
ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)-ਪ੍ਰਸਿੱਧ ਵਿਦਵਾਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਜੋਗਿੰਦਰ ਸਿੰਘ ਪੁਆਰ ਦਾ ਬੀਤੀ ਰਾਤ ਜਲੰਧਰ ਵਿਚ ਦੇਹਾਂਤ ਹੋ ਗਿਆ। ਡਾਕਟਰ ਪੁਆਰ ਲੰਮਾ ਸਮਾਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਹੁਦੇ ਉਤੇ ਰਹੇ। ਉਨ੍ਹਾਂ ਦੀਆਂ ਲਿਖੀਆਂ ਕਿਤਾਬਾਂ ਅੱਜ ਵੀ ਪੰਜਾਬ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਗੁਰੁ ਨਾਨਕ ਦੇਵ ਯੂਨੀਵਰਸਿਟੀ ਵਿਚ ਪੰਜਾਬੀ ਦੇ ਵਿਦਿਆਰਥੀ ਪੜ੍ਹ ਰਹੇ ਹਨ। ਪੰਜਾਬੀ ਭਾਸ਼ਾ ਵਿਗਿਆਨ, ਵਿਆਕਰਨ ਦੇ ਖੇਤਰ ਵਿਚ ਉਨ੍ਹਾਂ ਕਾਫ਼ੀ ਖੋਜ਼ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਵਿਕਾਸ ਵਿਚ ਕਈ ਮੀਲ ਪੱਥਰ ਸਥਾਪਿਤ ਕੀਤੇ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...






















