ਬੁਢਲਾਡਾ 2, ਅਕਤੂਬਰ (ਵਿਸ਼ਵ ਵਾਰਤਾ)- ਪਿਛਲੇ ਲੰਮੇ ਸਮੇਂ ਤੋਂ ਮਾਣ ਭੱਤਾ ਨਾ ਮਿਲਣ ਕਰਕੇ ਨੰਬਰਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਸੰਘਰਸ਼ ਦਾ ਰਾਹ ਅਪਣਾਉਣ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੱਜ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮ੍ਰਿਤਪਾਲ ਸਿੰਘ ਗੁਰਨੇ ਅਤੇ ਤਹਿਸੀਲ ਪ੍ਰਧਾਨ ਬਿੱਕਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋ ਪਿਛਲੇ ਲਗਭਗ 6 ਮਹੀਨਿਆ ਤੋਂ ਨੰਬਰਦਾਰਾ ਦਾ ਮਾਣ ਭੱਤਾ ਨਹੀਂ ਦਿੱਤਾ ਹੈ ਜਿਸ ਕਰਕੇ ਅੱਜ ਮਹਾਮਾਰੀ ਦੇ ਚਲਦਿਆਂ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਾਣਭੱਤਾ ਜਲਦ ਹੀ ਜਾਰੀ ਨਾ ਕੀਤਾ ਗਿਆ ਤਾਂ ਮਜਬੂਰਨ ਨੰਬਰਦਾਰਾਂ ਵੱਲੋਂ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕੀਤਾ ਜਾਵੇ। ਇਸ ਮੋਕੇ ਉਨ੍ਹਾਂ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਸਾਂ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਆਰਡੀਨੈਸ ਕਿਸਾਨੀ ਦੇ ਖਿਲਾਫ ਹਨ ਅਤੇ ਇਸ ਨਾਲ ਕਿਸਾਨਾ, ਆੜਤੀਆਂ, ਦੁਕਾਨਦਾਰਾਂ ਸਮੇਤ ਸਮੂਹ ਲੋਕਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਨੰਬਰਦਾਰ ਯੂਨੀਅਨ ਵੀ ਵੱਧ ਚੜ੍ਹ ਕੇ ਸਾਥ ਦੇਵੇਗੀ। ਇਸ ਮੌਕੇ ਲਾਭ ਸਿੰਘ, ਬਲਕਾਰ ਸਿੰਘ, ਕਾਬਲ ਸਿੰਘ, ਗਮਦੂਰ ਸਿੰਘ, ਜ਼ਸ ਭਾਵਾ, ਲਖਮੀਰ ਸਿੰਘ, ਬਲਦੇ ਸਿੰਘ, ਮਲਕੀਤ ਸਿੰਘ, ਹੁਕਮ ਸਿੰਘ, ਗੁਰਦਾਸ ਸਿੰਘ, ਹਰਜਗਰੂਪ ਸਿੰਘ, ਗੁਰਤੇਜ਼ ਸਿੰਘ ਆਦਿ ਹਾਜ਼ਰ ਸਨ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...























