ਡਿਪਟੀ ਕਮਿਸ਼ਨਰ ਵਲੋਂ ਵੈਟਲੈਂਡ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ
ਕਪੂਰਥਲਾ, 12 ਅਕਤੂਬਰ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਾਂਜਲੀ ਵੈਟਲੈਂਡ ਦੇ ਸੁੰਦਰੀਕਰਨ ਤੇ ਨਵੀਨੀਕਰਨ ਦਾ ਕੰਮ ਨਵੰਬਰ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਜਿਲ੍ਹੇ ਅੰਦਰ ਸੈਰ ਸਪਾਟੇ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ।
ਅੱਜ ਇਸ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਾਰਜਕਾਰੀ ਇੰਜੀਨੀਅਰ ਬਿਸਤ ਦੁਆਬ ਮੰਡਲ, ਜਲੰਧਰ ਨੂੰ ਨਿਰਦੇਸ਼ ਦਿੱਤੇ ਕਿ ਵੈਟਲੈਂਡ ਦੇ ਬਕਾਇਆ ਕੰਮ ਨੂੰ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ।
ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ 192 ਲੱਖ ਦੀ ਲਾਗਤ ਨਾਲ ਵਾਕ ਵੇਅ, ਸਾਇਕਲ ਟਰੈਕ, ਲਾਈਟਿੰਗ ਦਾ ਕੰਮ 25 ਫੀਸਦੀ ਹੋ ਚੁੱਕਾ ਹੈ, ਜਦਕਿ ਵੈਟਲੈਂਡ ਦੇ ਦੋਹੀਂ ਪਾਸੀਂ 48.74 ਲੱਖ ਦੀ ਲਾਗਤ ਨਾਲ ਰੇਲਿੰਗ Ñਲਾਉਣ ਦਾ ਕੰਮ 77 ਫੀਸਦੀ ਪੂਰਾ ਹੋ ਚੁੱਕਾ ਹੈ।
ਇਸ ਤੋਂ ਇਲਾਵਾ 27.24 ਲੱਖ ਦੀ ਲਾਗਤ ਨਾਲ ਘਰਾਟਾਂ ਦੀ ਮੁਰੰਮਤ ਦਾ ਕੰਮ ਵੀ 20 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਕੰਮ ਤੇਜੀ ਨਾਲ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਇਸ ਸਬੰਧੀ ਪ੍ਰਗਤੀ ਰਿਪੋਰਟ ਹਫਤਾਵਾਰੀ ਰਿਪੋਰਟ ਪੇਸ਼ ਕਰਨ ਅਤੇ ਮਿੱਥੇ ਸਮੇਂ ਅੰਦਰ ਕੰੰਮ ਨੂੰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਉਣ।






















