ਕਰੀਬ 16.25 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਜਾਣਗੇ ਵਿਕਾਸ ਦੇ ਕੰਮ
ਅੰਮ੍ਰਿਤਸਰ, 16 ਅਕਤੂਬਰ (ਵਿਸ਼ਵ ਵਾਰਤ)-ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕੱਲ 17ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ਼ ਕੰਪੇਨ ਦੇ ਦੂਸਰੇ ਗੇੜ ਵਿਚ ਜਿਲੇ ਦੇ 89 ਪਿੰਡਾਂ ਵਿਚ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਨਾਂ ਸਾਰੇ ਕੰਮਾਂ ਦੀ ਸ਼ੁਰੂਆਤ ਮਾਣਯੋਗ ਵਿਧਾਇਕ ਸਾਹਿਬਾਨ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨ-ਲਾਇਨ ਕੀਤੀ ਜਾਵੇਗੀ, ਜਿਸ ਵਿਚ ਪਿੰਡਾਂ ਦੀਆਂ ਪੰਚਾਇਤਾਂ ਵੀ ਸ਼ਮੂਲੀਅਤ ਕਰਨਗੀਆਂ। ਉਨਾਂ ਦੱਸਿਆ ਕਿ ਇੰਨਾਂ ਕੰਮਾਂ ਵਿਚ ਪਿੰਡਾਂ ਵਿਚ ਸਟੇਡੀਅਮ, ਕੰਕਰੀਟ ਅਤੇ ਇੰਟਰਲਾਕ ਦੀਆਂ ਗਲੀਆਂ, ਜਿੰਮ, ਨਿਕਾਸੀ ਨਾਲੇ ਅਤੇ ਨਾਲੀਆਂ ਦੇ ਕੰਮ ਸ਼ਾਮਿਲ ਹਨ। ਸ. ਖਹਿਰਾ ਨੇ ਦੱਸਿਆ ਕਿ ਸਾਡੇ ਜਿਲੇ ਦੇ ਸਾਡੇ ਜਿਲੇ ਦੀਆਂ ਜਿਹੜੇ ਪਿੰਡਾਂ ਵਿਚ ਹੋਣ ਵਾਲੇ ਕੰਮਾਂ ਦੀ ਚੋਣ ਪੰਚਾਇਤਾਂ ਵੱਲੋਂ ਕੀਤੀ ਗਈ ਹੈ, ਉਨਾਂ ਉਤੇ ਕਰੀਬ16.25 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਸ. ਖਹਿਰਾ ਨੇ ਦੱਸਿਆ ਕਿ ਇਹ ਸਾਰੇ ਪ੍ਰੋਗਰਾਮ ਸਰਕਾਰੀ ਸਕੂਲਾਂ ਵਿਚ ਰੱਖੇ ਗਏ ਹਨ, ਜਿਥੋਂ ਇਹ ਇੰਟਰਨੈਟ ਜ਼ਰੀਏ ਮੁੱਖ ਮੰਤਰੀ ਪੰਜਾਬ ਨਾਲ ਆਨ-ਲਾਇਨ ਜੁੜਨਗੇ ਅਤੇ ਹਰੇਕ ਪਿੰਡ ਵਿਚ ਤਿੰਨ ਤੋਂ ਚਾਰ ਪੰਚਾਇਤਾਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਦੇ ਨੋਡਲ ਅਧਿਕਾਰੀ ਜਿਲਾ ਵਿਕਾਸਤ ਅਤੇ ਪੰਚਾਇਤ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਹਰੇਕ ਸਥਾਨ ਨੂੰ ਮੁੱਖ ਮੰਤਰੀ ਪੰਜਾਬ ਨਾਲ ਇੰਟਰਨੈਟ ਰਾਹੀਂ ਜੋੜ ਲਿਆ ਗਿਆ ਹੈ ਅਤੇ ਇਸ ਕੰਮ ਲਈ ਵੈਬਂਐਕਸ, ਯੂ ਟਿਊਬ ਅਤੇ ਫੇਸ ਬੁੱਕ ਦੀ ਮਦਦ ਲਈ ਗਈ ਹੈ। ਉਨਾਂ ਦੱਸਿਆ ਕਿ ਕੱਲ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ ਪਿੰਡਾਂ ਦੇ ਵਿਕਾਸ ਵਿਚ ਨਵਾਂ ਅਧਿਆਇ ਸ਼ੁਰੂ ਕਰੇਗੀ, ਕਿਉਂਕਿ ਇਸ ਨਾਲ ਪਿੰਡਾਂ ਵਿਚ ਬੱਚਿਆਂ ਤੇ ਜਵਾਨਾਂ ਦੇ ਖੇਡਣ ਲਈ ਸਟੇਡੀਅਮ, ਜਿੰਮ ਵਰਗੇ ਆਧੁਨਿਕ ਕੰਮ ਸ਼ਾਮਿਲ ਹਨ।