ਪਟਿਆਲਾ, 2 ਅਕਤੂਬਰ (ਵਿਸ਼ਵ ਵਾਰਤਾ)-ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 111 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 58 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 55 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਤੱਕ ਮੰਡੀਆਂ ‘ਚ 62 ਹਜ਼ਾਰ 942 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 48 ਹਜ਼ਾਰ 356 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 17,305 ਮੀਟਰਿਕ ਟਨ ਝੋਨਾ ਆਇਆ ਜਿਸ ਵਿੱਚੋਂ 16,983 ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 18703 ਮੀਟਰਿਕ ਟਨ, ਮਾਰਕਫੈਡ ਵੱਲੋਂ 10513 ਮੀਟਰਿਕ ਟਨ, ਪਨਸਪ ਵੱਲੋਂ 15124 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 3971 ਅਤੇ ਐਫ.ਸੀ.ਆਈ. ਵੱਲੋਂ 45 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ ‘ਤੇ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ .....ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ...