੇ ਬੂਟੇ ਲਗਵਾ ਕੇ ਉਹਨਾਂ ਦੀ ਸਾਂਭ-ਸੰਭਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਵਿਆਕਤੀ/ਵਾਤਾਵਰਨ ਪ੍ਰੇਮੀ ਨੂੰ ਇਸ ਮੁਹਿੰਮ ਨਾਲ ਜੁੜ ਕੇ ਘੱਟੋਂ ਘੱਟ ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾ ਕੇ ਵਾਤਾਵਰਣ ਨੂੰ ਸੁੱਧ ਤੇ ਸਾਫ-ਸੁਥਰਾ ਬਣਾ ਸਕੀਏ। ਸਾਡੇ ਸਾਰਿਆਂ ਵੱਲੋਂ ਕੀਤਾ ਗਿਆ ਇਹ ਕਾਰਜ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਣ ਦਾ ਇੱਕ ਨੇਕ ਉਪਰਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਦੇਸ਼ ਕੋਰੋਨਾ ਮਹਾਂਮਾਰੀ ਦੇ ਸੰਕਟ ‘ਚੋਂ ਜਲਦੀ ਹੀ ਨਿੱਕਲ ਕੇ ਫਿਰ ਤੋਂ ਖੁਸ਼ਹਾਲ ਅਤੇ ਤੰਦਰੁਸਤ ਹੋਵੇਗਾ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...























