ਪਟਿਆਲਾ 17 ਅਕਤੂਬਰ (ਵਿਸ਼ਵ ਵਾਰਤਾ)
ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਪਟਿਆਲਾ ਨੇੜਲੇ ਪਿੰਡ ਮਹਿਮਦਪੁਰ ਜੱਟਾਂ ਵਿਖੇ ਪ੍ਰਧਾਨ ਮੰਤਰੀ ਦੇ ਖਿਲਾਫ ਕੀਤੇ ਜਾ ਰਹੇ ਅਰਥੀ ਫ਼ੂਕ ਮੁਜ਼ਾਹਰੇ ਦੌਰਾਨ ਇੱਕ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਉਹ 73 ਸਾਲਾਂ ਦੇ ਸਨ ਅਤੇ ਕਿਸਾਨ ਯੂਨੀਅਨ ਸਿੱਧੂਪੁਰ ‘ਤੇ ਆਧਾਰਤ ਜਥੇਬੰਦੀ ਨਾਲ ਸਬੰਧਤ ਸਨ ਇਹ ਹਾਦਸਾ ਉਦੋਂ ਵਾਪਰਿਆ, ਜਦੋਂ ਹਰਬੰਸ ਸਿੰਘ ਪੁਤਲਾ ਸਾੜਨ ਲਈ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ ਇਸੇ ਦੌਰਾਨ ਇਲਾਕੇ ਦੇ ਕਿਸਾਨਾਂ ਨੇ ਹਰਬੰਸ ਸਿੰਘ ਨੂੰ ਇਸ ਕਿਸਾਨ ਅੰਦੋਲਨ ਦਾ ਸ਼ਹੀਦ ਗਰਦਾਨਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ
ਕਿਸਾਨ ਆਗੂ ਦੀ ਇਸ ਮੌਤ ‘ਤੇ ਕਿਸਾਨ ਨੇਤਾ ਜਗਮੋਹਨ ਸਿੰਘ ਉੱਪਲ, ਡਾ ਦਰਸ਼ਨ ਪਾਲ, ਗੁਰਬਖ਼ਸ਼ ਸਿੰਘ ਬਲਬੇੜਾ’ ਸਤਨਾਮ ਸਿੰਘ ਬਹਿਰੂ, ਬੂਟਾ ਸਿੰਘ ਸ਼ਾਦੀਪੁਰ’ ਰਣਜੀਤ ਸਿੰਘ ਸਵਾਜਪੁਰ ਤੇ ਹਾਕਮ ਸਿੰਘ ਮਹਿਮਦਪੁਰ ਸਮੇਤ ਅਨੇਕਾਂ ਹੋਰਨਾਂ ਨੇ ਦੁੱਖ ਪ੍ਰਗਟ ਕੀਤਾ ਹੈ ਉਨ੍ਹਾਂ ਨੇ ਕਿਸਾਨ ਆਗੂ ਹਰਬੰਸ ਸਿੰਘ ਨੂੰ ਇਸ ਕਿਸਾਨ ਅੰਦੋਲਨ ਦਾ ਸ਼ਹੀਦ ਕਰਾਰ ਦਿੱਤਾ ਹੈ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...























