• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਨੂੰਨੀ ਮਾਹਰਾਂ ਨਾਲ ਮਸ਼ਵਰਾ ਕਰਕੇ ਕੇਂਦਰੀ ਕਾਨੂੰਨੀ ਖ਼ਿਲਾਫ਼ ਲਿਆ ਜਾਵੇਗਾ ਠੋਸ ਫੈਸਲਾ-ਲਾਲ ਸਿੰਘ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਨੂੰਨੀ ਮਾਹਰਾਂ ਨਾਲ ਮਸ਼ਵਰਾ ਕਰਕੇ ਕੇਂਦਰੀ ਕਾਨੂੰਨੀ ਖ਼ਿਲਾਫ਼ ਲਿਆ ਜਾਵੇਗਾ ਠੋਸ ਫੈਸਲਾ-ਲਾਲ ਸਿੰਘ

6 years ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

45 seconds ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

43 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

2 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

3 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

12 hours ago
Hindi News
English News
Thursday, November 19, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਨੂੰਨੀ ਮਾਹਰਾਂ ਨਾਲ ਮਸ਼ਵਰਾ ਕਰਕੇ ਕੇਂਦਰੀ ਕਾਨੂੰਨੀ ਖ਼ਿਲਾਫ਼ ਲਿਆ ਜਾਵੇਗਾ ਠੋਸ ਫੈਸਲਾ-ਲਾਲ ਸਿੰਘ

October 1, 2020
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਨੂੰਨੀ ਮਾਹਰਾਂ ਨਾਲ ਮਸ਼ਵਰਾ ਕਰਕੇ ਕੇਂਦਰੀ ਕਾਨੂੰਨੀ ਖ਼ਿਲਾਫ਼ ਲਿਆ ਜਾਵੇਗਾ ਠੋਸ ਫੈਸਲਾ-ਲਾਲ ਸਿੰਘ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਨੂੰਨੀ ਮਾਹਰਾਂ ਨਾਲ ਮਸ਼ਵਰਾ ਕਰਕੇ ਕੇਂਦਰੀ ਕਾਨੂੰਨੀ ਖ਼ਿਲਾਫ਼ ਲਿਆ ਜਾਵੇਗਾ ਠੋਸ ਫੈਸਲਾ-ਲਾਲ ਸਿੰਘ

-ਕਿਸਾਨ ਵਿਰੋਧੀ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਖਾਤਮੇ ਲਈ ਪੰਜਾਬ ਸਰਕਾਰ ਨੇ ਸਾਰੇ ਬਦਲ ਖੁੱਲ੍ਹੇ ਰੱਖੇ-ਲਾਲ ਸਿੰਘ
-ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ 4 ਨੂੰ ਸਮਾਣਾ ਵਿਖੇ ਟ੍ਰੈਕਟਰ ਰੈਲੀ ‘ਚ ਕਰਨਗੇ ਸ਼ਮੂਲੀਅਤ-ਰਾਜਿੰਦਰ ਸਿੰਘ
-ਮੋਦੀ ਸਰਕਾਰ ਪੰਜਾਬ ਦੇ ਮੰਡੀਕਰਨ ਢਾਂਚੇ ਤੇ ਐਮ.ਐਸ.ਪੀ. ਨੂੰ ਤਬਾਹ ਕਰਕੇ ਕਿਸਾਨੀ ਨੂੰ ਬਰਬਾਦ ਕਰਨ ‘ਤੇ ਤੁਲੀ-ਰਾਜਿੰਦਰ ਸਿੰਘ
-ਅਨਾਜ਼ ਮੰਡੀ ਸਮਾਣਾ ਵਿਖੇ ਝੋਨੇ ਦੀ ਫ਼ਸਲ ਦੀ ਬੋਲੀ ਲਗਵਾਈ, ਆੜਤੀਆ ਐਸੋਸੀਏਸ਼ਨ ਵੱਲੋਂ ਕਰਵਾਏ ਸਮਾਗਮ ‘ਚ ਪੁੱਜੇ

ਸਮਾਣਾ, 1 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਰੋਸ ਵਿੱਚ ਸ਼ਾਮਲ ਹੈ, ਉਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੀ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਵਿਖਾਵਿਆਂ ਦੀ ਹਮਾਇਤ ‘ਚ ਪੰਜਾਬ ਪੁੱਜ ਰਹੇ ਹਨ।
ਸ. ਲਾਲ ਸਿੰਘ ਅੱਜ ਸਮਾਣਾ ਦੀ ਅਨਾਜ ਮੰਡੀ ਵਿਖੇ ਆੜਤੀਆ ਐਸੋਸੀਏਸ਼ਨ ਵੱਲੋਂ ਕਰਵਾਏ ਇੱਕ ਵਿਸ਼ੇਸ਼ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਹੋਏ ਸਨ। ਉਨ੍ਹਾਂ ਨੇ ਅਨਾਜ ਮੰਡੀ ‘ਚ ਝੋਨੇ ਦੀ ਚੱਲ ਰਹੀ ਖਰੀਦ ਦੌਰਾਨ ਇੱਕ ਢੇਰੀ ਦੀ ਬੋਲੀ ਵੀ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਐਮ.ਐਲ.ਏ. ਸ. ਰਾਜਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਮੈਂਬਰ ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਅਕਤੂਬਰ ਨੂੰ ਸਮਾਣਾ ਵਿਖੇ ਪੁੱਜਣਗੇ ਤੇ ਕਿਸਾਨਾਂ ਦੀ ਹਮਾਇਤ ‘ਚ ਵਿਸ਼ਾਲ ਟ੍ਰੈਕਟਰ ਰੈਲੀ ‘ਚ ਸ਼ਮੂਲੀਅਤ ਕਰਨਗੇ।
ਚੇਅਰਮੈਨ ਸ. ਲਾਲ ਸਿੰਘ ਨੇ ਇਸ ਮੌਕੇ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਸਮੇਤ ਇਲਾਕਾ ਨਿਵਾਸੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੇਂਦਰੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਸਾਰੇ ਬਦਲ ਖੁੱਲ੍ਹੇ ਰੱਖੇ ਹੋਏ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਨੂੰਨੀ ਮਾਹਰਾਂ ਨਾਲ ਮਸ਼ਵਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸੰਸਦ ਮੈਂਬਰ ਤੇ ਸੀਨੀਅਰ ਕਾਂਗਰਸ ਆਗੂ ਸ੍ਰੀ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਵੀ ਇਨ੍ਹਾਂ ਕਾਨੂੰਨਾਂ ਦੇ ਖ਼ਾਤਮੇ ਲਈ ਪੂਰੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।
ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਕੇਂਦਰੀ ਕਾਨੂੰਨ ਇਕੱਲੇ ਮੰਡੀਕਰਨ ਢਾਂਚੇ ਅਤੇ ਐਮ.ਐਸ.ਪੀ. ਨੂੰ ਹੀ ਖ਼ਤਮ ਨਹੀਂ ਕਰ ਰਹੇ ਬਲਕਿ ਪੰਜਾਬ ਦੀ ਕਿਸਾਨੀ, ਆੜਤੀਆਂ, ਟਰਾਂਸਪੋਰਟਰਾਂ ਤੇ ਕਿਰਤੀਆਂ ਸਮੇਤ ਪੰਜਾਬ ਦੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਨੇ ਇਸ ਮੌਕੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਬਾਦਲਾਂ ਨੇ ਪਹਿਲਾਂ ਕੇਂਦਰੀ ਕਾਨੂੰਨਾਂ ਦੇ ਸੋਹਲੇ ਗਾਏ ਅਤੇ ਹੁਣ ਵਿਰੋਧ ਨੂੰ ਵੇਖਦਿਆਂ ਯੂ ਟਰਨ ਲੈਕੇ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ।
ਸ. ਲਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਦੋ ਫੀਸਦੀ ਕਿਸਾਨੀ ਨੇ ਆਜ਼ਾਦੀ ਤੋਂ ਮਗਰੋਂ ਜਿੱਥੇ ਦੇਸ਼ ਦੀ 60 ਫੀਸਦੀ ਆਬਾਦੀ ਦਾ ਪੇਟ ਭਰਿਆ ਉਥੇ ਹੀ ਦੇਸ਼ ‘ਚ ਹਰੀ ਕ੍ਰਾਂਤੀ ਲਿਆਂਦੀ ਅਤੇ ਬਾਕੀ ਸੂਬਿਆਂ ਦੇ ਕਿਸਾਨਾਂ ਨੂੰ ਖੇਤੀ ਕਰਨੀ ਵੀ ਸਿਖਾਈ। ਪਰੰਤੂ ਮੋਦੀ ਸਰਕਾਰ ਨੇ ਇਸ ਸਭ ਕੁਝ ਨੂੰ ਭੁਲ ਕੇ ਪੰਜਾਬ ਦੀ ਕਿਸਾਨੀ ਨੂੰ ਦਾਅ ‘ਤੇ ਲਾ ਦਿੱਤਾ ਹੈ ਕਿਊਂਕਿ ਇਹ ਕਾਲੇ ਕਾਨੂੰਨ ਲਾਗੂ ਹੋਣ ਕਰਕੇ ਰਾਜ ਅੰਦਰ 13300 ਏਕੜ ਰਕਬੇ ‘ਚ ਅਰਬਾਂ ਰੁਪਏ ਲਗਾਕੇ ਬਣਾਇਆ ਮੰਡੀਕਰਨ ਢਾਂਚਾ ਵੀ ਤਬਾਹ ਹੋ ਜਾਵੇਗਾ।
ਚੇਅਰਮੈਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਲਿਆਉਣੇ ਮੌਜੂਦਾ ਮੰਡੀਕਰਨ ਢਾਂਚੇ ਕਾਰਨ ਪੰਜਾਬ ਦੇ 36000 ਆੜਤੀਆਂ ਨੂੰ ਦਿੱਤੀ ਜਾਣ ਵਾਲੀ 1800 ਕਰੋੜ ਰੁਪਏ ਦੀ ਆੜਤ ਅਤੇ 3 ਲੱਖ ਮਜ਼ਦੂਰਾਂ ਨੂੰ 1100 ਕਰੋੜ ਰੁਪਏ ਦੀ ਮਜ਼ਦੂਰੀ ਦੇਣ ਤੋਂ ਪੈਰ ਪਿਛਾਂਹ ਖਿੱਚਣ ਦੇ ਕਦਮ ਹਨ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਹਾਲ ‘ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਰਾਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕੋ-ਇੱਕ ਵਾਹਦ ਆਗੂ ਹਨ, ਜਿਨ੍ਹਾਂ ਨੇ ਪਹਿਲਾਂ ਪਾਣੀਆਂ ਦੇ ਸਮਝੌਤੇ ਰੱਦ ਕਰਕੇ ਪੰਜਾਬ ਦੇ ਪਾਣੀ ਬਚਾਏ ਅਤੇ ਹੁਣ ਉਹ ਪੰਜਾਬ ਦੇ ਕਿਸਾਨਾਂ ਨੂੰ ਵੀ ਬਚਾਉਣਗੇ। ਸ. ਰਾਜਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਦੇਸ਼ ਕੋਰੋਨਾ ਦੀ ਮਹਾਂਮਾਰੀ ਨਾਲ ਜੂਝ ਰਿਹਾ ਸੀ ਪਰੰਤੂ ਨਰਿੰਦਰ ਮੋਦੀ ਨੇ ਇਸ ਬਿਮਾਰੀ ਤੋਂ ਵੀ ਵੱਡਾ ਹਮਲਾ ਕਰਕੇ ਕਿਸਾਨੀ, ਆੜਤੀਆਂ, ਕਿਰਤੀਆਂ ਤੇ ਟਰਾਂਸਪੋਟਰਾਂ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਇਹ ਪੰਜਾਬ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਬੇਵਫ਼ਾਈ ਹੈ, ਜਿਸ ਕਰਕੇ ਅੰਨਦਾਤਾ ਅੱਜ ਸੜਕਾਂ ਅਤੇ ਰੇਲ ਲਾਈਨਾਂ ‘ਤੇ ਬੈਠਾ ਹੈ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਤੇ ਪ੍ਰਧਾਨ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ ਸ੍ਰੀ ਵਿਜੇ ਕਾਲੜਾ, ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਫਕੀਰ ਚੰਦ ਬਾਂਸਲ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਆੜਤੀਆ ਐਸੋਸੀਏਸ਼ਨ ਸਮਾਣਾ ਦੇ ਨਵੇ ਬਣੇ ਪ੍ਰਧਾਨ ਸ੍ਰੀ ਪਵਨ ਬਾਂਸਲ, ਸਾਬਕਾ ਪ੍ਰਧਾਨ ਸ੍ਰੀ ਤਰਸੇਮ ਗੋਇਲ, ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਸ੍ਰੀ ਪ੍ਰਦਮਨ ਸਿੰਘ ਵਿਰਕ, ਵਾਈਸ ਚੇਅਰਮੈਨ ਸ੍ਰੀ ਹਰਦੀਪ ਸਿੰਘ ਕੁਲਾਰਾਂ, ਬਲਾਕ ਪ੍ਰਧਾਨ ਸ੍ਰੀ ਸ਼ਿਵ ਕੁਮਾਰ ਘੱਗਾ, ਸ੍ਰੀ ਰਮੇਸ਼ ਗੋਇਲ, ਸ੍ਰੀ ਲਖਵਿੰਦਰ ਸਿੰਘ ਲੱਖਾ, ਯੂਥ ਕਾਂਗਰਸ ਪ੍ਰਧਾਨ ਸ੍ਰੀ ਮੰਨੂ ਸ਼ਰਮਾ, ਅਸ਼ਵਨੀ ਗੁਪਤਾ ਅਤੇ ਵੱਡੀ ਗਿਣਤੀ ਹੋਰ ਪਤਵੰਤੇ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

by Ranjit Singh
November 19, 2026
0

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ -...

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

Most Popular

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

by Ankit
3 weeks ago
0

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ 4.71 ਲੱਖ ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 