ਮਰੀਜ਼ਾਂ ਨੂੰ ਕਾਲ ਕੱਟਣੀ/ਨਜ਼ਰ ਅੰਦਾਜ਼ ਨਹੀਂ ਕਰਨੀ ਚਾਹੀਦੀ
ਐਸ.ਏ.ਐਸ.ਨਗਰ, 12 ਅਕਤੂਬਰ (ਸਤੀਸ਼ ਕੁਮਾਰ ਪੱਪੀ)-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਘਰੇਲੂ ਇਕਾਂਤਵਾਸ ਵਿੱਚ ਰਹਿ ਰਹੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਦੀ ਚੰਗੀ ਤਰ੍ਹਾਂ ਨਿਗਰਾਨੀ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਸਹੀ ਜਾਣਕਾਰੀ ਹਾਸਲ ਕਰਨ ਅਤੇ ਘਰੇਲੂ ਇਕਾਂਤਵਾਸ ਦੌਰਾਨ ਸਿਹਤ ਸੰਬੰਧੀ ਕਿਸੇ ਵੀ ਸਮੱਸਿਆ ਦੇ ਵਾਧੇ ਦਾ ਸਾਹਮਣਾ ਕਰਨ ਯੋਗ ਹੋ ਸਕਣ।
ਉਹਨਾਂ ਦੱਸਿਆ ਕਿ ਇਸ ਉਪਰਾਲੇ ਨੂੰ ਸੰਭਵ ਕਰਨ ਲਈ, ਘਰੇਲੂ ਇਕਾਂਤਵਾਸ ਵਿੱਚ ਰਹਿ ਰਹੇ 40 ਸਾਲ ਤੋਂ ਵੱਧ ਉਮਰ ਦੇ ਸਾਰੇ ਮਰੀਜ਼ਾਂ ਦੀ ਸਿਹਤ ਬਾਰੇ ਜਾਨਣ ਲਈ 104 ਐਮਐਚਐਲ ਦੁਆਰਾ ਰੋਜ਼ਾਨਾ 9041901590 ਅਤੇ 0172-4071400 ਨੰਬਰਾਂ ਤੋਂ ਕਾਲ ਕੀਤੀ ਜਾ ਰਹੀ ਹੈ।
ਸ੍ਰੀ ਦਿਆਲਨ ਨੇ ਕਿਹਾ ਕਿ ਇਹ ਵੇਖਿਆ ਗਿਆ ਹੈ ਕਿ ਬਹੁਤ ਸਾਰੇ ਲੋਕ ਜਾਂ ਤਾਂ ਇਹਨਾਂ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਨੂੰ ਕੱਟ ਦਿੰਦੇ ਹਨ ਜਾਂ ਕਾਲ ‘ਤੇ ਚੰਗੀ ਤਰ੍ਹਾਂ ਗੱਲ ਹੀ ਨਹੀਂ ਕਰਦੇ। ਘਰੇਲੂ ਇਕਾਂਤਵਾਸ ਵਿਚ ਰਹਿ ਰਹੇ ਕੋਵਿਡ -19 ਮਰੀਜ਼ਾਂ ਨੂੰ ਅਪੀਲ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਬਾਰੇ ਫਾਲੋ-ਅੱਪ ਦੇਣਾ ਮਰੀਜ਼ਾਂ ਦੇ ਹਿੱਤ ਵਿਚ ਹੈ, ਇਸ ਲਈ ਜਦੋਂ ਉਹਨਾਂ ਨੂੰ ਪੁੱਛਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਾਲ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਆਪਣੀ ਸਿਹਤ ਸਥਿਤੀ ਬਾਰੇ ਅਪਡੇਟ ਕਰਨਾ ਚਾਹੀਦਾ ਹੈ।
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ
Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...






















