ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਹੋਣ ਰੱਦ : ਆਪ
ਬਠਿੰਡਾ 15 ਅਕਤੂਬਰ (ਵਿਸ਼ਵ ਵਾਰਤਾ)-ਮੋਦੀ ਸਰਕਾਰ ਵੱਲੋਂ ਖੇਤੀ ਬਿੱਲਾਂ ਤੇ ਸਫਾਈ ਦੇਣ ਲਈ ਅੱਜ ਪੂਰੇ ਪੰਜਾਬ ਵਿੱਚ ਮੰਤਰੀਆਂ ਦੀ ਬ੍ਰਿਗੇਡ ਭੇਜੀ ਗਈ ਹੈ। ਇਸੇ ਲੜੀ ਤਹਿਤ ਕੇਂਦਰੀ ਮੰਤਰੀ ਸਮਰਿਤੀ ਈਰਾਨੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਬਠਿੰਡਾ ਦੇ ਆੜ੍ਹਤੀਆਂ/ਕਿਸਾਨਾਂ ਅਤੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸਫ਼ਾਈ ਦੇਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਜਿਸ ਹੋਟਲ ਵਿੱਚ ਪ੍ਰੈੱਸ ਕਾਨਫਰੰਸ ਰੱਖੀ ਗਈ ਨੂੰ ਪ੍ਰਸਾਸਨ ਵਲੋਂ ਪੁਲਿਸ ਛਾਉਣੀ ਵਿੱਚ ਤਬਦੀਲ ਕਰਦਿਆਂ ਪੂਰੇ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਏ ਗਏ ਪ੍ਰੰਤੂ ਉਸ ਦੇ ਬਾਵਜੂਦ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਸਹਿਰ ਦੀ ਆਪ ਲੀਡਰਸ਼ਿਪ ਦੀ ਅਗਵਾਈ ਵਿੱਚ ਵਰਕਰਾਂ ਨੇ ਕਾਲੀਆਂ ਝੰਡੀਆਂ ਲੈ ਕੇ ਭਾਜਪਾਈ ਵਰਕਰਾਂ ਦਾ ਵਿਰੋਧ ਕੀਤਾ ਤੇ ਸਮਰਿਤੀ ਇਰਾਨੀ ਗੋ ਬੈਕ ਅਤੇ ਕਿਸਾਨ ਸੰਘਰਸ਼ ਜਿੰਦਾਬਾਦ ਦੇ ਨਾਅਰੇ ਲਾਏ । ਮੌਕੇ ‘ਤੇ ਮੌਜੂਦ ਆਪ ਲੀਡਰਸ਼ਿਪ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਜਿਸ ਦੀਆਂ ਗਲਤ ਨੀਤੀਆਂ ਨਾਲ ਅੱਜ ਪੂਰੇ ਦੇਸ਼ ਦੀ ਅਰਥ ਵਿਵਸਥਾ ਖਤਮ ਹੋ ਗਈ ਤੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਆਮ ਲੋਕਾਂ ਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ, ਸੜਕਾਂ/ਰੇਲਾਂ ਜਾਮ ਇਸ ਪਾਸੇ ਭਾਰਤ ਸਰਕਾਰ ਦਾ ਕੋਈ ਧਿਆਨ ਨਹੀਂ ? ਉਨ੍ਹਾਂ ਕਿਹਾ ਕਿ ਇਹ ਖੇਤੀ ਬਿੱਲ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ। ਅੱਜ ਕੇਂਦਰੀ ਮੰਤਰੀਆਂ ਵੱਲੋਂ ਪ੍ਰੈੱਸ ਕਾਨਫਰੰਸਾਂ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਡਰਾਮਾ ਕੀਤਾ ਜਾ ਰਿਹਾ ਹੈ, ਕਿਉਂਕਿ ਆਮ ਕਿਸਾਨ ਬਿੱਲਾਂ ਦੇ ਵਿਰੋਧ ਵਿੱਚ ਸੜਕਾਂ ਤੇ ਬੈਠਾ ਹੈ, ਜਿਸ ਨਾਲ ਸਰਕਾਰ ਗੱਲਬਾਤ ਨਹੀਂ ਕਰ ਰਹੀ, ਪ੍ਰੰਤੂ ਹੋਟਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਰਾਹੀਂ ਆਪਣੇ ਚਹੇਤਿਆਂ ਅਤੇ ਭਾਜਪਾਈ ਵਰਕਰਾਂ ਨਾਲ ਮੀਟਿੰਗਾਂ ਕਰਕੇ ਇਸ ਨੂੰ ਕਿਸਾਨ/ਆੜ੍ਹਤੀਆਂ ਨਾਲ ਮੀਟਿੰਗਾਂ ਕਰਨ ਦਾ ਰੂਪ ਦਿੱਤਾ ਜਾ ਰਿਹਾ ਹੈ। ਇਸ ਮੌਕੇ ਨਵਦੀਪ ਜੀਦਾ ਅਨਿਲ ਠਾਕੁਰ, ਅਮਰਦੀਪ ਸਿੰਘ ਰਾਜਨ ਅਮ੍ਰਿਤ ਲਾਲ ਅਗਰਵਾਲ ਮਹਿਦਰ ਸਿੰਘ ਫੁਲੋਮਿਠੀ, ਗੁਰਲਾਲ
ਸਿੰਘ ਵਿਕਰਮ ਲਵਲੀ ,ਅੈਮ ਅੈਲ ਜਿੰਦਲ ਪਰਦੀਪ ਮਿੱਤਲ ,ਗੁਰਮੀਤ ਸਿੰਘ ਰਾਮਗੜ੍ਹੀਆ ,ਰਘਬੀਰ ਸਿੰਘ ਢਿੱਲੋਂ ,ਲਾਲ ਚੰਦ,ਸੰਜੀਵ ਜਿੰਦਲ ,ਸੰਦੀਪ ਕੁਮਾਰ ,ਬੰਟੀ ਸਿਵੀਆਂ,ਵਰਿੰਦਰ ਵਰਮਾ,ਅਚਲਾ ਸ਼ਰਮਾ ,ਗਾਇਤਰੀ,ਅਮਰਪਾਲ ਕੌਰ, ਹਰਨਾਮ ਸਿੰਘ,ਰਘਵੀਰ ਸਿੰਘ,ਗੋਬਿੰਦਰ ਸਿੰਘ,ਜਗਤਾਰ ਸਿੰਘ,ਹਰਜਿੰਦਰ ਕੌਰ,ਮਲਕੀਤ ਕੌਰ,ਮਨਜਿੰਦਰ ਸਿੰਘ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ
























