ਕਿਸੇ ਵੀ ਬਜ਼ੁਰਗ ਨਾਗਰਿਕ, ਮਹਿਲਾ ਜਾਂ ਨਾਬਾਲਗ ਨੂੰ ਜਾਂਚ ਲਈ ਥਾਣੇ ਨਾ ਬੁਲਾਉਣ ਦੇ ਦਿੱਤੇ ਨਿਰਦੇਸ਼
ਐਸ.ਏ.ਐਸ.ਨਗਰ, 7 ਅਕਤੂਬਰ (ਸਤੀਸ਼ ਕੁਮਾਰ ਪੱਪੀ)-ਬਜ਼ੁਰਗ ਨਾਗਰਿਕਾਂ ਪ੍ਰਤੀ ਸੁਹਿਰਦਤਾ ਜ਼ਾਹਰ ਕਰਦਿਆਂ ਐਸ.ਐਸ.ਪੀ. ਮੁਹਾਲੀ ਸ੍ਰੀ ਸਤਿੰਦਰ ਸਿੰਘ ਵਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਬਜ਼ੁਰਗ ਨਾਗਰਿਕ ਨੂੰ ਕਿਸੇ ਵੀ ਪ੍ਰਕਾਰ ਦੀ ਜਾਂਚ ਲਈ ਥਾਣੇ ਨਾ ਬੁਲਾਇਆ ਜਾਵੇ।
ਮਹਿਲਾਵਾਂ ਅਤੇ ਨਾਬਾਲਗਾਂ ਲਈ ਵੀ ਇਸੇ ਤਰ੍ਹਾਂ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਐਸਐਸਪੀ ਨੇ ਹੁਕਮ ਦਿੱਤਾ ਕਿ ਜ਼ਿਲ੍ਹ੍ਹਾ ਪੱਧਰ ‘ਤੇ ਇਹ ਦਿਸ਼ਾ ਨਿਰਦੇਸ਼ਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ।
ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ, ਨਵੇਂ ਐਸਐਸਪੀ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਲੋਕ ਹਿਤੈਸ਼ੀ ਪੁਲਿਸਿੰਗ ਵਿੱਚ ਵਿਸ਼ਵਾਸ ਰੱਖਦੇ ਹਨ। ਆਪਣੇ ਬੋਲਾਂ ‘ਤੇ ਖਰੇ ਉੱਤਰਦਿਆਂ, ਉਹਨਾਂ ਇਹ ਨਿਰਦੇਸ਼ ਜਾਰੀ ਕੀਤੇ ਹਨ, ਜਿਹਨਾਂ ਤਹਿਤ ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਥਾਣੇ ਵਿਚ ਨਹੀਂ ਜਾਣਾ ਪਵੇਗਾ।
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ
Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...























