ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ 26 ਸਾਲਾਂ ਨੌਜਵਾਨ ਦੀ ਹਾਦਸੇ ਵਿਚ ਮੌਤ
ਗੁਰੂਹਰਸਹਾਏ10ਅਕਤੂਬਰ-ਸ਼ਹਿਰ ਵਿਖੇ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਬੀਤੇ ਵੀਰਵਾਰ ਦੇਰ ਰਾਤ ਟਰਾਲੇ ਅਤੇ ਮੋਟਰਸਾਈਕਲ ਵਿੱਚ ਟੱਕਰ ਹੋ ਜਾਣ ਨਾਲ ਮੋਟਰਸਾਈਕਲ ਸਵਾਰ 26 ਸਾਲਾਂ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਮੰਗਲ ਸਿੰਘ ਪੁੱਤਰ ਹਰਬੰਸ ਸਿੰਘ ਉਮਰ 26 ਸਾਲ ਦੇ ਕਰੀਬ ਆਪਣੇ ਮੋਟਰ ਸਾਇਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਫਤਹਿਗੜ ਜ਼ਿਲਾ ਫਾਜ਼ਿਲਕਾ ਤੋਂ ਆਪਣੇ ਸੁਹਰੇ ਪਿੰਡ ਬਸਤੀ ਮੱਘਰ ਸਿੰਘ ਵਾਲੀ ਵਿਖੇ ਆਪਣੀ ਪਤਨੀ ਨੂੰ ਲੈਣ ਲਈ ਆ ਰਿਹਾ ਸੀ ਜਦੋਂ ਉਹ ਪਿੰਡ ਮੋਹਨ ਕੇ ਹਿਠਾੜ ਦੇ ਕੋਲ ਪੁਹਚਿਆ ਤਾ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨਾਲ ਉਸਦੇ ਮੋਟਰ ਸਾਈਕਲ ਦੀ ਟੱਕਰ ਹੋ ਗਈ ਟੱਕਰ ਏਨੀ ਜਬਰਦਸਤ ਸੀ ਮੰਗਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।ਜਿਸਤੋ ਬਾਅਦ ਮੌਕੇ ਤੇ ਜਾ ਰਹੇ ਰਾਹਗੀਰਾਂ ਨੇ ਤੁਰੰਤ 108 ਅੰਬੂਲੈਂਸ ਤੇ ਫੋਨ ਕੀਤਾ ਮੌਕੇ ਤੇ ਪੁਹੰਚੀ 108 ਅੰਬੂਲੈਂਸ ਦੇ ਕਰਮਚਾਰੀਆਂ ਵੱਲੋਂ ਉਸਦੀ ਦੇਹ ਨੂੰ ਸਿਵਲ ਹਸਪਤਾਲ ਗੁਰੂਹਰਸਹਾਏ ਲਿਆਂਦਾ ਗਿਆ। ਟੱਕਰ ਦੌਰਾਨ ਟਰਾਲਾ ਚਾਲਕ ਮੌਕੇ ਤੋਂ ਟਰਾਲੇ ਸਮੇਤ ਫਰਾਰ ਹੋ ਗਿਆ।ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਘਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ ਮੌਕੇ ਤੇ ਆਏ ਘਰ ਵਾਲਿਆਂ ਵਲੋਂ ਕਿਸੇ ਦੇ ਖਿਲਾਫ ਕੋਈ ਵੀ ਕਾਨੂੰਨੀ ਕਾਰਵਾਈ ਨਾ ਕਰਨ ਲਈ ਕਿਹਾ ਗਿਆ।ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਘਰ ਵਾਲਿਆਂ ਨੂੰ ਸੌਂਪ ਦਿੱਤੀ ਗਈ।